ਅਨਾਜ ਮੰਡੀਆਂ ’ਚ ਝੋਨੇ ਦੀ ਆਮਦ ਤੇ ਖ਼ਰੀਦ ਨਿਰਵਿਘਨ ਜਾਰੀ-ਡਿਪਟੀ ਕਮਿਸ਼ਨਰ
ਸ੍ਰੀ ਮੁਕਤਸਰ ਸਾਹਿਬ, 14 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਅਨਾਜ ਮੰਡੀਆਂ ਵਿਚ ਝੋਨੇ ਦੀ ਆਮਦ ਅਤੇ ਖ਼ਰੀਦ ਦਾ ਕੰਮ ਲਗਾਤਾਰ ਜਾਰੀ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਸਹੂਲਤ ਲਈ ਮੰਡੀਆਂ ਵਿਚ ਬੁਨਿਆਦੀ ਸਹੂਲਤਾਂ ਦੇ ਨਾਲ-ਨਾਲ ਬਾਰਦਾਨੇ, ਪੀਣ ਵਾਲੇ ਪਾਣੀ, ਸਫ਼ਾਈ, ਰੌਸ਼ਨੀ ਅਤੇ ਹੋਰ ਲੋੜੀਂਦੇ ਪ੍ਰਬੰਧ ਯਕੀਨੀ ਬਣਾਏ ਗਏ ਹਨ।
ਸ੍ਰੀ ਮੁਕਤਸਰ ਸਾਹਿਬ, 14 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਅਨਾਜ ਮੰਡੀਆਂ ਵਿਚ ਝੋਨੇ ਦੀ ਆਮਦ ਅਤੇ ਖ਼ਰੀਦ ਦਾ ਕੰਮ ਲਗਾਤਾਰ ਜਾਰੀ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਸਹੂਲਤ ਲਈ ਮੰਡੀਆਂ ਵਿਚ ਬੁਨਿਆਦੀ ਸਹੂਲਤਾਂ ਦੇ ਨਾਲ-ਨਾਲ ਬਾਰਦਾਨੇ, ਪੀਣ ਵਾਲੇ ਪਾਣੀ, ਸਫ਼ਾਈ, ਰੌਸ਼ਨੀ ਅਤੇ ਹੋਰ ਲੋੜੀਂਦੇ ਪ੍ਰਬੰਧ ਯਕੀਨੀ ਬਣਾਏ ਗਏ ਹਨ। ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਫ਼ਸਲ ਸੁਕਾ ਕੇ ਹੀ ਮੰਡੀਆਂ ਵਿਚ ਲਿਆਉਣ ਅਤੇ ਵੱਧ ਨਮੀ ਵਾਲਾ ਝੋਨਾ ਲਿਆਉਣ ਤੋਂ ਗੁਰੇਜ਼ ਕਰਨ। ਉਨ੍ਹਾਂ ਦੱਸਿਆ ਕਿ ਸਰਕਾਰੀ ਖ਼ਰੀਦ ਏਜੰਸੀਆਂ ਵਲੋਂ ਸਰਕਾਰ ਦੇ ਨਿਰਧਾਰਤ ਮਾਪਦੰਡਾਂ ਅਨੁਸਾਰ ਹੀ ਝੋਨੇ ਦੀ ਖ਼ਰੀਦ ਕੀਤੀ ਜਾਂਦੀ ਹੈ। ਸੁੱਕਾ ਝੋਨਾ ਮੰਡੀ ਵਿਚ ਲਿਆਉਣ ਨਾਲ ਖ਼ਰੀਦ ਪ੍ਰਕਿਰਿਆ ਸੁਚਾਰੂ ਰਹੇਗੀ, ਬੇਲੋੜੀ ਭੀੜ ਤੋਂ ਬਚਾਅ ਹੋਵੇਗਾ ਅਤੇ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਵਿਚ ਸਹੂਲਤ ਮਿਲੇਗੀ। ਉਨ੍ਹਾਂ ਸੰਬੰਧਿਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮੰਡੀਆਂ ਵਿਚ ਝੋਨੇ ਦੀ ਖ਼ਰੀਦ, ਲਿਫ਼ਟਿੰਗ ਅਤੇ ਕਿਸਾਨਾਂ ਨੂੰ ਅਦਾਇਗੀ ਦੇ ਕੰਮ ਵਿਚ ਤੇਜ਼ੀ ਤੇ ਪਾਰਦਰਸ਼ਤਾ ਬਣਾਈ ਰੱਖੀ ਜਾਵੇ। ਉਨ੍ਹਾਂ ਕਿਹਾ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਕਿਸਾਨਾਂ ਨੂੰ ਫ਼ਸਲ ਵੇਚਣ ਸਮੇਂ ਕਿਸੇ ਕਿਸਮ ਦੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ। ਇਸ ਸੰਬੰਧੀ ਜ਼ਿਲ੍ਹਾ ਖ਼ੁਰਾਕ ਤੇ ਸਪਲਾਈ ਕੰਟਰੋਲਰ ਹਿਮਾਂਸ਼ੂ ਕੁੱਕੜ ਨੇ ਦੱਸਿਆ ਕਿ 13 ਅਕਤੂਬਰ 2026 ਤੱਕ ਜ਼ਿਲ੍ਹੇ ਦੀਆਂ ਅਨਾਜ ਮੰਡੀਆਂ ਵਿਚ ਕੁੱਲ 10,360 ਮੀਟ੍ਰਿਕ ਟਨ ਝੋਨੇ ਦੀ ਆਮਦ ਹੋ ਚੁੱਕੀ ਹੈ ਜਦਕਿ ਇਸ ਵਿਚੋਂ 7,818 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਮੰਡੀਆਂ ਵਿਚ ਖ਼ਰੀਦ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਸੰਬੰਧਿਤ ਵਿਭਾਗਾਂ ਵਲੋਂ ਲੋੜੀਂਦੇ ਪ੍ਰਬੰਧ ਕੀਤੇ ਜਾ ਰਹੇ ਹਨ।