ਖੇਡਾਂ ਵਤਨ ਪੰਜਾਬ ਦੀਆਂ-2026 ਅਧੀਨ ਰਾਜ ਪੱਧਰੀ ਖੇਡਾਂ ਨਹਿਰੂ ਸਟੇਡੀਅਮ ਵਿਖੇ ਜਾਰੀ
ਫ਼ਰੀਦਕੋਟ, 18 ਅਕਤੂਬਰ (ਜਸਵੰਤ ਸਿੰਘ ਪੁਰਬਾ)-ਪੰਜਾਬ ਸਰਕਾਰ ਦੇ ਖੇਡਾਂ ਅਤੇ ਯੁਵਕ ਸੇਵਾਵਾਂ ਵਿਭਾਗ ਵਲੋਂ ਜ਼ਿਲ੍ਹਾ ਪ੍ਰਸ਼ਾਸਨ ਫ਼ਰੀਦਕੋਟ ਦੇ ਸਹਿਯੋਗ ਨਾਲ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ-2026’ ਸੀਜ਼ਨ-4 ਅਧੀਨ ਰਾਜ ਪੱਧਰੀ ਖੇਡਾਂ ਦੇ ਮੁਕਾਬਲੇ ਫ਼ਰੀਦਕੋਟ ਦੇ ਨਹਿਰੂ ਸਟੇਡੀਅਮ ਵਿਖੇ ਉਤਸ਼ਾਹ ਨਾਲ ਜਾਰੀ ਹਨ। ਇਨ੍ਹਾਂ ਖੇਡਾਂ ਤਹਿਤ ਲੜਕਿਆਂ ਅਤੇ ਲੜਕੀਆਂ ਦੇ ਹੈਂਡਬਾਲ ਅਤੇ ਤਾਇਕਵਾਂਡੋ ਦੇ ਵੱਖ-ਵੱਖ ਪੰਜ ਉਮਰ ਵਰਗਾਂ ਵਿਚ ਮੁਕਾਬਲੇ ਕਰਵਾਏ ਜਾ ਰਹੇ ਹਨ।
ਫ਼ਰੀਦਕੋਟ, 18 ਅਕਤੂਬਰ (ਜਸਵੰਤ ਸਿੰਘ ਪੁਰਬਾ)-ਪੰਜਾਬ ਸਰਕਾਰ ਦੇ ਖੇਡਾਂ ਅਤੇ ਯੁਵਕ ਸੇਵਾਵਾਂ ਵਿਭਾਗ ਵਲੋਂ ਜ਼ਿਲ੍ਹਾ ਪ੍ਰਸ਼ਾਸਨ ਫ਼ਰੀਦਕੋਟ ਦੇ ਸਹਿਯੋਗ ਨਾਲ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ-2026’ ਸੀਜ਼ਨ-4 ਅਧੀਨ ਰਾਜ ਪੱਧਰੀ ਖੇਡਾਂ ਦੇ ਮੁਕਾਬਲੇ ਫ਼ਰੀਦਕੋਟ ਦੇ ਨਹਿਰੂ ਸਟੇਡੀਅਮ ਵਿਖੇ ਉਤਸ਼ਾਹ ਨਾਲ ਜਾਰੀ ਹਨ। ਇਨ੍ਹਾਂ ਖੇਡਾਂ ਤਹਿਤ ਲੜਕਿਆਂ ਅਤੇ ਲੜਕੀਆਂ ਦੇ ਹੈਂਡਬਾਲ ਅਤੇ ਤਾਇਕਵਾਂਡੋ ਦੇ ਵੱਖ-ਵੱਖ ਪੰਜ ਉਮਰ ਵਰਗਾਂ ਵਿਚ ਮੁਕਾਬਲੇ ਕਰਵਾਏ ਜਾ ਰਹੇ ਹਨ। ਖੇਡਾਂ ਦੇ ਦੂਜੇ ਦਿਨ ਜ਼ਿਲ੍ਹਾ ਕੁਸ਼ਤੀ ਐਸੋਸੀਏਸ਼ਨ ਫ਼ਰੀਦਕੋਟ ਦੇ ਪ੍ਰਧਾਨ ਪਰਮਜੀਤ ਸਿੰਘ ਗਿੱਲ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਜਦਕਿ ਪੰਜਾਬ ਤਾਇਕਵਾਂਡੋ ਐਸੋਸੀਏਸ਼ਨ ਦੇ ਜਨਰਲ ਸਕੱਤਰ ਸ਼ਿਵ ਪ੍ਰਕਾਸ਼ ਸ਼ੁਕਲਾ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ। ਇਸ ਮੌਕੇ ਮੁੱਖ ਮਹਿਮਾਨ ਪਰਮਜੀਤ ਸਿੰਘ ਗਿੱਲ ਨੇ ਖਿਡਾਰੀਆਂ ਦੀ ਹੌਸਲਾ ਅਫ਼ਜ਼ਾਈ ਕਰਦਿਆਂ ਹੁਣ ਤੱਕ ਹੋਏ ਮੁਕਾਬਲਿਆਂ ਵਿਚ ਜੇਤੂ ਰਹੇ ਖਿਡਾਰੀਆਂ ਨੂੰ ਮੈਡਲ ਦੇ ਕੇ ਸਨਮਾਨਿਤ ਕੀਤਾ। ਉਨ੍ਹਾਂ ਖਿਡਾਰੀਆਂ ਨੂੰ ਖੇਡ ਭਾਵਨਾ ਨਾਲ ਖੇਡਣ ਅਤੇ ਆਪਣੀ ਮਿਹਨਤ ਤੇ ਲਗਨ ਸਦਕਾ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ’ਤੇ ਪੰਜਾਬ ਦਾ ਨਾਮ ਰੌਸ਼ਨ ਕਰਨ ਲਈ ਪ੍ਰੇਰਿਤ ਕਰਦਿਆਂ ਉਨ੍ਹਾਂ ਦੇ ਸੁਨਹਿਰੀ ਭਵਿੱਖ ਦੀ ਕਾਮਨਾ ਕੀਤੀ। ਜ਼ਿਲ੍ਹਾ ਖੇਡ ਅਫ਼ਸਰ ਫ਼ਰੀਦਕੋਟ ਬਲਜਿੰਦਰ ਸਿੰਘ ਨੇ ਦੱਸਿਆ ਕਿ ਇਹ ਰਾਜ ਪੱਧਰੀ ਖੇਡ ਮੁਕਾਬਲੇ ਨਹਿਰੂ ਸਟੇਡੀਅਮ ਫ਼ਰੀਦਕੋਟ ਅਤੇ ਸਰਕਾਰੀ ਬਲਬੀਰ ਸੀਨੀਅਰ ਸੈਕੰਡਰੀ ਸਕੂਲ ਆਫ਼ ਐਮੀਨੈਂਸ ਫ਼ਰੀਦਕੋਟ ਵਿਖੇ ਕਰਵਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਖੇਡਾਂ ਵਿੱਚ ਵੱਖ-ਵੱਖ ਜ਼ਿਲਿ੍ਹਆਂ ਤੋਂ ਖਿਡਾਰੀ ਪੂਰੇ ਉਤਸ਼ਾਹ ਨਾਲ ਭਾਗ ਲੈ ਰਹੇ ਹਨ। ਅੱਜ ਤਾਇਕਵਾਂਡੋ ਦੇ ਮੁਕਾਬਲਿਆਂ ਵਿਚ ਅੰਡਰ-17 ਲੜਕੀਆਂ ਦੇ 49 ਕਿਲੋਗ੍ਰਾਮ ਭਾਰ ਵਰਗ ਵਿਚ ਪਟਿਆਲਾ ਦੀ ਮਨਦੀਪ ਕੌਰ ਨੇ ਪਹਿਲਾ, ਫ਼ਰੀਦਕੋਟ ਦੀ ਦਕਸ਼ਿਤਾ ਜੈਨ ਨੇ ਦੂਜਾ ਸਥਾਨ ਪ੍ਰਾਪਤ ਕੀਤਾ, ਜਦਕਿ ਫ਼ਿਰੋਜ਼ਪੁਰ ਦੀ ਸ਼ੁਭਰੀਤ ਕੌਰ ਅਤੇ ਅਜੀਤ ਸਿੰਘ ਨਗਰ ਦੀ ਜੈਸਮੀਨ ਕੌਰ ਨੇ ਤੀਜਾ ਸਥਾਨ ਹਾਸਿਲ ਕੀਤਾ। ਅੰਡਰ-17 ਲੜਕੀਆਂ ਦੇ 46 ਕਿਲੋਗ੍ਰਾਮ ਭਾਰ ਵਰਗ ਵਿਚ ਫ਼ਿਰੋਜ਼ਪੁਰ ਦੀ ਏਕਮਜੋਤ ਕੌਰ ਨੇ ਪਹਿਲਾ, ਪਠਾਨਕੋਟ ਦੀ ਵੈਸ਼ਾਲੀ ਨੇ ਦੂਜਾ ਸਥਾਨ ਪ੍ਰਾਪਤ ਕੀਤਾ, ਜਦਕਿ ਫ਼ਰੀਦਕੋਟ ਦੀ ਸਹਿਜਪ੍ਰੀਤ ਕੌਰ ਅਤੇ ਪਟਿਆਲਾ ਦੀ ਆਰੋਹੀ ਨੇ ਤੀਜਾ ਸਥਾਨ ਹਾਸਿਲ ਕੀਤਾ। ਅੰਡਰ-17 ਲੜਕਿਆਂ ਦੇ 59 ਕਿਲੋਗ੍ਰਾਮ ਭਾਰ ਵਰਗ ਵਿਚ ਪਟਿਆਲਾ ਦੇ ਕਰਮਪਾਲ ਨੇ ਪਹਿਲਾ, ਫ਼ਰੀਦਕੋਟ ਦੇ ਆਕਾਸ਼ ਕੁਮਾਰ ਰਾਏ ਨੇ ਦੂਜਾ ਸਥਾਨ ਪ੍ਰਾਪਤ ਕੀਤਾ, ਜਦ ਕਿ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਆਯੂਸ਼ ਅਤੇ ਤਰਨਤਾਰਨ ਦੇ ਦਮਨਪ੍ਰੀਤ ਸਿੰਘ ਨੇ ਤੀਜਾ ਸਥਾਨ ਹਾਸਿਲ ਕੀਤਾ। ਇਸ ਮੌਕੇ ਵੱਖ-ਵੱਖ ਜ਼ਿਲਿ੍ਹਆਂ ਤੋਂ ਆਏ ਕੋਚ, ਦਫ਼ਤਰੀ ਸਟਾਫ਼, ਸਿੱਖਿਆ ਵਿਭਾਗ ਦੇ ਵੱਖ-ਵੱਖ ਸਕੂਲਾਂ ਦੇ ਡੀ.ਪੀ.ਈ./ਪੀ.ਟੀ.ਆਈ. ਅਧਿਆਪਕ ਅਤੇ ਹੋਰ ਪਤਵੰਤੇ ਸੱਜਣ ਹਾਜ਼ਰ ਸਨ।