ਆਮ ਆਦਮੀ ਪਾਰਟੀ ਦੀ ਸਰਕਾਰ ਹਰ ਫ਼ਰੰਟ ’ਤੇ ਫ਼ੇਲ੍ਹ : ਪ੍ਰਤਾਪ ਸਿੰਘ ਨੰਗਲ
ਫ਼ਰੀਦਕੋਟ, 16 ਅਕਤੂਬਰ (ਜਸਵੰਤ ਸਿੰਘ ਪੁਰਬਾ)-ਸ਼੍ਰੋਮਣੀ ਅਕਾਲੀ ਦਲ ਪੀ. ਏ.
ਫ਼ਰੀਦਕੋਟ, 16 ਅਕਤੂਬਰ (ਜਸਵੰਤ ਸਿੰਘ ਪੁਰਬਾ)-ਸ਼੍ਰੋਮਣੀ ਅਕਾਲੀ ਦਲ ਪੀ.ਏ.ਸੀ. ਦੇ ਮੈਂਬਰ ਪ੍ਰਤਾਪ ਸਿੰਘ ਨੰਗਲ ਨੇ ਆਮ ਆਦਮੀ ਪਾਰਟੀ ’ਤੇ ਦੋਸ਼ ਲਗਾਉਂਦਿਆਂ ਕਿਹਾ ਕਿ ਉਹ ਹਰ ਫ਼ਰੰਟ ’ਤੇ ਫ਼ੇਲ੍ਹ ਹੋ ਚੁੱਕੀ ਹੈ। ਪੰਜਾਬ ਅੰਦਰ ਕਤਲੋਗਾਰਦ, ਫ਼ਿਰੌਤੀਆਂ, ਲੁੱਟਾਂ ਅਤੇ ਭ੍ਰਿਸ਼ਟਾਚਾਰ ਸੀਮਾ ਚਰਮ ਪਾਰ ਕਰ ਚੁੱਕਾ ਹੈ। ਪਿਛਲੇ ਦਿਨੀਂ ਮਾਨਸਾ ਦੇ ਵਿਚ ਨਸ਼ਿਆਂ ਨੂੰ ਰੋਕਣ ਲਈ ਅੱਗੇ ਆਏ ਪਰਵਿੰਦਰ ਸਿੰਘ ਝੋਟਾ ਦੀ ਦਵਾਈਆਂ ਦੇ ਮਾਲਕ ਵਲੋਂ ਕੀਤੀ ਗਈ ਹੱਤਿਆ ਪੰਜਾਬ ਸਰਕਾਰ ਦੀ ਘਿਨੌਣੀ ਤਸਵੀਰ ਪੇਸ਼ ਕਰਦੀ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਆਪਣਾ ਆਧਾਰ ਗਵਾ ਲਿਆ ਹੈ ਅਤੇ ਉਹ ਲੋਕਾਂ ਦੇ ਮੋਹ ਤੋਂ ਪਾਸੇ ਹੋ ਚੁੱਕੀ ਹੈ। ਪੰਜਾਬ ਦੇ ਲੋਕ ਇਸ ਪਾਰਟੀ ਦੀ ਅਸਲੀ ਤਸਵੀਰ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਪੇਸ਼ ਕਰਨਗੇ।