18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2026

ਪੁਲਿਸ ਨੇ ਨਸ਼ਾ ਤਸਕਰਾਂ ਖ਼ਿਲਾਫ਼ ਡਰੱਗ ਹੌਟਸਪੌਟ ਇਲਾਕਿਆਂ ’ਚ ਸਰਚ ਆਪ੍ਰੇਸ਼ਨ ਚਲਾਇਆ

ਫ਼ਰੀਦਕੋਟ, 18 ਅਕਤੂਬਰ (ਜਸਵੰਤ ਸਿੰਘ ਪੁਰਬਾ)-ਪੰਜਾਬ ਸਰਕਾਰ ਵਲੋਂ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਫ਼ਰੀਦਕੋਟ ਪੁਲਿਸ ਨੇ ਨਸ਼ਾ ਤਸਕਰਾਂ ਖ਼ਿਲਾਫ਼ ਲਗਾਤਾਰ ਸਖ਼ਤ ਅਤੇ ਪ੍ਰਭਾਵਸ਼ਾਲੀ ਕਾਰਵਾਈ ਕੀਤੀ ਜਾ ਰਹੀ ਹੈ। ਐਸ.

Ad Position 21
No active advertisement
ਅਜੀਤ ਡੈਸਕ 19-10-2026
ਫ਼ਰੀਦਕੋਟ, 18 ਅਕਤੂਬਰ (ਜਸਵੰਤ ਸਿੰਘ ਪੁਰਬਾ)-ਪੰਜਾਬ ਸਰਕਾਰ ਵਲੋਂ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਫ਼ਰੀਦਕੋਟ ਪੁਲਿਸ ਨੇ ਨਸ਼ਾ ਤਸਕਰਾਂ ਖ਼ਿਲਾਫ਼ ਲਗਾਤਾਰ ਸਖ਼ਤ ਅਤੇ ਪ੍ਰਭਾਵਸ਼ਾਲੀ ਕਾਰਵਾਈ ਕੀਤੀ ਜਾ ਰਹੀ ਹੈ। ਐਸ.ਐਸ.ਪੀ. ਗੁਰਬੰਸ ਸਿੰਘ ਬੈਂਸ ਦੀ ਅਗਵਾਈ ਹੇਠ ਅੱਜ ਸਵੇਰੇ 8 ਵਜੇ ਜ਼ਿਲ੍ਹੇ ਦੇ ਵੱਖ-ਵੱਖ ਸੰਵੇਦਨਸ਼ੀਲ ਇਲਾਕਿਆਂ ਵਿਚ ਵੱਡੇ ਪੱਧਰ ’ਤੇ ਕਾਰਡਨ ਐਂਡ ਸਰਚ ਆਪ੍ਰੇਸ਼ਨ (ਕੈਸੋ) ਚਲਾਇਆ ਗਿਆ। ਇਹ ਆਪਰੇਸ਼ਨ ਜਸਪ੍ਰੀਤ ਸਿੰਘ ਐਸ.ਪੀ. (ਸਥਾਨਕ) ਅਤੇ ਤਰਲੋਚਨ ਸਿੰਘ ਡੀ.ਐਸ.ਪੀ. (ਸਬ-ਡਵੀਜ਼ਨ) ਦੀ ਨਿਗਰਾਨੀ ਹੇਠ ਚਲਾਇਆ ਗਿਆ। ਥਾਣਾ ਸਦਰ ਫ਼ਰੀਦਕੋਟ ਅਤੇ ਥਾਣਾ ਸਿਟੀ ਫ਼ਰੀਦਕੋਟ-1 ਅਤੇ 2 ਦੇ ਮੁੱਖ ਅਫ਼ਸਰਾਂ ਦੀ ਅਗਵਾਈ ਹੇਠ ਤਾਇਨਾਤ ਕੀਤੀਆਂ ਪੁਲਿਸ ਦੀਆਂ ਵਿਸ਼ੇਸ਼ ਟੀਮਾਂ ਨੇ ਅੰਬੇਦਕਰ ਨਗਰ (ਕੰਮੇਆਣਾ ਗੇਟ), ਦਸ਼ਮੇਸ਼ ਨਗਰ, ਭੋਲੂਵਾਲਾ ਰੋਡ, ਜੋਤ ਰਾਮ ਕਾਲੋਨੀ ਅਤੇ ਰੇਲਵੇ ਸਟੇਸ਼ਨ ਫ਼ਰੀਦਕੋਟ ਦੇ ਨੇੜਲੇ ਇਲਾਕਿਆਂ ਵਿਚ ਨਸ਼ਾ ਤਸਕਰੀ ਨਾਲ ਸਬੰਧਿਤ ਸ਼ੱਕੀ ਟਿਕਾਣਿਆਂ ਦੀ ਬਾਰੀਕੀ ਨਾਲ ਤਲਾਸ਼ੀ ਅਤੇ ਜਾਂਚ ਕੀਤੀ ਗਈ। ਇਸ ਆਪ੍ਰੇਸ਼ਨ ਦੌਰਾਨ ਸੰਵੇਦਨਸ਼ੀਲ ਇਲਾਕਿਆਂ ਦੀ ਘੇਰਾਬੰਦੀ ਕਰਕੇ ਆਉਣ-ਜਾਣ ਵਾਲੇ ਰਸਤਿਆਂ ’ਤੇ ਨਾਕਾਬੰਦੀ ਅਤੇ ਚੈਕਿੰਗ ਕੀਤੀ ਗਈ। ਪੁਲਿਸ ਵਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਜੂਨ, ਜੁਲਾਈ, ਅਗਸਤ ਅਤੇ ਸਤੰਬਰ ਅਤੇ ਅਕਤੂਬਰ 2026 ਦੌਰਾਨ ਨਸ਼ਾ ਤਸਕਰੀ ਖ਼ਿਲਾਫ਼ ਕੀਤੀ ਗਈ ਕਾਰਵਾਈ ਦੇ ਤਹਿਤ ਕੁੱਲ 567 ਮੁਕੱਦਮੇ ਦਰਜ ਕਰਕੇ 827 ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਪੁਲਿਸ ਵਲੋਂ 82 ਕਿਲੋ 280 ਗ੍ਰਾਮ ਹੈਰੋਇਨ, 79 ਕਿਲੋ ਪੋਸਤ, 12,818 ਨਸ਼ੀਲੀਆਂ ਗੋਲੀਆਂ, 2 ਕਿਲੋ 287 ਗ੍ਰਾਮ ਅਫ਼ੀਮ ਅਤੇ ਲਗਪਗ 81,500 ਰੁਪਏ ਡਰੱਗ ਮਨੀ ਬਰਾਮਦ ਕੀਤੀ ਗਈ। ਪਿਛਲੇ ਤਿੰਨ ਮਹੀਨਿਆਂ ਦੌਰਾਨ ਫ਼ਰੀਦਕੋਟ ਪੁਲਿਸ ਵਲੋਂ 19 ਪਿਸਟਲ ਅਤੇ 1 ਪਾਈਪ ਗੰਨ ਵੀ ਬਰਾਮਦ ਕੀਤੀ ਗਈ ਹੈ। ਨਸ਼ਾ ਤਸਕਰਾਂ ਦੀ 9 ਕਰੋੜ ਰੁਪਏ ਤੋਂ ਵੱਧ ਕੀਮਤ ਦੀ ਜਾਇਦਾਦ ਸਬੰਧਿਤ ਅਥਾਰਟੀ ਤੋਂ ਮਨਜ਼ੂਰੀ ਪ੍ਰਾਪਤ ਕਰਨ ਉਪਰੰਤ ਫ਼ਰੀਜ਼ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਸਾਲ 2026 ਦੌਰਾਨ ਹੁਣ ਤੱਕ 577 ਨਸ਼ਾ ਪੀੜਤ ਵਿਅਕਤੀਆਂ ਨੂੰ ਪ੍ਰੇਰਿਤ ਕਰਕੇ ਨਸ਼ਾ ਛੁਡਾਊ ਕੇਂਦਰਾਂ ਵਿਚ ਦਾਖ਼ਲ ਕਰਵਾਇਆ ਗਿਆ ਹੈ। ਸੇਫ਼ ਪੰਜਾਬ ਹੈਲਪਲਾਈਨ ਰਾਹੀਂ ਫ਼ਰੀਦਕੋਟ ਜ਼ਿਲ੍ਹੇ ਵਿਚ ਹੁਣ ਤੱਕ ਕੁੱਲ 1,770 ਦਰਖ਼ਾਸਤਾਂ ਪ੍ਰਾਪਤ ਹੋਈਆਂ ਹਨ। ਇਨ੍ਹਾਂ ਦਰਖ਼ਾਸਤਾਂ ਦੀ 100 ਫ਼ੀਸਦੀ ਵੈਰੀਫਿਕੇਸ਼ਨ ਉਪਰੰਤ 778 ਮੁਕੱਦਮੇ ਦਰਜ ਕੀਤੇ ਗਏ ਅਤੇ 1,212 ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਸਬੰਧਿਤ ਮਾਮਲਿਆਂ ਵਿਚ ਦੋਸ਼ੀਆਂ ਖ਼ਿਲਾਫ਼ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਨਸ਼ਾ ਤਸਕਰੀ ਨਾਲ ਸੰਬੰਧਿਤ ਗ਼ੈਰ-ਕਾਨੂੰਨੀ ਇਮਾਰਤ ’ਤੇ ਚੱਲਿਆ ਬੁਲਡੋਜ਼ਰ ਅਗਲੀ ਖ਼ਬਰ ਤਿਉਹਾਰਾਂ ਦਾ ਸੀਜ਼ਨ ਸ਼ੁਰੂ, ਪਰ ਸ੍ਰੀ ਮੁਕਤਸਰ ਸਾਹਿਬ ਦੀਆਂ ਸੜਕਾਂ ਦੀ ਹਾਲਤ ਬਦਤਰ
Ad Position 24