17-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਪੰਜਾਬ ਡਿਗਰੀ ਕਾਲਜ ਦੀਆਂ ਵਿਦਿਆਰਥਣਾਂ ਨੇ ਤਾਇਕਵਾਂਡੋ ’ਚ ਦੋ ਤਗਮੇ ਜਿੱਤੇ

ਸਾਦਿਕ, 16 ਅਕਤੂਬਰ (ਆਰ. ਐਸ.

Ad Position 21
No active advertisement
ਅਜੀਤ ਡੈਸਕ 17-10-2026
ਸਾਦਿਕ, 16 ਅਕਤੂਬਰ (ਆਰ.ਐਸ.ਧੁੰਨਾ)-ਪੰਜਾਬ ਡਿਗਰੀ ਕਾਲਜ ਫ਼ਰੀਦਕੋਟ ਕੈਂਪਸ ਮਹਿਮੂਆਣਾ ਦੀਆਂ ਵਿਦਿਆਰਥਣਾਂ ਨੇ ਕਾਲਜ ਦੇ ਸਰੀਰਕ ਸਿੱਖਿਆ ਵਿਭਾਗ ਦੇ ਪ੍ਰੋਫੈਸਰ ਜੁਗਰਾਜ ਸਿੰਘ ਵਲੋਂ ਕਰਵਾਈ ਮਿਹਨਤ ਸਦਕਾ ਰਿੰਕ ਹਾਲ ਬਾਰਾਂਦਰੀ ਗਾਰਡਨ ਪਟਿਆਲਾ ਵਿਖੇ ਪਵਨ ਕੁਮਾਰ ਸਿੰਗਲਾ (ਤਾਇਕਵਾਡੋਂ ਐਸੋਸ਼ੀਏਸ਼ਨ ਆਫ਼ ਜ਼ਿਲ੍ਹਾ ਪਟਿਆਲਾ) ਦੀ ਅਗਵਾਈ ਹੇਠ ਹੋਏ ਤਾਇਕਵਾਂਡੋ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਦੋ ਤਗਮੇ ਜਿੱਤ ਕੇ ਕਾਲਜ ਦਾ ਨਾਂਅ ਰੌਸ਼ਨ ਕੀਤਾ ਹੈ। ਕਾਲਜ ਦੀ ਵਿਦਿਆਰਥਣ ਮਨਪ੍ਰੀਤ ਕੌਰ ਨੇ ਕਾਂਸੀ ਦਾ ਤਗਮਾ ਅਤੇ ਗੁਰਵੀਨ ਕੌਰ ਨੇ ਚਾਂਦੀ ਦਾ ਤਗਮਾ ਜਿੱਤ ਕੇ ਆਪਣੀ ਪ੍ਰਤਿਭਾ ਦਾ ਲੋਹਾ ਮਨਵਾਇਆ। ਵਿਦਿਆਰਥਣਾਂ ਦੀ ਇਸ ਸ਼ਾਨਦਾਰ ਪ੍ਰਾਪਤੀ ਨਾਲ ਕਾਲਜ ਵਿਚ ਖ਼ੁਸ਼ੀ ਦੀ ਲਹਿਰ ਹੈ ਅਤੇ ਉਨ੍ਹਾਂ ਦੀ ਇਸ ਪ੍ਰਾਪਤੀ ਨੇ ਹੋਰਨਾਂ ਵਿਦਿਆਰਥੀਆਂ ਨੂੰ ਵੀ ਖੇਡਾਂ ਵਿਚ ਵੱਧ-ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ ਹੈ। ਕਾਲਜ ਦੇ ਪ੍ਰਿੰਸੀਪਲ ਪ੍ਰੀਤਇੰਦਰ ਕੌਰ ਗੋਂਦਾਰਾ ਨੇ ਵਿਦਿਆਰਥਣਾਂ ਨੂੰ ਸ਼ਾਨਦਾਰ ਜਿੱਤ ਦੀ ਵਧਾਈ ਦਿੰਦੇ ਹੋਏ ਕਿਹਾ ਕਿ ਖੇਡਾਂ ਸਿਰਫ਼ ਸਰੀਰਕ ਤਾਕਤ ਨਹੀਂ ਹਨ ਸਗੋਂ ਅਨੁਸ਼ਾਸਨ, ਮਿਹਨਤ ਅਤੇ ਟੀਮ ਵਰਕ ਦੀ ਸਿੱਖਿਆ ਵੀ ਦਿੰਦੀਆਂ ਹਨ। ਕਾਲਜ ਪ੍ਰਬੰਧਕਾਂ ਅਤੇ ਸਟਾਫ਼ ਵਲੋਂ ਵੀ ਦੋਵਾਂ ਵਿਦਿਆਰਥਣਾਂ ਨੂੰ ਵਧਾਈ ਦਿੰਦਿਆਂ ਉੱਜਵਲ ਭਵਿੱਖ ਦੀ ਕਾਮਨਾ ਕੀਤੀ ਗਈ। ਉਨ੍ਹਾਂ ਕਿਹਾ ਕਿ ਅਜਿਹੀਆਂ ਪ੍ਰਾਪਤੀਆਂ ਵਿਦਿਆਰਥੀਆਂ ਵਿਚ ਆਤਮ-ਵਿਸ਼ਵਾਸ ਵਧਾਉਂਦੀਆਂ ਹਨ ਅਤੇ ਕਾਲਜ ਲਈ ਮਾਣ ਵਾਲੀ ਗੱਲ ਹਨ। ਇਸ ਮੌਕੇ ਵਿਦਿਆਰਥੀਆਂ ਨਾਲ ਪ੍ਰੋਫੈਸਰ ਜੁਗਰਾਜ ਸਿੰਘ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਵ: ਮੁਨਸ਼ੀ ਸਿੰਘ ਬਰਾੜ ਦੀ ਯਾਦ ’ਚ ਪਰਿਵਾਰ ਨੇ ਜਿੰਮ ਲਈ 3 ਲੱਖ ਰੁਪਏ ਦੀ ਸਹਾਇਤਾ ਦਿੱਤੀ ਅਗਲੀ ਖ਼ਬਰ ਝੋਨੇ ਦੀ ਖ਼ਰੀਦ ਸੰਬੰਧੀ ਸਰਕਾਰ ਨਮੀ ਦੀਆਂ ਸ਼ਰਤਾਂ ਨਰਮ ਕਰਕੇ ਤੁਰੰਤ ਖ਼ਰੀਦ ਦਾ ਕੰਮ ਸ਼ੁਰੂ ਕਰਵਾਏ : ਕਿੱਕੀ ਢਿੱਲੋਂ
Ad Position 24