15-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-10-2026

ਜ਼ਿਲ੍ਹੇ ਦੀਆਂ ਮੰਡੀਆਂ ਵਿਚ ਝੋਨੇ ਦੀ ਆਮਦ ’ਚ ਆਈ ਤੇਜ਼ੀ- ਡਿਪਟੀ ਕਮਿਸ਼ਨਰ

ਸ੍ਰੀ ਮੁਕਤਸਰ ਸਾਹਿਬ, 15 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਫ਼ਸਲ ਦੀ ਖ਼ਰੀਦ ਸੁਚੱਜੇ ਢੰਗ ਨਾਲ ਚੱਲ ਰਹੀ ਹੈ ਅਤੇ ਝੋਨੇ ਦੀ ਆਮਦ ਵਿਚ ਤੇਜ਼ੀ ਆਈ ਹੈ, ਜਿਸ ਤਹਿਤ ਵੱਖ-ਵੱਖ ਖ਼ਰੀਦ ਏਜੰਸੀਆਂ ਜਿਵੇਂ ਕਿ ਮਾਰਕਫੈਡ, ਪਨਗ੍ਰੇਨ, ਪਨਸਪ, ਪੰਜਾਬ ਵੇਅਰ ਹਾਊਸ ਤੇ ਐਫ਼. ਸੀ.

Ad Position 21
No active advertisement
ਅਜੀਤ ਡੈਸਕ 16-10-2026
ਸ੍ਰੀ ਮੁਕਤਸਰ ਸਾਹਿਬ, 15 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਫ਼ਸਲ ਦੀ ਖ਼ਰੀਦ ਸੁਚੱਜੇ ਢੰਗ ਨਾਲ ਚੱਲ ਰਹੀ ਹੈ ਅਤੇ ਝੋਨੇ ਦੀ ਆਮਦ ਵਿਚ ਤੇਜ਼ੀ ਆਈ ਹੈ, ਜਿਸ ਤਹਿਤ ਵੱਖ-ਵੱਖ ਖ਼ਰੀਦ ਏਜੰਸੀਆਂ ਜਿਵੇਂ ਕਿ ਮਾਰਕਫੈਡ, ਪਨਗ੍ਰੇਨ, ਪਨਸਪ, ਪੰਜਾਬ ਵੇਅਰ ਹਾਊਸ ਤੇ ਐਫ਼.ਸੀ.ਆਈ. ਆਦਿ ਵਲੋਂ ਝੋਨੇ ਦੀ ਖ਼ਰੀਦ ਕੀਤੀ ਜਾ ਰਹੀ ਹੈ, ਜਿਸ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਪੁਰਜ਼ੋਰ ਅਪੀਲ ਕਰਦਿਆਂ ਕਿ ਮੰਡੀਆਂ ਵਿਚ 17 ਫ਼ੀਸਦੀ ਨਮੀ ਵਾਲਾ ਝੋਨਾ ਹੀ ਲਿਆਉਣ ਨੂੰ ਤਰਜ਼ੀਹ ਦਿੱਤੀ ਜਾਵੇ ਤਾਂ ਜੋ ਉਨ੍ਹਾਂ ਨੂੰ ਆਪਣੀ ਫ਼ਸਲ ਵੇਚਣ ਵਿਚ ਕਿਸੇ ਦਿੱਕਤ ਜਾਂ ਦੇਰੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਦੱਸਿਆ ਕਿ ਖ਼ੁਰਾਕ ਤੇ ਸਿਵਲ ਸਪਲਾਈਜ਼ ਵਿਭਾਗ ਅਤੇ ਪੰਜਾਬ ਮੰਡੀ ਬੋਰਡ ਦੇ ਅਧਿਕਾਰੀਆਂ ਨਾਲ ਮੰਡੀਆਂ ਵਿਚ ਪ੍ਰਬੰਧਾਂ ਦੀ ਰੈਗੂਲਰ ਸਮੀਖਿਆ ਕੀਤੀ ਜਾ ਰਹੀ ਹੈ ਤਾਂ ਜੋ ਕਿਸਾਨਾਂ, ਆੜ੍ਹਤੀਆਂ ਤੇ ਕਾਮਿਆਂ ਨੂੰ ਕੋਈ ਦਿੱਕਤ ਪੇਸ਼ ਨਾ ਆਵੇ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਕਿਸੇ ਵੀ ਹਾਲਤ ਵਿਚ ਰਾਤ ਸਮੇਂ ਝੋਨੇ ਦੀ ਕਟਾਈ ਨਾ ਕਰਵਾਈ ਜਾਵੇ, ਕਿਉਂਕਿ ਅਕਸਰ ਦੇਖਣ ਵਿਚ ਆਉਂਦਾ ਹੈ ਕਿ ਝੋਨੇ ਨੂੰ ਕੱਟਣ ਲਈ ਕੰਬਾਇਨਾਂ 24 ਘੰਟੇ ਕੰਮ ਕਰਦੀਆਂ ਹਨ ਜੋ ਰਾਤ ਵੇਲੇ ਤਰੇਲ ਪੈਣ ਕਾਰਨ ਗਿੱਲੇ ਹੋਏ ਝੋਨੇ ਨੂੰ ਕੱਟ ਦਿੰਦੀਆਂ ਹਨ, ਜਿਸ ਨਾਲ ਝੋਨੇ ਵਿਚ ਨਮੀ ਦੀ ਮਾਤਰਾ ਨਿਰਧਾਰਤ ਮਾਪਦੰਡ ਤੋਂ ਵੱਧ ਜਾਂਦੀ ਹੈ। ਅਜਿਹਾ ਝੋਨਾ ਮੰਡੀਆਂ ਵਿਚ ਖ਼ਰੀਦਣ ਸਮੇਂ ਖ਼ਰੀਦ ਏਜੰਸੀਆਂ ਵਲੋਂ ਅਸਮਰੱਥਾ ਜਤਾਈ ਜਾਂਦੀ ਹੈ, ਜਿਸ ਨਾਲ ਕਿਸਾਨਾਂ ਨੂੰ ਖ਼ੱਜਲ-ਖ਼ੁਆਰੀ ਦਾ ਸਾਹਮਣਾ ਕਰਨਾ ਪੈਂਦਾ ਹੈ। ਝੋਨੇ ਦੀ ਆਮਦ ’ਤੇ ਖ਼ਰੀਦ ਸੰਬੰਧੀ ਹੋਰ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਖ਼ੁਰਾਕ ਤੇ ਸਪਲਾਈ ਕੰਟਰੋਲਰ ਹਿਮਾਂਸ਼ੂ ਕੁੱਕੜ ਨੇ ਦੱਸਿਆ ਜ਼ਿਲ੍ਹੇ ਦੀਆਂ ਮੰਡੀਆਂ ਵਿਚ 15,100 ਮੀਟ੍ਰਿਕ ਟਨ ਝੋਨੇ ਦੀ ਆਮਦ (14 ਅਕਤੂਬਰ ਤੱਕ) ਦਰਜ ਕੀਤੀ ਗਈ ਹੈ, ਜਿਸ ਵਿਚੋਂ 11,767 ਮੀਟ੍ਰਿਕ ਟਨ ਏਜੰਸੀਆਂ ਵਲੋਂ ਖ਼ਰੀਦੀ ਜਾ ਚੁੱਕੀ ਹੈ।
Ad Position 22
No active advertisement
ਪਿਛਲੀ ਖ਼ਬਰ ਸਰਸਰੀ ਵੋਟਰ ਸੁਧਾਈ : ਲੰਬੀ ਦੇ ਸਿਆਸੀ ਪਿੜ ’ਚੋਂ 10,374 ਵੋਟਾਂ ਖੁਰੀਆਂ ‘ਬਾਬਾ ਬੋਹੜ’ ਦੇ ਪੁਰਾਣੇ ਕਿਲੇ ’ਚ ਹੁਣ ਫਸਵੀ... ਅਗਲੀ ਖ਼ਬਰ ਫ਼ਤਹਿ ਬਾਦਲ ਵਲੋਂ ਮੰਡੀ ਕਿੱਲਿਆਂਵਾਲੀ ’ਚ ਮੁਫ਼ਤ ਮੈਡੀਕਲ ਤੇ ਖ਼ੂਨਦਾਨ ਕੈਂਪ 18 ਨੂੰ
Ad Position 24