ਸਮਾਰਟ ਮਾਰਨਿੰਗ ਵਾਕ ਗਰੁੱਪ ਵਲੋਂ ਨਗਰ ਕੌਂਸਲ ਦੇ ਵਾਈਸ ਪ੍ਰਧਾਨ ਗੁਰਪਿੰਦਰ ਸ਼ੈਲੀ ਦਾ ਸਨਮਾਨ
ਸ੍ਰੀ ਮੁਕਤਸਰ ਸਾਹਿਬ, 18 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਸਮਾਰਟ ਮਾਰਨਿੰਗ ਵਾਕ ਗਰੁੱਪ ਵਲੋਂ ਨਗਰ ਕੌਂਸਲ ਦੇ ਵਾਈਸ ਪ੍ਰਧਾਨ ਗੁਰਪਿੰਦਰ ਸਿੰਘ ਸ਼ੈਲੀ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਗਰੁੱਪ ਦੇ ਮੈਂਬਰਾਂ ਵਲੋਂ ਉਨ੍ਹਾਂ ਨੂੰ ਸਨਮਾਨ ਚਿੰਨ੍ਹ ਭੇਟ ਕਰਕੇ ਮਾਣ-ਸਤਿਕਾਰ ਪ੍ਰਗਟ ਕੀਤਾ ਗਿਆ।
ਸ੍ਰੀ ਮੁਕਤਸਰ ਸਾਹਿਬ, 18 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਸਮਾਰਟ ਮਾਰਨਿੰਗ ਵਾਕ ਗਰੁੱਪ ਵਲੋਂ ਨਗਰ ਕੌਂਸਲ ਦੇ ਵਾਈਸ ਪ੍ਰਧਾਨ ਗੁਰਪਿੰਦਰ ਸਿੰਘ ਸ਼ੈਲੀ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਗਰੁੱਪ ਦੇ ਮੈਂਬਰਾਂ ਵਲੋਂ ਉਨ੍ਹਾਂ ਨੂੰ ਸਨਮਾਨ ਚਿੰਨ੍ਹ ਭੇਟ ਕਰਕੇ ਮਾਣ-ਸਤਿਕਾਰ ਪ੍ਰਗਟ ਕੀਤਾ ਗਿਆ। ਇਸ ਮੌਕੇ ਗੁਰਪਿੰਦਰ ਸਿੰਘ ਸ਼ੈਲੀ ਨੇ ਕਿਹਾ ਕਿ ਸ਼ਹਿਰ ਦੀ ਸਫ਼ਾਈ, ਸੁੰਦਰਤਾ ਅਤੇ ਜਨਤਕ ਥਾਵਾਂ ਨੂੰ ਬਿਹਤਰ ਬਣਾਉਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਸ਼ਹਿਰ ਵਾਸੀਆਂ ਨੂੰ ਸਾਫ਼-ਸੁਥਰਾ ਤੇ ਸੁਖਾਵਾਂ ਵਾਤਾਵਰਨ ਮੁਹੱਈਆ ਕਰਵਾਉਣਾ ਉਨ੍ਹਾਂ ਦੀ ਪਹਿਲ ਰਹੇਗੀ। ਇਸ ਦੇ ਨਾਲ ਹੀ ਪਾਰਕਾਂ ਤੇ ਹੋਰ ਜਨਤਕ ਥਾਵਾਂ ਦੀ ਸਾਂਭ-ਸੰਭਾਲ ਅਤੇ ਸਫ਼ਾਈ ਪ੍ਰਬੰਧਾਂ ਨੂੰ ਹੋਰ ਬਿਹਤਰ ਬਣਾਉਣ ਵੱਲ ਵੀ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸ਼ਹਿਰ ਨੂੰ ਸਾਫ਼-ਸੁਥਰਾ ਅਤੇ ਸੁੰਦਰ ਬਣਾਉਣ ਲਈ ਨਗਰ ਕੌਂਸਲ ਦੇ ਯਤਨਾਂ ਦੇ ਨਾਲ-ਨਾਲ ਸ਼ਹਿਰ ਵਾਸੀਆਂ ਦਾ ਸਹਿਯੋਗ ਵੀ ਬੇਹੱਦ ਜ਼ਰੂਰੀ ਹੈ। ਲੋਕਾਂ ਦੇ ਸਹਿਯੋਗ ਨਾਲ ਹੀ ਸ਼ਹਿਰ ਦੀ ਦਿੱਖ ਨੂੰ ਹੋਰ ਨਿਖਾਰਿਆ ਜਾ ਸਕਦਾ ਹੈ। ਗਰੁੱਪ ਦੇ ਮੈਂਬਰਾਂ ਨੇ ਕਿਹਾ ਕਿ ਸਮਾਜਿਕ ਤੇ ਜਨਤਕ ਜੀਵਨ ਵਿਚ ਯੋਗਦਾਨ ਪਾਉਣ ਵਾਲੀਆਂ ਸ਼ਖ਼ਸੀਅਤਾਂ ਦਾ ਸਨਮਾਨ ਕਰਨਾ ਚੰਗੀ ਪਿਰਤ ਹੈ। ਉਨ੍ਹਾਂ ਗੁਰਪਿੰਦਰ ਸਿੰਘ ਸ਼ੈਲੀ ਨੂੰ ਸ਼ੁੱਭਕਾਮਨਾਵਾਂ ਦਿੰਦਿਆਂ ਸ਼ਹਿਰ ਦੀ ਬਿਹਤਰੀ ਲਈ ਕੀਤੇ ਜਾਣ ਵਾਲੇ ਕਾਰਜਾਂ ਵਿਚ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ।