15-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-10-2026

ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਦੇ ਰੋਸ ਵਜੋਂ ਸ੍ਰੀ ਮੁਕਤਸਰ ਸਾਹਿਬ ਮੁਕੰਮਲ ਬੰਦ ਰਿਹਾ ਬਾਜ਼ਾਰਾਂ ’ਚ ਪਸਰੀ ਰਹੀ ਸੁੰਨਸਾਨ, ਬੱਸਾਂ ਦੀ ਆਵਾਜਾਈ ਰਹੀ ਬੰਦ, ਮੈਡੀਕਲ ਸਟੋਰ ਵੀ ਨਹੀਂ ਖੁੱਲ੍ਹੇ

ਸ੍ਰੀ ਮੁਕਤਸਰ ਸਾਹਿਬ, 15 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਐਂਟੀ ਡਰੱਗ ਟਾਸਕ ਫੋਰਸ ਦੇ ਆਗੂ ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਦੇ ਰੋਸ ਵਜੋਂ ਐਕਸ਼ਨ ਕਮੇਟੀ ਵਲੋਂ ਦਿੱਤੇ ਬੰਦ ਦੇ ਸੱਦੇ ਨੂੰ ਸ੍ਰੀ ਮੁਕਤਸਰ ਸਾਹਿਬ ਵਿਚ ਭਰਵਾਂ ਹੁੰਗਾਰਾ ਮਿਲਿਆ। ਇਸ ਸੱਦੇ ਦੇ ਸਮਰਥਨ ਵਿਚ ਅੱਜ ਸ਼ਹਿਰ ਦੇ ਬਾਜ਼ਾਰ, ਦੁਕਾਨਾਂ ਤੇ ਵਪਾਰਕ ਅਦਾਰੇ ਮੁਕੰਮਲ ਤੌਰ ’ਤੇ ਬੰਦ ਰਹੇ।

Ad Position 21
No active advertisement
ਅਜੀਤ ਡੈਸਕ 16-10-2026
ਸ੍ਰੀ ਮੁਕਤਸਰ ਸਾਹਿਬ, 15 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਐਂਟੀ ਡਰੱਗ ਟਾਸਕ ਫੋਰਸ ਦੇ ਆਗੂ ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਦੇ ਰੋਸ ਵਜੋਂ ਐਕਸ਼ਨ ਕਮੇਟੀ ਵਲੋਂ ਦਿੱਤੇ ਬੰਦ ਦੇ ਸੱਦੇ ਨੂੰ ਸ੍ਰੀ ਮੁਕਤਸਰ ਸਾਹਿਬ ਵਿਚ ਭਰਵਾਂ ਹੁੰਗਾਰਾ ਮਿਲਿਆ। ਇਸ ਸੱਦੇ ਦੇ ਸਮਰਥਨ ਵਿਚ ਅੱਜ ਸ਼ਹਿਰ ਦੇ ਬਾਜ਼ਾਰ, ਦੁਕਾਨਾਂ ਤੇ ਵਪਾਰਕ ਅਦਾਰੇ ਮੁਕੰਮਲ ਤੌਰ ’ਤੇ ਬੰਦ ਰਹੇ। ਸ਼੍ਰੋਮਣੀ ਕਮੇਟੀ ਦੇ ਦਫ਼ਤਰ ਤੇ ਅਦਾਰੇ ਵੀ ਬੰਦ ਰਹੇ। ਸ਼ਹਿਰ ਦੇ ਨਾਲ ਲੱਗਦੀ ਮੰਡੀ ਬਰੀਵਾਲਾ ਵਿਚ ਵੀ ਦੁਕਾਨਦਾਰਾਂ ਨੇ ਆਪਣੇ ਕਾਰੋਬਾਰ ਬੰਦ ਰੱਖੇ। ਬੰਦ ਕਾਰਨ ਸ਼ਹਿਰ ਦੇ ਮੁੱਖ ਬਾਜ਼ਾਰਾਂ ਤੇ ਸੜਕਾਂ ’ਤੇ ਆਮ ਦਿਨਾਂ ਦੇ ਮੁਕਾਬਲੇ ਸੁੰਨਸਾਨ ਛਾਈ ਰਹੀ ਅਤੇ ਜਨਜੀਵਨ ਕਾਫ਼ੀ ਪ੍ਰਭਾਵਿਤ ਹੋਇਆ। ਸਵੇਰ ਤੋਂ ਹੀ ਸ਼ਹਿਰ ਦੇ ਬਾਜ਼ਾਰਾਂ ਵਿਚ ਦੁਕਾਨਾਂ ਦੇ ਸ਼ਟਰ ਬੰਦ ਰਹੇ। ਬੱਸ ਅੱਡੇ ਤੋਂ ਬੱਸਾਂ ਦੀ ਆਵਾਜਾਈ ਵੀ ਬੰਦ ਰਹੀ। ਸੜਕੀ ਆਵਾਜਾਈ ਵੀ ਬੁਰੀ ਤਰ੍ਹਾਂ ਪ੍ਰਭਾਵਿਤ ਰਹੀ। ਇੱਥੋਂ ਤੱਕ ਕਿ ਮੈਡੀਕਲ ਸਟੋਰ ਵੀ ਬੰਦ ਰਹੇ। ਸ਼ਹਿਰ ਵਿਚ ਨਿਹੰਗ ਸਿੰਘਾਂ ਦੀ ਜਥੇਬੰਦੀ ਤਰਨਾ ਦਲ ਦੇ ਸਿੰਘਾਂ ਵਲੋਂ ਮਾਰਚ ਕੱਢੇ ਜਾਣ ਤੋਂ ਬਾਅਦ ਜਿਹੜੀਆਂ ਇੱਕਾ-ਦੁੱਕਾ ਦੁਕਾਨਾਂ ਖੁੱਲ੍ਹੀਆਂ ਸਨ, ਉਹ ਵੀ ਬੰਦ ਹੋ ਗਈਆਂ। ਦਿਨ ਭਰ ਬਾਜ਼ਾਰਾਂ ਵਿਚ ਚਹਿਲ-ਪਹਿਲ ਦੀ ਥਾਂ ਖਾਮੋਸ਼ੀ ਪਸਰੀ ਰਹੀ। ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਦੇ ਵਿਰੋਧ ਵਿਚ ਦਿੱਤੇ ਬੰਦ ਦੇ ਸੱਦੇ ਨੂੰ ਵੱਖ-ਵੱਖ ਰਾਜਨੀਤਿਕ ਪਾਰਟੀਆਂ ਤੋਂ ਇਲਾਵਾ ਕਿਸਾਨਾਂ, ਮਜ਼ਦੂਰਾਂ, ਮੁਲਾਜ਼ਮਾਂ ਤੇ ਹੋਰ ਸਮਾਜਿਕ ਜਥੇਬੰਦੀਆਂ ਵਲੋਂ ਹਮਾਇਤ ਦਿੱਤੀ ਗਈ। ਵਪਾਰ ਮੰਡਲ ਸ੍ਰੀ ਮੁਕਤਸਰ ਸਾਹਿਬ ਨੇ ਵੀ ਬੰਦ ਦੇ ਸੱਦੇ ਨੂੰ ਪੂਰਨ ਸਮਰਥਨ ਦਿੰਦਿਆਂ ਕਾਰੋਬਾਰ ਬੰਦ ਰੱਖੇ। ਦੁਕਾਨਦਾਰਾਂ ਤੇ ਵਪਾਰੀਆਂ ਵਲੋਂ ਆਪਣੇ ਅਦਾਰੇ ਬੰਦ ਰੱਖ ਕੇ ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਆਗੂ ਦੀ ਹੱਤਿਆ ਪ੍ਰਤੀ ਰੋਸ ਪ੍ਰਗਟ ਕੀਤਾ ਗਿਆ। ਬੰਦ ਦੌਰਾਨ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਵਿਚ ਕਾਰੋਬਾਰ ਠੱਪ ਰਹਿਣ ਕਾਰਨ ਆਮ ਲੋਕਾਂ ਦੀ ਆਵਾਜਾਈ ਵੀ ਘੱਟ ਰਹੀ। ਸਰਕਾਰ ਦੀ ਮੁਹਿੰਮ ਦੇ ਬਾਵਜੂਦ ਨਸ਼ਿਆਂ ਦੇ ਖ਼ਾਤਮੇ ਦੀ ਚੁਣੌਤੀ ਪੰਜਾਬ ਸਰਕਾਰ ਤੇ ਪੁਲਿਸ ਵਲੋਂ ਨਸ਼ਿਆਂ ਦੀ ਰੋਕਥਾਮ ਲਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਚਲਾਈ ਜਾ ਰਹੀ ਹੈ। ਇਸ ਤਹਿਤ ਵੱਖ-ਵੱਖ ਥਾਵਾਂ ’ਤੇ ਛਾਪੇਮਾਰੀ, ਨਾਕਾਬੰਦੀ, ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਅਤੇ ਲੋਕਾਂ ਨੂੰ ਜਾਗਰੂਕ ਕਰਨ ਲਈ ਕੈਂਪ ਲਗਾਏ ਜਾਂਦੇ ਰਹੇ ਹਨ। ਪੁਲਿਸ ਵਲੋਂ ਨਸ਼ੀਲੇ ਪਦਾਰਥ ਬਰਾਮਦ ਕਰਨ ਤੇ ਨਸ਼ਾ ਤਸਕਰੀ ਵਿਚ ਸ਼ਾਮਿਲ ਵਿਅਕਤੀਆਂ ਨੂੰ ਕਾਬੂ ਕਰਨ ਲਈ ਵੀ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ। ਇਸ ਦੇ ਬਾਵਜੂਦ ਨਸ਼ਿਆਂ ਦੀ ਸਮੱਸਿਆ ਨੂੰ ਪੂਰੀ ਤਰ੍ਹਾਂ ਖ਼ਤਮ ਕਰਨਾ ਵੱਡੀ ਚੁਣੌਤੀ ਬਣਿਆ ਹੋਇਆ ਹੈ। ਖ਼ਾਸ ਤੌਰ ’ਤੇ ਦਵਾਈਆਂ ਕੈਪਸੂਲ ਤੇ ਨਸ਼ੀਲੀਆਂ ਗੋਲੀਆਂ ਦੀ ਗ਼ਲਤ ਵਰਤੋਂ ਰਾਹੀਂ ਨਸ਼ਾ ਕਰਨ ਦਾ ਰੁਝਾਨ ਚਿੰਤਾ ਵਧਾ ਰਿਹਾ ਹੈ।
Ad Position 22
No active advertisement
ਪਿਛਲੀ ਖ਼ਬਰ ਡੀ.ਏ.ਵੀ. ਐਡਵਰਡ ਗੰਜ ਸਕੂਲ ਵਿਖੇ ਮਹਾਤਮਾ ਆਨੰਦ ਸਵਾਮੀ ਦਾ ਜਨਮ ਦਿਨ ਮਨਾਇਆ ਅਗਲੀ ਖ਼ਬਰ ਦੀਵਾਲੀ ਤੇ ਗੁਰਪੁਰਬ ਮੌਕੇ ਪਟਾਕੇ ਵੇਚਣ ਲਈ ਆਰਜ਼ੀ ਲਾਇਸੰਸ ਲੈਣ ਵਾਸਤੇ ਅਰਜ਼ੀਆਂ ਦੀ ਮੰਗ
Ad Position 24