14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਵਿਜੀਲੈਂਸ ਬਿਊਰੋ ਦੀ ਟੀਮ ਵਲੋਂ ਸੜਕ ਦਾ ਨਿਰੀਖਣ

ਸ੍ਰੀ ਮੁਕਤਸਰ ਸਾਹਿਬ, 14 ਅਕਤੂਬਰ (ਹਰਮਹਿੰਦਰ ਪਾਲ)-ਪੰਜਾਬ ਸਰਕਾਰ ਦੀਆਂ ਸਖ਼ਤ ਹਦਾਇਤਾਂ ਤੇ ਡਾਇਰੈਕਟਰ ਪੰਜਾਬ ਵਿਜੀਲੈਂਸ ਬਿਊਰੋ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਮੰਡੀ ਬੋਰਡ ਵਲੋਂ ਦਫ਼ਤਰ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਤੋਂ ਲੈ ਕੇ ਪਿੰਡ ਸੰਗੂਧੌਣ ਤੱਕ ਬਣਾਈ ਗਈ ਸੜਕ ਨੂੰ ਗਠਤ ਕਮੇਟੀ ਵਲੋਂ ਡੀ. ਐਸ.

Ad Position 21
No active advertisement
ਅਜੀਤ ਡੈਸਕ 15-10-2026
ਸ੍ਰੀ ਮੁਕਤਸਰ ਸਾਹਿਬ, 14 ਅਕਤੂਬਰ (ਹਰਮਹਿੰਦਰ ਪਾਲ)-ਪੰਜਾਬ ਸਰਕਾਰ ਦੀਆਂ ਸਖ਼ਤ ਹਦਾਇਤਾਂ ਤੇ ਡਾਇਰੈਕਟਰ ਪੰਜਾਬ ਵਿਜੀਲੈਂਸ ਬਿਊਰੋ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਮੰਡੀ ਬੋਰਡ ਵਲੋਂ ਦਫ਼ਤਰ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਤੋਂ ਲੈ ਕੇ ਪਿੰਡ ਸੰਗੂਧੌਣ ਤੱਕ ਬਣਾਈ ਗਈ ਸੜਕ ਨੂੰ ਗਠਤ ਕਮੇਟੀ ਵਲੋਂ ਡੀ.ਐਸ.ਪੀ. ਅਮਨਦੀਪ ਸਿੰਘ ਮਾਨ ਦੀ ਅਗਵਾਈ ਵਿਚ ਸੜਕ ਦੀ ਜਾਂਚ ਕੀਤੀ ਗਈ। ਡੀ.ਐਸ.ਪੀ. ਮਾਨ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਕਰਵਾਏ ਜਾ ਰਹੇ ਵਿਕਾਸ ਕੰਮਾਂ ਦੀ ਵਿਜੀਲੈਂਸ ਵਿਭਾਗ ਵਲੋਂ ਲਗਾਤਾਰ ਸਖ਼ਤ ਨਿਗਰਾਨੀ ਰੱਖੀ ਜਾ ਰਹੀ ਹੈ ਤਾਂ ਜੋ ਘਟੀਆ ਮਟੀਰੀਅਲ ਨਾਲ ਕੋਈ ਵਿਕਾਸ ਦਾ ਕੰਮ ਨਾ ਹੋ ਸਕੇ। ਇਸ ਜਾਂਚ ਦੌਰਾਨ ਵਿਜੀਲੈਂਸ ਬਿਊਰੋ ਦੇ ਐਸ.ਆਈ. ਜਗਜੀਤ ਸਿੰਘ, ਐਚ.ਸੀ. ਗੁਰਤੇਜ ਸਿੰਘ, ਐਚ.ਸੀ. ਹਰਅੰਮ੍ਰਿਤ ਪ੍ਰਕਾਸ਼, ਐਚ.ਸੀ. ਮਨਦੀਪ ਸਿੰਘ, ਗਠਤ ਕੀਤੀ ਗਈ ਕਮੇਟੀ ਦੇ ਐਸ.ਡੀ.ਓ. ਅਤੇ ਜੇ.ਈ. ਮੰਡੀ ਬੋਰਡ ਦੇ ਅਧਿਕਾਰੀ ਕਰਮਚਾਰੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਦੇਸ਼ ਭਰ ਵਿਚੋਂ ਸਭ ਤੋਂ ਨਿਕੰਮੀ ਭਗਵੰਤ ਮਾਨ ਸਰਕਾਰ-ਐਨ.ਕੇ. ਸ਼ਰਮਾ ਗਿੱਦੜਬਾਹਾ ਵਿਖੇ ਵਪਾਰੀਆਂ ਨਾਲ ਕੀਤੀ ਮੀਟਿੰਗ ਅਗਲੀ ਖ਼ਬਰ ਗੁਰਮੀਤ ਸਿੰਘ ਖੁੱਡੀਆਂ ਵਲੋਂ ਪਿੰਡ ਲਾਲਬਾਈ ਵਿਖੇ ਵਿਕਾਸ ਕਾਰਜਾਂ ਦਾ ਉਦਘਾਟਨ
Ad Position 24