16-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਬਰੀਵਾਲਾ ਦੀ ਅਨਾਜ ਮੰਡੀ ਦਾ ਹਨੀ ਫ਼ੱਤਣਵਾਲਾ ਵਲੋਂ ਦੌਰਾ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਬਦਬੂ ਫ਼ੈਲੀ

ਸ੍ਰੀ ਮੁਕਤਸਰ ਸਾਹਿਬ, 16 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਜਗਜੀਤ ਸਿੰਘ ਹਨੀ ਫ਼ੱਤਣਵਾਲਾ ਵਲੋਂ ਅਨਾਜ ਮੰਡੀ ਬਰੀਵਾਲਾ ਦਾ ਦੌਰਾ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਮੰਡੀ ਵਿਚ ਬਾਰਿਸ਼ ਕਾਰਨ ਭਾਰੀ ਮਾਤਰਾ ’ਚ ਅਜੇ ਤੱਕ ਵੀ ਪਾਣੀ ਖੜ੍ਹਾ ਹੈ ਅਤੇ ਝੋਨੇ ਦੀਆਂ ਬੋਰੀਆਂ ਪਾਣੀ ਵਿਚ ਡੁੱਬਣ ਤੇ ਢੇਰੀਆਂ ਪਾਣੀ ਵਿਚ ਤੈਰਨ ਨਾਲ ਲੱਖਾਂ ਰੁਪਏ ਦਾ ਨੁਕਸਾਨ ਹੋ ਗਿਆ ਹੈ।

Ad Position 21
No active advertisement
ਅਜੀਤ ਡੈਸਕ 17-10-2026
ਸ੍ਰੀ ਮੁਕਤਸਰ ਸਾਹਿਬ, 16 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਜਗਜੀਤ ਸਿੰਘ ਹਨੀ ਫ਼ੱਤਣਵਾਲਾ ਵਲੋਂ ਅਨਾਜ ਮੰਡੀ ਬਰੀਵਾਲਾ ਦਾ ਦੌਰਾ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਮੰਡੀ ਵਿਚ ਬਾਰਿਸ਼ ਕਾਰਨ ਭਾਰੀ ਮਾਤਰਾ ’ਚ ਅਜੇ ਤੱਕ ਵੀ ਪਾਣੀ ਖੜ੍ਹਾ ਹੈ ਅਤੇ ਝੋਨੇ ਦੀਆਂ ਬੋਰੀਆਂ ਪਾਣੀ ਵਿਚ ਡੁੱਬਣ ਤੇ ਢੇਰੀਆਂ ਪਾਣੀ ਵਿਚ ਤੈਰਨ ਨਾਲ ਲੱਖਾਂ ਰੁਪਏ ਦਾ ਨੁਕਸਾਨ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਅਨਾਜ ਮੰਡੀ ਦੇ ਪਾਣੀ ਦੀ ਨਿਕਾਸੀ ਦਾ ਕੋਈ ਪ੍ਰਬੰਧ ਨਾ ਹੋਣ ਕਾਰਨ ਅੱਜ ਤੀਜੇ ਦਿਨ ਵੀ ਦੂਰ-ਦੂਰ ਤੱਕ ਪਾਣੀ ਖੜ੍ਹਾ ਵਿਖਾਈ ਦੇ ਰਿਹਾ ਹੈ। ਉਨ੍ਹਾਂ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਮੰਡੀ ਦੇ ਪਾਣੀ ਦੀ ਨਿਕਾਸੀ ਦਾ ਯੋਗ ਪ੍ਰਬੰਧ ਕੀਤਾ ਜਾਵੇ, ਕਿਉਂਕਿ ਕਈ ਦਿਨਾਂ ਤੋਂ ਲਗਾਤਾਰ ਪਾਣੀ ਖੜ੍ਹਨ ਕਰਕੇ ਬਦਬੂ ਫ਼ੈਲ ਰਹੀ ਹੈ ਅਤੇ ਬਿਮਾਰੀਆਂ ਫ਼ੈਲਣ ਦਾ ਡਰ ਹੈ। ਕਿਸਾਨਾਂ, ਮਜ਼ਦੂਰਾਂ ਤੇ ਆੜ੍ਹਤੀਆਂ ਨੂੰ ਇੱਥੇ ਖੜ੍ਹਨਾ ਦਾ ਮੁਸ਼ਕਿਲ ਹੋ ਗਿਆ ਹੈ। ਉਨ੍ਹਾਂ ਵੱਖ-ਵੱਖ ਕਿਸਾਨਾਂ ਤੇ ਆੜ੍ਹਤੀਆਂ ਨਾਲ ਵੀ ਇਸ ਮੁਸ਼ਕਿਲ ਸੰਬੰਧੀ ਗੱਲਬਾਤ ਕੀਤੀ। ਇਸ ਮੌਕੇ ਚਰਨ ਦਾਸ ਚੰਨਾ ਸਾਬਕਾ ਕੌਂਸਲਰ ਬਰੀਵਾਲਾ, ਸੰਜੀਵ ਕੁਮਾਰ ਚੌਧਰੀ, ਬਲਜਿੰਦਰ ਸਿੰਘ ਰੰਗਪੁਰੀ, ਰੋਸ਼ਨ ਲਾਲ ਰੋਸ਼ੀ, ਟੀਨਾ ਮੱਕੜ, ਜਗਸੀਰ ਸਿੰਘ ਤੇ ਹੋਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪਰਵਿੰਦਰ ਸਿੰਘ ਝੋਟੇ ਕਤਲ ਮਾਮਲੇ ਸੰਬੰਧੀ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਵਲੋਂ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਅਗਲੀ ਖ਼ਬਰ ਗੜੇਮਾਰੀ ਅਤੇ ਬਾਰਿਸ਼ ਤੋਂ ਪ੍ਰਭਾਵਿਤ ਪਿੰਡਾਂ ਦਾ ਅਕਾਲੀ ਆਗੂ ਫ਼ੱਤਣਵਾਲਾ ਵਲੋਂ ਦੌਰਾ ਤਬਾਹ ਹੋਈ ਨਵੀਂ ਲਾਈ ਬਾਇਓਮਾਸ ਫ਼ੈਕਟ...
Ad Position 24