15-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-10-2026

ਤੇਜ਼ ਝੱਖੜ, ਗੜੇਮਾਰੀ ਤੇ ਬਾਰਿਸ਼ ਨੇ ਝੋਨੇ ਦੀ ਪੱਕੀ ਫ਼ਸਲ ਵਿਛਾਈ, ਕਿਸਾਨਾਂ ਦਾ ਭਾਰੀ ਨੁਕਸਾਨ

ਸ੍ਰੀ ਮੁਕਤਸਰ ਸਾਹਿਬ, 15 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਦੇ ਆਸਪਾਸ ਦੇ ਪੇਂਡੂ ਇਲਾਕਿਆਂ ਵਿਚ ਆਏ ਤੇਜ਼ ਝੱਖੜ, ਗੜ੍ਹੇਮਾਰੀ ਅਤੇ ਬਾਰਿਸ਼ ਨੇ ਕਿਸਾਨਾਂ ਦੀ ਪੱਕੀ ਖੜ੍ਹੀ ਝੋਨੇ ਦੀ ਫ਼ਸਲ ਦਾ ਭਾਰੀ ਨੁਕਸਾਨ ਕੀਤਾ ਹੈ। ਤੇਜ਼ ਹਨੇਰੀ ਕਾਰਨ ਸੈਂਕੜਿਆਂ ਦੀ ਗਿਣਤੀ ਵਿਚ ਦਰੱਖ਼ਤ ਤੇ ਬਿਜਲੀ ਦੇ ਖੰਭੇ ਟੁੱਟ ਕੇ ਡਿੱਗ ਪਏ, ਜਿਸ ਨਾਲ ਕਈ ਸੜਕਾਂ ’ਤੇ ਆਵਾਜਾਈ ਠੱਪ ਹੋ ਗਈ ਅਤੇ ਬਿਜਲੀ ਸਪਲਾਈ ਵੀ ਪ੍ਰਭਾਵਿਤ ਹੋਈ।

Ad Position 21
No active advertisement
ਸ੍ਰੀ ਮੁਕਤਸਰ ਸਾਹਿਬ ਤੋਂ ਕੋਟਕਪੂਰਾ ਮੁੱਖ ਸੜਕ ’ਤੇ ਪਿੰਡ ਸਰਾਏਨਾਗਾ ਦੇ ਵਿਚਕਾਰ ਡਿੱਗੇ ਹੋਏ ਦਰੱਖ਼ਤਾਂ ਦਾ ਦ੍ਰਿਸ਼। ਤਸਵੀਰ: ਰਣਜੀਤ ਸਿੰਘ ਢਿੱਲੋਂ 16-10-2026
ਸ੍ਰੀ ਮੁਕਤਸਰ ਸਾਹਿਬ, 15 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਦੇ ਆਸਪਾਸ ਦੇ ਪੇਂਡੂ ਇਲਾਕਿਆਂ ਵਿਚ ਆਏ ਤੇਜ਼ ਝੱਖੜ, ਗੜ੍ਹੇਮਾਰੀ ਅਤੇ ਬਾਰਿਸ਼ ਨੇ ਕਿਸਾਨਾਂ ਦੀ ਪੱਕੀ ਖੜ੍ਹੀ ਝੋਨੇ ਦੀ ਫ਼ਸਲ ਦਾ ਭਾਰੀ ਨੁਕਸਾਨ ਕੀਤਾ ਹੈ। ਤੇਜ਼ ਹਨੇਰੀ ਕਾਰਨ ਸੈਂਕੜਿਆਂ ਦੀ ਗਿਣਤੀ ਵਿਚ ਦਰੱਖ਼ਤ ਤੇ ਬਿਜਲੀ ਦੇ ਖੰਭੇ ਟੁੱਟ ਕੇ ਡਿੱਗ ਪਏ, ਜਿਸ ਨਾਲ ਕਈ ਸੜਕਾਂ ’ਤੇ ਆਵਾਜਾਈ ਠੱਪ ਹੋ ਗਈ ਅਤੇ ਬਿਜਲੀ ਸਪਲਾਈ ਵੀ ਪ੍ਰਭਾਵਿਤ ਹੋਈ। ਪਿੰਡ ਭੁੱਟੀਵਾਲਾ ਵਿਚ ਹੀ ਕਰੀਬ 150 ਬਿਜਲੀ ਦੇ ਖੰਭੇ ਡਿੱਗਣ ਦੀ ਸੂਚਨਾ ਹੈ। ਇਸ ਤੋਂ ਇਲਾਵਾ ਤੇਜ਼ ਝੱਖੜ ਕਾਰਨ ਵੱਡੀ ਗਿਣਤੀ ਵਿਚ ਪੰਛੀਆਂ ਦੇ ਮਾਰੇ ਜਾਣ ਦੀ ਵੀ ਜਾਣਕਾਰੀ ਮਿਲੀ ਹੈ। ਜਾਣਕਾਰੀ ਅਨੁਸਾਰ ਤੜਕਸਾਰ ਕਰੀਬ 2 ਵਜੇ ਤੋਂ ਬਾਅਦ ਅਸਮਾਨ ਵਿਚ ਕਾਲੇ ਬੱਦਲ ਛਾ ਗਏ ਅਤੇ ਇਸ ਮਗਰੋਂ ਚੱਕਰਵਾਤੀ ਤੂਫ਼ਾਨ ਵਰਗੇ ਤੇਜ਼ ਝੱਖੜ ਨੇ ਇਲਾਕੇ ਨੂੰ ਆਪਣੀ ਲਪੇਟ ਵਿਚ ਲੈ ਲਿਆ। ਇਸ ਦੌਰਾਨ ਗੜ੍ਹੇਮਾਰੀ ਤੇ ਭਾਰੀ ਬਾਰਿਸ਼ ਵੀ ਹੋਈ। ਤੇਜ਼ ਹਵਾਵਾਂ ਕਾਰਨ ਕਈ ਪੁਰਾਣੇ ਤੇ ਵੱਡੇ ਦਰੱਖ਼ਤ ਜੜ੍ਹਾਂ ਸਮੇਤ ਉਖੜ ਕੇ ਡਿੱਗ ਗਏ ਜਦਕਿ ਖੇਤਾਂ ਵਿਚ ਪੱਕੀ ਖੜ੍ਹੀ ਝੋਨੇ ਦੀ ਫ਼ਸਲ ਧਰਤੀ ’ਤੇ ਵਿਛ ਗਈ। ਗੜ੍ਹੇਮਾਰੀ ਤੇ ਬਾਰਿਸ਼ ਨੇ ਫ਼ਸਲ ਦੇ ਨੁਕਸਾਨ ਨੂੰ ਹੋਰ ਵਧਾ ਦਿੱਤਾ ਹੈ। ਸ੍ਰੀ ਮੁਕਤਸਰ ਸਾਹਿਬ ਤੋਂ ਕੋਟਕਪੂਰਾ ਜਾਣ ਵਾਲੀ ਮੁੱਖ ਸੜਕ ’ਤੇ ਪਿੰਡ ਸਰਾਏਨਾਗਾ ਤੋਂ ਖਾਰਾ ਤੱਕ ਵੱਡੀ ਗਿਣਤੀ ਵਿਚ ਦਰੱਖ਼ਤ ਡਿੱਗਣ ਕਾਰਨ ਆਵਾਜਾਈ ਪ੍ਰਭਾਵਿਤ ਹੋਈ। ਇਸੇ ਤਰ੍ਹਾਂ ਪਿੰਡ ਭੁੱਟੀਵਾਲਾ ਤੋਂ ਖਿੜਕੀਆਂਵਾਲਾ, ਥਾਂਦੇਵਾਲਾ, ਹਰਾਜ ਤੇ ਕੋਟਲੀ ਸੰਘਰ ਨੂੰ ਜਾਣ ਵਾਲੀਆਂ ਸੜਕਾਂ ’ਤੇ ਦਰੱਖ਼ਤ ਡਿੱਗਣ ਕਾਰਨ ਆਵਾਜਾਈ ਵਿਚ ਰੁਕਾਵਟ ਪੈਦਾ ਹੋ ਗਈ। ਕਈ ਥਾਵਾਂ ’ਤੇ ਸੜਕਾਂ ਬੰਦ ਹੋਣ ਕਾਰਨ ਲੋਕਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ। ਪਿੰਡ ਭੁੱਟੀਵਾਲਾ ਵਿਚ ਘਰਾਂ ਤੇ ਖੇਤਾਂ ਨੂੰ ਬਿਜਲੀ ਸਪਲਾਈ ਦੇਣ ਵਾਲੇ ਕਰੀਬ 150 ਖੰਭੇ ਟੁੱਟ ਕੇ ਡਿੱਗ ਗਏ। ਇਸ ਕਾਰਨ ਬਿਜਲੀ ਸਪਲਾਈ ਠੱਪ ਹੋ ਗਈ ਤੇ ਪਾਵਰਕਾਮ ਨੂੰ ਵੀ ਵੱਡਾ ਨੁਕਸਾਨ ਹੋਣ ਦਾ ਖ਼ਦਸ਼ਾ ਹੈ। ਇਲਾਕੇ ਵਿਚ ਬਿਜਲੀ ਪ੍ਰਬੰਧ ਪ੍ਰਭਾਵਿਤ ਹੋਣ ਕਾਰਨ ਲੋਕਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ। ਪਿੰਡ ਸੱਕਾਂਵਾਲੀ, ਸੰਗਰਾਣਾ, ਮੜ੍ਹਮੱਲੂ, ਬੂੜਾ ਗੁੱਜਰ, ਸਰਾਏਨਾਗਾ, ਖੋਖਰ, ਭੁੱਟੀਵਾਲਾ, ਖਿੜਕੀਆਂਵਾਲਾ, ਸੋਥਾ, ਧਿਗਾਣਾ, ਰੁਪਾਣਾ ਅਤੇ ਫੂਲੇਵਾਲਾ ਸਮੇਤ ਹੋਰ ਪਿੰਡਾਂ ਵਿਚ ਵੀ ਤੇਜ਼ ਹਨੇਰੀ, ਗੜ੍ਹੇਮਾਰੀ ਤੇ ਬਾਰਿਸ਼ ਕਾਰਨ ਫ਼ਸਲਾਂ ਦਾ ਨੁਕਸਾਨ ਹੋਇਆ ਹੈ। ਝੋਨੇ ਦੀ ਕਟਾਈ ਦਾ ਕੰਮ ਅਜੇ ਬਹੁਤ ਘੱਟ ਹੋਣ ਕਾਰਨ ਵੱਡੀ ਮਾਤਰਾ ਵਿਚ ਫ਼ਸਲ ਖੇਤਾਂ ’ਚ ਖੜ੍ਹੀ ਸੀ। ਤੇਜ਼ ਹਵਾਵਾਂ ਕਾਰਨ ਭਾਰੀ ਝੋਨਾ ਜ਼ਮੀਨ ’ਤੇ ਵਿਛ ਗਿਆ, ਜਦਕਿ ਬਾਸਮਤੀ ਦੀ ਫ਼ਸਲ ਦੇ ਪੱਕੇ ਸਿੱਟਿਆਂ ਵਿਚੋਂ ਦਾਣੇ ਝੜਨ ਕਾਰਨ ਕਿਸਾਨਾਂ ਨੂੰ ਆਰਥਿਕ ਨੁਕਸਾਨ ਹੋਣ ਦਾ ਖ਼ਦਸ਼ਾ ਹੈ। ਪਿੰਡ ਰੁਪਾਣਾ ਦੇ ਕਿਸਾਨ ਜਵੰਦ ਸਿੰਘ ਖੋਸਾ ਨੇ ਦੱਸਿਆ ਕਿ ਉਨ੍ਹਾਂ ਦੇ ਇਲਾਕੇ ਵਿਚ ਕਰੀਬ 80 ਫ਼ੀਸਦੀ ਝੋਨੇ ਦੀ ਫ਼ਸਲ ਨੁਕਸਾਨੀ ਗਈ ਹੈ। ਪਿੰਡ ਭੁੱਟੀਵਾਲਾ ਦੇ ਕਿਸਾਨ ਆਗੂ ਗਿਆਨ ਸਿੰਘ, ਪਿੰਡ ਸੱਕਾਂਵਾਲੀ ਦੇ ਕਿਸਾਨ ਆਗੂ ਭਾਨਾ ਸਿੰਘ ਬਰਾੜ ਤੇ ਪਿੰਡ ਬੂੜਾ ਗੁੱਜਰ ਦੇ ਕਿਸਾਨ ਆਗੂ ਜਸਕਰਨ ਸਿੰਘ ਨੇ ਕਿਹਾ ਕਿ ਕੁਦਰਤੀ ਆਫ਼ਤ ਨੇ ਕਿਸਾਨਾਂ ਦੀ ਪੁੱਤਾਂ ਵਾਂਗ ਪਾਲੀ ਪੱਕੀ ਫ਼ਸਲ ਨੂੰ ਭਾਰੀ ਨੁਕਸਾਨ ਪਹੁੰਚਾਇਆ ਹੈ। ਉਨ੍ਹਾਂ ਮੰਗ ਕੀਤੀ ਕਿ ਪੰਜਾਬ ਸਰਕਾਰ ਤੁਰੰਤ ਵਿਸ਼ੇਸ਼ ਗਿਰਦਾਵਰੀ ਕਰਵਾ ਕੇ ਨੁਕਸਾਨ ਦਾ ਸਹੀ ਮੁਲਾਂਕਣ ਕਰੇ।
Ad Position 22
No active advertisement
ਪਿਛਲੀ ਖ਼ਬਰ ਵੱਖ-ਵੱਖ ਜਥੇਬੰਦੀਆਂ ਵਲੋਂ ਸ੍ਰੀ ਮੁਕਤਸਰ ਸਾਹਿਬ-ਬਠਿੰਡਾ ਮੁੱਖ ਮਾਰਗ ’ਤੇ ਧਰਨਾ ਅਗਲੀ ਖ਼ਬਰ ਗਿੱਦੜਬਾਹਾ ’ਚ ਪੰਜਾਬ ਬੰਦ ਦੇ ਸੱਦੇ ਨੂੰ ਭਰਵਾਂ ਹੁੰਗਾਰਾ ਰਾਸ਼ਟਰੀ ਮਾਰਗ ਕੀਤਾ ਜਾਮ, ਬਾਜ਼ਾਰ ਬੰਦ ਰਹੇ
Ad Position 24