ਗੜੇਮਾਰੀ ਨਾਲ ਨੁਕਸਾਨੀਆਂ ਫ਼ਸਲਾਂ ਦੀ ਸਰਕਾਰ ਵਿਸ਼ੇਸ਼ ਗਿਰਦਾਵਰੀ ਕਰਵਾਏ-ਕਿਸਾਨ ਆਗੂ
ਗਿੱਦੜਬਾਹਾ, 16 ਅਕਤੂਬਰ (ਸ਼ਿਵਰਾਜ ਸਿੰਘ ਬਰਾੜ)-ਬੀਤੇ ਦਿਨੀਂ ਪੰਜਾਬ ਵਿਚ ਪਈ ਬੇਮੌਸਮੀ ਬਾਰਿਸ਼ ਤੇ ਗੜ੍ਹੇਮਾਰੀ ਨਾਲ ਨੁਕਸਾਨੀ ਗਈ ਸਾਉਣੀ ਦੀ ਫ਼ਸਲ ਦੀ ਸਰਕਾਰ ਤੁਰੰਤ ਗਿਰਦਾਵਰੀ ਕਰਵਾ ਕੇ ਯੋਗ ਮੁਆਵਜ਼ਾ ਦੇਵੇ। ਬਾਬਾ ਬੰਦਾ ਸਿੰਘ ਬਹਾਦਰ ਕਿਸਾਨ ਮਜ਼ਦੂਰ ਯੂਨੀਅਨ ਪੰਜਾਬ ਦੇ ਸੂਬਾ ਜਨਰਲ ਸਕੱਤਰ ਕੁਲਦੀਪ ਸਿੰਘ ਨੇਤਾ ਮਾਨ ਨੇ ਕਿਹਾ ਕਿ ਇਸ ਵਾਰ ਝੋਨੇ ਦੀ ਫ਼ਸਲ ’ਤੇ ਕਿਸਾਨਾਂ ਨੇ ਲੋੜ ਤੋਂ ਵੱਧ ਖ਼ਰਚਾ ਕੀਤਾ ਹੈ।
ਪੰਜਗਰਾਈਂ ਕਲਾਂ ਖੇਤਰ ’ਚ ਦੇਰ ਰਾਤ ਪਏ ਭਰਵੇਂ ਮੀਂਹ ਨਾਲ਼ ਧਰਤੀ ’ਤੇ ਵਿਛੀ ਹੋਈ ਝੋਨੇ ਦੀ ਅਗੇਤੀ ਕਿਸਮ ਦੀ ਫ਼ਸਲ। ਅਜੀਤ ਤਸਵੀਰ
17-10-2026