ਕੈਮਿਸਟ ਐਸੋਸੀਏਸ਼ਨ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ ਹੋਈ
ਸ੍ਰੀ ਮੁਕਤਸਰ ਸਾਹਿਬ, 18 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਕੈਮਿਸਟ ਐਸੋਸੀਏਸ਼ਨ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ ਪ੍ਰਧਾਨ ਰਾਜੀਵ ਕੁਮਾਰ ਰਿੱਚੀ ਭਠੇਜਾ ਦੀ ਪ੍ਰਧਾਨਗੀ ਹੇਠ ਬੈਂਕ ਰੋਡ ਸਥਿਤ ਸ੍ਰੀ ਮਹਾਦੇਵ ਮੰਦਰ ਵਿਖੇ ਹੋਈ। ਮੀਟਿੰਗ ਵਿਚ ਲਗਪਗ 150 ਕੈਮਿਸਟਾਂ ਨੇ ਸ਼ਮੂਲੀਅਤ ਕੀਤੀ।
ਸ੍ਰੀ ਮੁਕਤਸਰ ਸਾਹਿਬ, 18 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਕੈਮਿਸਟ ਐਸੋਸੀਏਸ਼ਨ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ ਪ੍ਰਧਾਨ ਰਾਜੀਵ ਕੁਮਾਰ ਰਿੱਚੀ ਭਠੇਜਾ ਦੀ ਪ੍ਰਧਾਨਗੀ ਹੇਠ ਬੈਂਕ ਰੋਡ ਸਥਿਤ ਸ੍ਰੀ ਮਹਾਦੇਵ ਮੰਦਰ ਵਿਖੇ ਹੋਈ। ਮੀਟਿੰਗ ਵਿਚ ਲਗਪਗ 150 ਕੈਮਿਸਟਾਂ ਨੇ ਸ਼ਮੂਲੀਅਤ ਕੀਤੀ। ਇਸ ਦੌਰਾਨ ਨਸ਼ਿਆਂ ਵਜੋਂ ਦੁਰਵਰਤੋਂ ਕੀਤੀਆਂ ਜਾਣ ਵਾਲੀਆਂ ਦਵਾਈਆਂ ਦੀ ਵਿਕਰੀ ਨੂੰ ਰੋਕਣ ਤੇ ਡਰੱਗ ਵਿਭਾਗ ਦੀਆਂ ਹਦਾਇਤਾਂ ਦੀ ਪਾਲਣਾ ਕਰਨ ਸੰਬੰਧੀ ਅਹਿਮ ਫ਼ੈਸਲਾ ਲਿਆ ਗਿਆ। ਮੀਟਿੰਗ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਰਾਜੀਵ ਰਿੱਚੀ ਨੇ ਸਪੱਸ਼ਟ ਕੀਤਾ ਕਿ ਜੇਕਰ ਕੋਈ ਕੈਮਿਸਟ ਨਸ਼ਿਆਂ ਵਜੋਂ ਦੁਰਵਰਤੋਂ ਕੀਤੀਆਂ ਜਾਣ ਵਾਲੀਆਂ ਦਵਾਈਆਂ ਡਾਕਟਰੀ ਪਰਚੀ ਤੋਂ ਬਿਨਾਂ ਵੇਚਦਾ ਹੈ ਤਾਂ ਐਸੋਸੀਏਸ਼ਨ ਉਸ ਦਾ ਸਾਥ ਨਹੀਂ ਦੇਵੇਗੀ। ਉਨ੍ਹਾਂ ਸਮੂਹ ਕੈਮਿਸਟਾਂ ਨੂੰ ਹਦਾਇਤ ਕੀਤੀ ਕਿ ਉਹ ਦਵਾਈਆਂ ਦੀ ਵਿਕਰੀ ਸਮੇਂ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਅਤੇ ਡਰੱਗ ਵਿਭਾਗ ਨੂੰ ਨਸ਼ਿਆਂ ਦੀ ਰੋਕਥਾਮ ਲਈ ਪੂਰਾ ਸਹਿਯੋਗ ਦੇਣ। ਉਨ੍ਹਾਂ ਕਿਹਾ ਕਿ ਕੈਮਿਸਟ ਐਸੋਸੀਏਸ਼ਨ ਪਹਿਲਾਂ ਵੀ ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਵਿਚ ਆਪਣਾ ਯੋਗਦਾਨ ਪਾਉਂਦੀ ਰਹੀ ਹੈ ਅਤੇ ਭਵਿੱਖ ਵਿਚ ਵੀ ਇਸ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਸਹਿਯੋਗ ਜਾਰੀ ਰੱਖੇਗੀ। ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਸਮੱਸਿਆ ਨੂੰ ਖ਼ਤਮ ਕਰਨ ਲਈ ਸਾਰੇ ਵਰਗਾਂ ਨੂੰ ਆਪਣੀ ਜ਼ਿੰਮੇਵਾਰੀ ਨਿਭਾਉਣੀ ਚਾਹੀਦੀ ਹੈ। ਇਸ ਮੌਕੇ ਵਾਈਸ ਪ੍ਰਧਾਨ ਮਿੰਟੂ, ਰਾਜ ਖੁਰਾਣਾ, ਪੀ.ਸੀ.ਏ. ਮੈਂਬਰ ਰਿੰਕੂ ਨਾਰੰਗ ਅਤੇ ਰਮਨ ਕੇ.ਪੀ., ਅਸ਼ਵਨੀ ਬਹਿਲ, ਖ਼ਜ਼ਾਨਚੀ ਵਰਿੰਦਰ ਗਲੋਬ, ਪ੍ਰੈਟੀ ਨਾਗਪਾਲ, ਵੇਦ ਪ੍ਰਕਾਸ਼, ਭੋਲਾ ਗਰੋਵਰ, ਟੀਟੂ ਲੂਣਾ, ਨੰਨੂ ਮਿੱਢਾ, ਵਿਸ਼ਾਲ ਭੂਸ਼ਣ ਸਮੇਤ ਵੱਡੀ ਗਿਣਤੀ ਵਿਚ ਕੈਮਿਸਟ ਹਾਜ਼ਰ ਸਨ।