18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2026

ਯੂਨੀਵਰਸਿਟੀ ਕਾਲਜ ਜੈਤੋ ਵਿਖੇ ‘ਨਸ਼ਾ ਮੁਕਤ ਨੌਜਵਾਨ’ ਵਿਸ਼ੇ ’ਤੇ ਸਮਾਗਮ ਕਰਵਾਇਆ

ਜੈਤੋ, 18 ਅਕਤੂਬਰ (ਗੁਰਚਰਨ ਸਿੰਘ ਗਾਬੜੀਆ)-ਮੇਰਾ ਯੁਵਾ ਭਾਰਤ ਜ਼ਿਲ੍ਹਾ ਫ਼ਰੀਦਕੋਟ ਵਲੋਂ ਯੂਨੀਵਰਸਿਟੀ ਕਾਲਜ ਜੈਤੋ ਦੀਆਂ ਰਾਸ਼ਟਰੀ ਸੇਵਾ ਯੋਜਨਾ (ਐਨ. ਐਸ.

Ad Position 21
No active advertisement
ਅਜੀਤ ਡੈਸਕ 19-10-2026
ਜੈਤੋ, 18 ਅਕਤੂਬਰ (ਗੁਰਚਰਨ ਸਿੰਘ ਗਾਬੜੀਆ)-ਮੇਰਾ ਯੁਵਾ ਭਾਰਤ ਜ਼ਿਲ੍ਹਾ ਫ਼ਰੀਦਕੋਟ ਵਲੋਂ ਯੂਨੀਵਰਸਿਟੀ ਕਾਲਜ ਜੈਤੋ ਦੀਆਂ ਰਾਸ਼ਟਰੀ ਸੇਵਾ ਯੋਜਨਾ (ਐਨ.ਐਸ.ਐਸ.) ਇਕਾਈਆਂ ਦੇ ਸਹਿਯੋਗ ਨਾਲ ‘ਨੇਬਰਹੁੱਡ ਯੂਥ ਪਾਰਲੀਮੈਂਟ’ ਪ੍ਰੋਗਰਾਮ ਤਹਿਤ ‘ਨਸ਼ਾ ਮੁਕਤ ਨੌਜਵਾਨ’ ਵਿਸ਼ੇ ’ਤੇ ਸਮਾਗਮ ਕਰਵਾਇਆ ਗਿਆ। ਇਹ ਸਮਾਗਮ ਪ੍ਰੋਗਰਾਮ ਅਫ਼ਸਰ ਡਾ. ਰਾਜੀਵ ਕਪੂਰ ਅਤੇ ਪ੍ਰੋ. ਸੁਮਨ ਦੀ ਦੇਖ-ਰੇਖ ਹੇਠ ਕੀਤਾ ਗਿਆ। ਸਮਾਗਮ ਵਿਚ ਮੁੱਖ ਬੁਲਾਰਿਆਂ ਨੇ ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਦਿਆਂ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਲਈ ਪ੍ਰੇਰਿਤ ਕੀਤਾ। ਪੋਸਟਰ ਮੁਕਾਬਲਿਆਂ ਅਤੇ ਸਲੋਗਨ ਲੇਖਣ ਮੁਕਾਬਲਿਆਂ ਵਿਚ ਜੇਤੂ ਰਹੇ ਵਿਦਿਆਰਥੀਆਂ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਕਾਲਜ ਦੇ ਪਿ੍ਰੰਸੀਪਲ ਡਾ. ਸਮਰਾਟ ਖੰਨਾ ਨੇ ਨੌਜਵਾਨਾਂ ਨੂੰ ਸਿੱਖਿਆ, ਅਨੁਸ਼ਾਸਨ ਅਤੇ ਚੰਗੀਆਂ ਕਦਰਾਂ-ਕੀਮਤਾਂ ਨੂੰ ਅਪਣਾਉਣ ਦੀ ਪ੍ਰੇਰਨਾ ਦਿੱਤੀ। ਸੀਨੀਅਰ ਪ੍ਰੋਫ਼ੈਸਰ ਡਾ. ਪਰਮਿੰਦਰ ਸਿੰਘ ਤੱਗੜ ਨੇ ਨਸ਼ਿਆਂ ਦੀ ਸਮੱਸਿਆ ਦੇ ਸਮਾਜਿਕ ਪ੍ਰਭਾਵਾਂ ਬਾਰੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਨਸ਼ਿਆਂ ਤੋਂ ਬਚਾਅ ਲਈ ਜਾਗਰੂਕਤਾ, ਪਰਿਵਾਰਕ ਸਹਿਯੋਗ ਅਤੇ ਸਮਾਜਿਕ ਜ਼ਿੰਮੇਵਾਰੀ ਬਹੁਤ ਜ਼ਰੂਰੀ ਹਨ। ਲੇਖਾ ਅਧਿਕਾਰੀ ਮਨਜੀਤ ਸਿੰਘ ਭੁੱਲਰ ਨੇ ਨੌਜਵਾਨਾਂ ਨੂੰ ਆਪਣੀ ਜ਼ਿੰਦਗੀ ਵਿਚ ਸਹੀ ਫ਼ੈਸਲੇ ਲੈਣ, ਜ਼ਿੰਮੇਵਾਰ ਨਾਗਰਿਕ ਬਣਨ ਅਤੇ ਸਮਾਜ ਦੀ ਭਲਾਈ ਲਈ ਆਪਣਾ ਯੋਗਦਾਨ ਪਾਉਣ ਦੀ ਪ੍ਰੇਰਨਾ ਦਿੱਤੀ। ਪ੍ਰੋਗਰਾਮ ਅਫ਼ਸਰ ਡਾ. ਰਾਜੀਵ ਕਪੂਰ ਨੇ ਨਸ਼ਾ ਮੁਕਤੀ ਵਰਗੇ ਸਮਾਜਿਕ ਮੁੱਦਿਆਂ ’ਤੇ ਨੌਜਵਾਨਾਂ ਦੀ ਸ਼ਮੂਲੀਅਤ ਨੂੰ ਮਹੱਤਵਪੂਰਨ ਦੱਸਦਿਆਂ ਅਜਿ ਹੇ ਜਾਗਰੂਕਤਾ ਪ੍ਰੋਗਰਾਮਾਂ ਦੀ ਲੋੜ ’ਤੇ ਜ਼ੋਰ ਦਿੱਤਾ। ਇਸ ਮੌਕੇ ਪ੍ਰੋ. ਸੁਮਨ ਨੇ ਹਾਜ਼ਰ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਲਈ ਯਤਨ ਕਰਨ ਦੀ ਸਹੁੰ ਚੁਕਵਾਈ। ਸਮਾਗਮ ਦਾ ਸੰਚਾਲਨ ਡਾ. ਗੁਰਬਿੰਦਰ ਕੌਰ ਬਰਾੜ ਨੇ ਕੀਤਾ। ਸਮਾਗਮ ਵਿਚ ਡਾ. ਭਵਨਦੀਪ ਕੌਰ, ਪ੍ਰੋ. ਮਹਿੰਦਰ ਕੌਰ, ਪ੍ਰੋ. ਕਮਲਦੀਪ ਕੌਰ, ਪ੍ਰੋ. ਸ਼ਿਵਾਨੀ, ਪ੍ਰੋ. ਮਨਿੰਦਰ ਕੌਰ ਅਤੇ ਰਾਸ਼ਟਰੀ ਸੇਵਾ ਯੋਜਨਾ ਦੇ ਸਮੂਹ ਵਲੰਟੀਅਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਬਜ਼ੀ ਮੰਡੀ ’ਚ ਰੇਹੜੀਆਂ ਵਾਲੇ ਬਿਨਾਂ ਰੋਕ ਟੋਕ ਲਗਾਉਂਦੇ ਹਨ ਸੜਕਾਂ ’ਤੇ ਰੇਹੜੀਆਂ ਅਗਲੀ ਖ਼ਬਰ ਪੁਲਿਸ ਨੇ ਜੇਲ੍ਹ ਅੰਦਰ ਸਰਚ ਅਭਿਆਨ ਚਲਾਇਆ, ਬੈਰਕਾਂ ਦੀ ਬਾਰੀਕੀ ਨਾਲ ਕੀਤੀ ਚੈਕਿੰਗ
Ad Position 24