16-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਡਰੀਮਲੈਂਡ ਪਬਲਿਕ ਸਕੂਲ ਦੀ ਵਿਦਿਆਰਥਣ ਰਾਜ ਪੱਧਰੀ ਖੇਡਾਂ ’ਚ ਅੱਵਲ

ਕੋਟਕਪੂਰਾ, 16 ਅਕਤੂਬਰ (ਹਰਪ੍ਰੀਤ ਸਿੰਘ ਚਾਨਾ)-ਜਲੰਧਰ ਵਿਖੇ ਹੋਈਆਂ ਅੰਤਰ ਰਾਜ ਪੱਧਰੀ ਖੇਡਾਂ ਵਿਚ ਜੂਡੋ ਦੇ ਮੁਕਾਬਲਿਆਂ ਵਿਚ ਡਰੀਮਲੈਂਡ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਕੋਟਕਪੂਰਾ ਦੀ ਵਿਦਿਆਰਥਣ ਨੇ ਅੰਡਰ-19 ’ਚ ਸ਼ਾਨਦਾਰ ਪ੍ਰਦਰਸ਼ਨ ਕੀਤਾ। ਸਕੂਲ ਦੇ ਚੇਅਰਮੈਨ ਪ੍ਰਕਾਸ਼ ਚੰਦ ਸ਼ਰਮਾ ਨੇ ਦੱਸਿਆ ਕਿ ਅੰਤਰ ਰਾਜ ਪੱਧਰੀ ਖੇਡਾਂ ਵਿਚ ਪੰਜਾਬ ਭਰ ਵਿਚੋਂ ਜੂਡੋ ਦੇ ਮੁਕਾਬਲੇ ਵਿਚ 11ਵੀਂ ਜਮਾਤ ਦੀ ਵਿਦਿਆਰਥਣ ਵਰਲੀਨ ਕੌਰ ਸਪੁੱਤਰੀ ਲਖਵਿੰਦਰ ਸਿੰਘ ਨੇ ਉਮਰ ਵਰਗ 19 ਵਿਚ ਭਾਗ ਲਿਆ ਅਤੇ ਪੰਜਾਬ ਵਿਚੋਂ ਤੀਜਾ ਸਥਾਨ ਹਾਸਿਲ ਕਰਕੇ ਬ੍ਰੋਨਜ਼ ਮੈਡਲ ਜਿੱਤਿਆ।

Ad Position 21
No active advertisement
ਅਜੀਤ ਡੈਸਕ 17-10-2026
ਕੋਟਕਪੂਰਾ, 16 ਅਕਤੂਬਰ (ਹਰਪ੍ਰੀਤ ਸਿੰਘ ਚਾਨਾ)-ਜਲੰਧਰ ਵਿਖੇ ਹੋਈਆਂ ਅੰਤਰ ਰਾਜ ਪੱਧਰੀ ਖੇਡਾਂ ਵਿਚ ਜੂਡੋ ਦੇ ਮੁਕਾਬਲਿਆਂ ਵਿਚ ਡਰੀਮਲੈਂਡ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਕੋਟਕਪੂਰਾ ਦੀ ਵਿਦਿਆਰਥਣ ਨੇ ਅੰਡਰ-19 ’ਚ ਸ਼ਾਨਦਾਰ ਪ੍ਰਦਰਸ਼ਨ ਕੀਤਾ। ਸਕੂਲ ਦੇ ਚੇਅਰਮੈਨ ਪ੍ਰਕਾਸ਼ ਚੰਦ ਸ਼ਰਮਾ ਨੇ ਦੱਸਿਆ ਕਿ ਅੰਤਰ ਰਾਜ ਪੱਧਰੀ ਖੇਡਾਂ ਵਿਚ ਪੰਜਾਬ ਭਰ ਵਿਚੋਂ ਜੂਡੋ ਦੇ ਮੁਕਾਬਲੇ ਵਿਚ 11ਵੀਂ ਜਮਾਤ ਦੀ ਵਿਦਿਆਰਥਣ ਵਰਲੀਨ ਕੌਰ ਸਪੁੱਤਰੀ ਲਖਵਿੰਦਰ ਸਿੰਘ ਨੇ ਉਮਰ ਵਰਗ 19 ਵਿਚ ਭਾਗ ਲਿਆ ਅਤੇ ਪੰਜਾਬ ਵਿਚੋਂ ਤੀਜਾ ਸਥਾਨ ਹਾਸਿਲ ਕਰਕੇ ਬ੍ਰੋਨਜ਼ ਮੈਡਲ ਜਿੱਤਿਆ। ਸਕੂਲ ਦੇ ਪ੍ਰਿੰਸੀਪਲ ਰਾਕੇਸ਼ ਸ਼ਰਮਾ ਨੇ ਇਸ ਸ਼ਾਨਦਾਰ ਜਿੱਤ ਲਈ ਵਿਦਿਆਰਥਣ ਅਤੇ ਕੋਚ ਸਾਹਿਬਾਨਾਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਇਹ ਪ੍ਰਾਪਤੀ ਵਿਦਿਆਰਥਣ ਅਤੇ ਕੋਚ ਸਾਹਿਬਾਨਾਂ ਦੀ ਮਿਹਨਤ ਦਾ ਨਤੀਜਾ ਹੈ। ਇਸ ਮੌਕੇ ਨਵਪ੍ਰੀਤ ਸ਼ਰਮਾ, ਹਰਵਿੰਦਰ ਸਿੰਘ (ਕੋਚ), ਕੰਵਲਪ੍ਰੀਤ ਕੌਰ (ਕੋਚ) ਅਤੇ ਅਨੀਤਾ ਸਿਆਲ ਸਮੇਤ ਸਮੂਹ ਸਟਾਫ ਅਤੇ ਵਿਦਿਆਰਥੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਲੰਗਰ ਮਾਤਾ ਖੀਵੀ ਜੀ ਵਿਖੇ ਸਵ. ਬਖਸ਼ੀਸ਼ ਸਿੰਘ ਦੀ ਯਾਦ ’ਚ ਲੰਗਰ ਦੀ ਸੇਵਾ ਕਰਵਾਈ ਅਗਲੀ ਖ਼ਬਰ ਚੋਰੀ ਦੀਆਂ ਘਟਨਾਵਾਂ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਨੇ ਚੇਅਰਮੈਨ ਨੂੰ ਮੰਗ ਪੱਤਰ ਦਿੱਤਾ
Ad Position 24