ਵਪਾਰੀਆਂ ਦੀਆਂ ਸਮੱਸਿਆਵਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਵਲੋਂ ਮੀਟਿੰਗ ਪੰਜਾਬ ਵਿਚ ਗੈਂਗਸਟਰਾਂ ਦੀਆਂ ਧਮਕੀਆਂ ਕਾਰਨ ਵਪਾਰੀ ਪ੍ਰੇਸ਼ਾਨ - ਹਰਪ੍ਰੀਤ ਸਿੰਘ ਕੋਟਭਾਈ
ਮਲੋਟ, 15 ਅਕਤੂਬਰ (ਪਾਟਿਲ)- ਵਪਾਰੀਆਂ ਨੂੰ ਵਪਾਰ ਸੰਬੰਧੀ ਦਰਪੇਸ਼ ਆ ਰਹੀਆਂ ਵੱਖ-ਵੱਖ ਮੁਸ਼ਕਿਲਾਂ ਦੇ ਹੱਲ ਲਈ ਸ਼੍ਰੋਮਣੀ ਅਕਾਲੀ ਦਲ ਵਲੋਂ ਸਥਾਨਕ ਬਜਾਜ ਪੈਲੇਸ ਵਿਖੇ ਅਹਿਮ ਮੀਟਿੰਗ ਕੀਤੀ ਗਈ। ਮੀਟਿੰਗ ਦੀ ਪ੍ਰਧਾਨਗੀ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਮੈਂਬਰ ਤੇ ਹਲਕਾ ਮਲੋਟ ਦੇ ਇੰਚਾਰਜ ਹਰਪ੍ਰੀਤ ਸਿੰਘ ਕੋਟਭਾਈ ਨੇ ਕੀਤੀ।
ਮਲੋਟ, 15 ਅਕਤੂਬਰ (ਪਾਟਿਲ)- ਵਪਾਰੀਆਂ ਨੂੰ ਵਪਾਰ ਸੰਬੰਧੀ ਦਰਪੇਸ਼ ਆ ਰਹੀਆਂ ਵੱਖ-ਵੱਖ ਮੁਸ਼ਕਿਲਾਂ ਦੇ ਹੱਲ ਲਈ ਸ਼੍ਰੋਮਣੀ ਅਕਾਲੀ ਦਲ ਵਲੋਂ ਸਥਾਨਕ ਬਜਾਜ ਪੈਲੇਸ ਵਿਖੇ ਅਹਿਮ ਮੀਟਿੰਗ ਕੀਤੀ ਗਈ। ਮੀਟਿੰਗ ਦੀ ਪ੍ਰਧਾਨਗੀ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਮੈਂਬਰ ਤੇ ਹਲਕਾ ਮਲੋਟ ਦੇ ਇੰਚਾਰਜ ਹਰਪ੍ਰੀਤ ਸਿੰਘ ਕੋਟਭਾਈ ਨੇ ਕੀਤੀ। ਮੀਟਿੰਗ ਦੌਰਾਨ ਵਪਾਰੀਆਂ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ ’ਤੇ ਵਿਚਾਰ-ਵਟਾਂਦਰਾ ਕੀਤਾ ਗਿਆ ਅਤੇ ਉਨ੍ਹਾਂ ਦੇ ਹੱਲ ਲਈ ਪਾਰਟੀ ਦੀ ਵਚਨਬੱਧਤਾ ਪ੍ਰਗਟਾਈ ਗਈ। ਇਸ ਮੌਕੇ ਸੰਬੋਧਨ ਕਰਦਿਆਂ ਹਰਪ੍ਰੀਤ ਸਿੰਘ ਕੋਟਭਾਈ ਨੇ ਕਿਹਾ ਕਿ ਪੰਜਾਬ ਵਿਚ ਵਪਾਰ ਦਾ ਦਿਨ-ਬ-ਦਿਨ ਨਿਘਾਰ ਹੁੰਦਾ ਜਾ ਰਿਹਾ ਹੈ । ਮੌਜੂਦਾ ਸਰਕਾਰ ਨੇ ਵਪਾਰੀਆਂ ਨਾਲ ਕੀਤੇ ਵਾਅਦੇ ਪੂਰੇ ਨਹੀਂ ਕੀਤੇ, ਜਿਸ ਕਾਰਨ ਵਪਾਰੀ ਵਰਗ ਆਪਣੇ-ਆਪ ਨੂੰ ਮੁਸ਼ਕਿਲਾਂ ਵਿਚ ਘਿਰਿਆ ਮਹਿਸੂਸ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਵਪਾਰੀਆਂ ਨੂੰ ਆਏ ਦਿਨ ਛਾਪੇਮਾਰੀ, ਜੀ.ਐਸ.ਟੀ. ਨਾਲ ਸੰਬੰਧਿਤ ਗੁੰਝਲਦਾਰ ਪ੍ਰਕਿਰਿਆਵਾਂ ਅਤੇ ਹੋਰ ਕਈ ਤਰ੍ਹਾਂ ਦੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸ਼੍ਰੋਮਣੀ ਅਕਾਲੀ ਦਲ ਦੇ ਵਪਾਰ ਵਿੰਗ ਦੇ ਪ੍ਰਧਾਨ ਐਨ.ਕੇ. ਸ਼ਰਮਾ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਪੰਜਾਬ ਵਿਚ ਵਪਾਰੀਆਂ ਲਈ ਸੁਰੱਖਿਅਤ ਮਾਹੌਲ ਦੀ ਘਾਟ ਇਕ ਗੰਭੀਰ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਗੈਂਗਸਟਰਾਂ ਵਲੋਂ ਵਪਾਰੀਆਂ ਨੂੰ ਨਿਸ਼ਾਨਾ ਬਣਾਏ ਜਾਣ ਤੇ ਫ਼ਿਰੌਤੀਆਂ ਦੀਆਂ ਮੰਗਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਅਜਿਹੇ ਹਾਲਾਤ ਵਪਾਰਕ ਗਤੀਵਿਧੀਆਂ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕਰ ਰਹੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਵਿਚ ਉਦਯੋਗਿਕ ਖੇਤਰ ਦੀ ਹਾਲਤ ਲਗਾਤਾਰ ਖ਼ਰਾਬ ਹੋ ਰਹੀ ਹੈ ਅਤੇ ਪਹਿਲਾਂ ਚੱਲ ਰਹੇ ਕਈ ਉਦਯੋਗ ਵੀ ਬੰਦ ਹੋ ਚੁੱਕੇ ਹਨ। ਇਸ ਮੌਕੇ ਚੇਅਰਮੈਨ ਬਸੰਤ ਸਿੰਘ ਕੰਗ, ਪ੍ਰਦੀਪ ਢੀਂਗੜਾ, ਕੁਲਵਿੰਦਰ ਸਿੰਘ ਪੂਨੀਆ, ਛਬੀਲ ਸਿੰਘ ਸਾਬਕਾ ਕੌਂਸਲਰ, ਪਰਮਿੰਦਰ ਸਿੰਘ ਪੰਮਾ ਬਰਾੜ, ਸੁਖਿੰਦਰ ਸਿੰਘ ਭੁੱਲਰ, ਗੁਰਦੀਪ ਸਿੰਘ ਲੰਬੀ, ਪ੍ਰੀਤਇੰਦਰ ਸੰਮੇਵਾਲੀ, ਕੇਵਲ ਅਰੋੜਾ, ਕੁਲਬੀਰ ਸਿੰਘ ਕੋਟਭਾਈ ਤੇ ਪਿੰਦਰ ਕੰਗ ਸਮੇਤ ਵੱਖ-ਵੱਖ ਵਪਾਰਕ ਅਦਾਰਿਆਂ ਨਾਲ ਸੰਬੰਧਿਤ ਵਿਅਕਤੀ ਅਤੇ ਸ਼ਹਿਰ ਦੇ ਪਤਵੰਤੇ ਹਾਜ਼ਰ ਸਨ।