14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਸਕੂਲ ਆਫ਼ ਐਮੀਨੈਂਸ ਅਬੁੱਲਖੁਰਾਣਾ ਵਿਖੇ ਕਰੀਅਰ ਕੌਂਂਸਲਿੰਗ ਟ੍ਰੇਨਿੰਗ ਕਰਵਾਈ

ਲੰਬੀ, 14 ਅਕਤੂਬਰ (ਮੇਵਾ ਸਿੰਘ)-ਜ਼ਿਲ੍ਹੇ ਦੇ ਸਕੂਲ ਆਫ਼ ਐਮੀਨੈਂਸ ਗਰਲਜ਼ ਅਬੁੱਲਖੁਰਾਣਾ ਵਿਖੇ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਜ਼ਿਲ੍ਹਾ ਸਿੱਖਿਆ ਦਫ਼ਤਰ ਅਤੇ ਭਾਰਤੀ ਏਅਰਟੈਲ ਫਾਊਂਡੇਸ਼ਨ ਦੇ ਸਾਂਝੇ ਉਪਰਾਲੇ ਨਾਲ ਕੈਰੀਅਰ ਕਾਊਂਸਲਿੰਗ ਮੀਟ ਅਤੇ ਕਰੀਅਰ ਗਾਈਡੈਂਸ ਕਾਨਫ਼ਰੰਸ ਸੰਬੰਧੀ ਟ੍ਰੇਨਿੰਗ ਕਰਵਾਈ ਗਈ, ਜਿਸ ਵਿਚ ਜ਼ਿਲ੍ਹੇ ਦੇ ਗਿੱਦੜਬਾਹਾ, ਲੰਬੀ ਤੇ ਮਲੋਟ ਬਲਾਕ ਦੇ ਵੱਖ-ਵੱਖ ਸਕੂਲਾਂ ਤੋਂ ਕਰੀਬ 50 ਅਧਿਆਪਕਾਂ ਨੇ ਭਾਗ ਲਿਆ। ਪ੍ਰੋਗਰਾਮ ਦੀ ਸ਼ੁਰੂਆਤ ਜ਼ਿਲ੍ਹਾ ਰੁਜ਼ਗਾਰ ਅਫ਼ਸਰ ਹਰਭਜਨ ਸਿੰਘ, ਪਲੇਸਮੈਂਟ ਅਫ਼ਸਰ ਦਲਜੀਤ ਸਿੰਘ, ਹਰਪ੍ਰੀਤ ਸਿੰਘ ਜ਼ਿਲ੍ਹਾ ਕੋਆਰਡੀਨੇਟਰ ਅਫ਼ਸਰ ਪੰਜਾਬ ਐਂਡ ਸਿੰਧ ਬੈਂਕ, ਡਾ.

Ad Position 21
No active advertisement
ਅਜੀਤ ਡੈਸਕ 15-10-2026
ਲੰਬੀ, 14 ਅਕਤੂਬਰ (ਮੇਵਾ ਸਿੰਘ)-ਜ਼ਿਲ੍ਹੇ ਦੇ ਸਕੂਲ ਆਫ਼ ਐਮੀਨੈਂਸ ਗਰਲਜ਼ ਅਬੁੱਲਖੁਰਾਣਾ ਵਿਖੇ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਜ਼ਿਲ੍ਹਾ ਸਿੱਖਿਆ ਦਫ਼ਤਰ ਅਤੇ ਭਾਰਤੀ ਏਅਰਟੈਲ ਫਾਊਂਡੇਸ਼ਨ ਦੇ ਸਾਂਝੇ ਉਪਰਾਲੇ ਨਾਲ ਕੈਰੀਅਰ ਕਾਊਂਸਲਿੰਗ ਮੀਟ ਅਤੇ ਕਰੀਅਰ ਗਾਈਡੈਂਸ ਕਾਨਫ਼ਰੰਸ ਸੰਬੰਧੀ ਟ੍ਰੇਨਿੰਗ ਕਰਵਾਈ ਗਈ, ਜਿਸ ਵਿਚ ਜ਼ਿਲ੍ਹੇ ਦੇ ਗਿੱਦੜਬਾਹਾ, ਲੰਬੀ ਤੇ ਮਲੋਟ ਬਲਾਕ ਦੇ ਵੱਖ-ਵੱਖ ਸਕੂਲਾਂ ਤੋਂ ਕਰੀਬ 50 ਅਧਿਆਪਕਾਂ ਨੇ ਭਾਗ ਲਿਆ। ਪ੍ਰੋਗਰਾਮ ਦੀ ਸ਼ੁਰੂਆਤ ਜ਼ਿਲ੍ਹਾ ਰੁਜ਼ਗਾਰ ਅਫ਼ਸਰ ਹਰਭਜਨ ਸਿੰਘ, ਪਲੇਸਮੈਂਟ ਅਫ਼ਸਰ ਦਲਜੀਤ ਸਿੰਘ, ਹਰਪ੍ਰੀਤ ਸਿੰਘ ਜ਼ਿਲ੍ਹਾ ਕੋਆਰਡੀਨੇਟਰ ਅਫ਼ਸਰ ਪੰਜਾਬ ਐਂਡ ਸਿੰਧ ਬੈਂਕ, ਡਾ. ਸੁਨੀਲ ਅਰੋੜਾ ਅਸਿਸਟੈਂਟ ਪ੍ਰੋਫ਼ੈਸਰ ਗੁਰੂ ਨਾਨਕ ਕਾਲਜ ਸ੍ਰੀ ਮੁਕਤਸਰ ਸਾਹਿਬ, ਹਰੀਪਾਲ ਸਿੰਘ ਇੰਚਾਰਜ ਸਕੂਲ ਆਫ਼ ਐਮੀਨੈਂਸ ਫ਼ਾਰ ਗਰਲਜ਼ ਅਬੁੱਲਖੁਰਾਣਾ, ਜਸਜੀਤ ਸਿੰਘ ਕੰਪਿਊਟਰ ਅਧਿਆਪਕ ਸ.ਸ.ਸ.ਸਕੂਲ (ਲੜਕੇ) ਅਬੁੱਲਖੁਰਾਣਾ ਅਤੇ ਬਲਦੇਵ ਪ੍ਰਕਾਸ਼ ਮੈਥ ਮਾਸਟਰ ਸ.ਸ.ਸ.ਸਕੂਲ (ਲੜਕੇ) ਅਬੁੱਲਖੁਰਾਣਾ, ਭਾਰਤੀ ਏਅਰਟੈਲ ਫਾਊਂਡੇਸ਼ਨ ਵਲੋਂ ਅਕਾਦਮਿਕ ਮੈਂਟਰ ਲਖਬੀਰ ਸਿੰਘ, ਦਵਿੰਦਰ ਕੁਮਾਰ ਪਰਦੀਪ ਕੁਮਾਰ ਤੇ ਮੰਗਾ ਸਿੰਘ ਵਲੋਂ ਕੀਤੀ ਗਈ। ਇਸ ਮੌਕੇ ਅਧਿਆਪਕਾਂ ਨੂੰ ਵਿਸ਼ੇਸ਼ ਤੌਰ ’ਤੇ ਬੈਂਕਿੰਗ ਸੈਕਟਰ ਦੀਆਂ ਸਰਕਾਰੀ ਨੌਕਰੀਆਂ ਅਤੇ ਸਵੈ ਰੁਜ਼ਗਾਰ, ਏ.ਆਈ. ਦੇ ਖੇਤਰ ਵਿਚ ਬਣ ਰਹੇ ਨਵੇਂ ਕੈਰੀਅਰ ਮੌਕਿਆਂ, ਜ਼ਿਲ੍ਹਾ ਰੁਜ਼ਗਾਰ ਦਫ਼ਤਰ ਦੀਆਂ ਯੋਜਨਾਵਾਂ ਅਤੇ ਸਰਕਾਰੀ ਨੌਕਰੀਆਂ ਦੇ ਬਾਰੇ ਜਾਣਕਾਰੀ ਦਿੱਤੀ ਗਈ। ਇਸ ਤੋਂ ਇਲਾਵਾ ਭਾਰਤੀ ਏਅਰਟੈਲ ਫਾਊਂਡੇਸ਼ਨ ਵਲੋਂ ਚਲਾਏ ਜਾ ਰਹੇ ਭਾਰਤੀ ਏਅਰਟੈਲ ਸਕਾਲਰਸ਼ਿਪ ਪ੍ਰੋਗਰਾਮ ਬਾਰੇ ਵੀ ਜਾਣਕਾਰੀ ਦਿੱਤੀ ਗਈ, ਤਾਂ ਜੋ ਲੋੜਵੰਦ ਅਤੇ ਹੋਣਹਾਰ ਵਿਦਿਆਰਥੀ ਇਸ ਦਾ ਲਾਭ ਲੈ ਸਕਣ।
Ad Position 22
No active advertisement
ਪਿਛਲੀ ਖ਼ਬਰ ਗੁਰਮੀਤ ਸਿੰਘ ਖੁੱਡੀਆਂ ਵਲੋਂ ਪਿੰਡ ਲਾਲਬਾਈ ਵਿਖੇ ਵਿਕਾਸ ਕਾਰਜਾਂ ਦਾ ਉਦਘਾਟਨ ਅਗਲੀ ਖ਼ਬਰ ਡੀ.ਏ.ਵੀ. ਕਾਲਜ ਦੀ ਐਨ.ਸੀ.ਸੀ. ਯੂਨਿਟ ਵਲੋਂ ਬੂੁਟੇ ਲਗਾਉਣ ਦੀ ਮੁਹਿੰਮ ਸ਼ੁਰੂ
Ad Position 24