18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2026

ਸੀ.ਆਈ.ਟੀ.ਯੂ. ਦੀ ਜ਼ਿਲ੍ਹਾ ਪੱਧਰੀ ਮੀਟਿੰਗ ਸ੍ਰੀ ਮੁਕਤਸਰ ਸਾਹਿਬ ਵਿਖੇ ਹੋਈ

ਸ੍ਰੀ ਮੁਕਤਸਰ ਸਾਹਿਬ, 18 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਸੈਂਟਰ ਆਫ਼ ਇੰਡੀਅਨ ਟਰੇਡ ਯੂਨੀਅਨਜ਼ (ਸੀ. ਆਈ.

Ad Position 21
No active advertisement
ਅਜੀਤ ਡੈਸਕ 19-10-2026
ਸ੍ਰੀ ਮੁਕਤਸਰ ਸਾਹਿਬ, 18 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਸੈਂਟਰ ਆਫ਼ ਇੰਡੀਅਨ ਟਰੇਡ ਯੂਨੀਅਨਜ਼ (ਸੀ.ਆਈ.ਟੀ.ਯੂ.) ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ ਕਾਮਰੇਡ ਰਾਜ ਕੁਮਾਰ ਦੀ ਪ੍ਰਧਾਨਗੀ ਹੇਠ ਮੁਕਤੇ ਮੀਨਾਰ ਸ੍ਰੀ ਮੁਕਤਸਰ ਸਾਹਿਬ ਵਿਖੇ ਹੋਈ। ਮੀਟਿੰਗ ਵਿਚ ਸੀ.ਆਈ.ਟੀ.ਯੂ. ਦੇ ਸੂਬਾਈ ਆਗੂ ਸੁੱਚਾ ਸਿੰਘ ਅਜਨਾਲਾ ਅਤੇ ਪੈਨਸ਼ਨਰ ਐਸੋਸੀਏਸ਼ਨ ਦੇ ਆਗੂ ਰਵਿੰਦਰ ਲੂਥਰਾ ਦੀ ਦੇਖ-ਰੇਖ ਹੇਠ ਕੇਂਦਰ ਤੇ ਪੰਜਾਬ ਸਰਕਾਰ ਦੀਆਂ ਨੀਤੀਆਂ, ਮਜ਼ਦੂਰਾਂ-ਮੁਲਾਜ਼ਮਾਂ ਦੀਆਂ ਮੰਗਾਂ, ਨਸ਼ਿਆਂ ਦੇ ਮੁੱਦੇ ਅਤੇ ਬੇਮੌਸਮੀ ਬਾਰਿਸ਼ ਤੇ ਗੜੇਮਾਰੀ ਕਾਰਨ ਫ਼ਸਲਾਂ ਦੇ ਹੋਏ ਨੁਕਸਾਨ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ। ਆਗੂਆਂ ਨੇ ਮਜ਼ਦੂਰਾਂ, ਮੁਲਾਜ਼ਮਾਂ ਤੇ ਕਿਸਾਨਾਂ ਦੇ ਹੱਕਾਂ ਲਈ ਸੰਘਰਸ਼ ਤੇਜ਼ ਕਰਨ ਦਾ ਸੱਦਾ ਦਿੱਤਾ। ਮੀਟਿੰਗ ਦੌਰਾਨ ਆਗੂਆਂ ਨੇ ਕੇਂਦਰ ਦੀ ਭਾਜਪਾ ਸਰਕਾਰ ਦੀ ਆਲੋਚਨਾ ਕਰਦਿਆਂ ਕਿਹਾ ਕਿ ਸਾਲ 2014 ਵਿਚ ਲੋਕਾਂ ਨਾਲ ਹਰ ਸਾਲ ਦੋ ਕਰੋੜ ਨੌਕਰੀਆਂ ਦੇਣ, ਕਿਸਾਨਾਂ ਦੀ ਆਮਦਨ ਦੁੱਗਣੀ ਕਰਨ, 100 ਸਮਾਰਟ ਸਿਟੀ ਬਣਾਉਣ ਅਤੇ ਭ੍ਰਿਸ਼ਟਾਚਾਰ ਖ਼ਤਮ ਕਰਨ ਵਰਗੇ ਵਾਅਦੇ ਕੀਤੇ ਗਏ ਸਨ। ਉਨ੍ਹਾਂ ਦੋਸ਼ ਲਗਾਇਆ ਕਿ ਇਨ੍ਹਾਂ ਵਾਅਦਿਆਂ ਦੇ ਉਲਟ ਜਨਤਕ ਖੇਤਰ ਦੇ ਅਦਾਰਿਆਂ ਨੂੰ ਨਿੱਜੀ ਹੱਥਾਂ ਵਿਚ ਸੌਂਪਿਆ ਗਿਆ ਹੈ। ਆਗੂਆਂ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਉਠਾਉਂਦਿਆਂ ਕਿਹਾ ਕਿ ਸਾਲ 2022 ਵਿਚ ਸੱਤਾ ’ਚ ਆਉਣ ਸਮੇਂ ਸਿਹਤ, ਸਿੱਖਿਆ, ਰੁਜ਼ਗਾਰ ਅਤੇ ਪੰਜਾਬ ਨੂੰ ਕਰਜ਼ਾ ਮੁਕਤ ਕਰਨ ਦੇ ਵਾਅਦੇ ਕੀਤੇ ਗਏ ਸਨ, ਪਰ ਮਜ਼ਦੂਰਾਂ, ਮੁਲਾਜ਼ਮਾਂ ਅਤੇ ਕਿਸਾਨਾਂ ਦੀਆਂ ਸਮੱਸਿਆਵਾਂ ਹੱਲ ਨਹੀਂ ਹੋਈਆਂ। ਆਗੂਆਂ ਨੇ ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਸਿਰਫ਼ ਪ੍ਰਚਾਰ ਤੱਕ ਸੀਮਤ ਕਰਾਰ ਦਿੰਦਿਆਂ ਇਸ ਦੀ ਕਾਰਗੁਜ਼ਾਰੀ ’ਤੇ ਸਵਾਲ ਉਠਾਏ। ਉਨ੍ਹਾਂ ਮਾਨਸਾ ਵਿਚ ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਪਰਵਿੰਦਰ ਸਿੰਘ ਝੋਟੇ ਦੇ ਕਤਲ ਦੇ ਮਾਮਲੇ ਦੀ ਸੀ.ਬੀ.ਆਈ. ਤੋਂ ਜਾਂਚ ਕਰਵਾਉਣ ਦੀ ਮੰਗ ਕੀਤੀ। ਮੀਟਿੰਗ ਵਿਚ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਪਿੰਡ ਭੁੱਟੀਵਾਲਾ, ਖਿੜਕੀਆਂਵਾਲਾ, ਸੂਰੇਵਾਲਾ, ਥਾਂਦੇਵਾਲਾ, ਮਰਾੜ੍ਹ, ਰੁਪਾਣਾ, ਧਿਗਾਣਾ, ਰੁਪਾਣਾ, ਸੋਥਾ ਅਤੇ ਫੂਲੇਵਾਲਾ ਸਮੇਤ ਹੋਰ ਪਿੰਡਾਂ ਵਿਚ ਬੇਮੌਸਮੀ ਬਾਰਿਸ਼, ਗੜੇਮਾਰੀ ਅਤੇ ਤੇਜ਼ ਝੱਖੜ ਕਾਰਨ ਫ਼ਸਲਾਂ ਦੇ ਹੋਏ ਨੁਕਸਾਨ ਦਾ ਮੁੱਦਾ ਵੀ ਉਠਾਇਆ ਗਿਆ। ਉਨ੍ਹਾਂ ਮੰਗ ਕੀਤੀ ਕਿ ਪ੍ਰਭਾਵਿਤ ਖੇਤਰਾਂ ਵਿਚ ਤੁਰੰਤ ਵਿਸ਼ੇਸ਼ ਗਿਰਦਾਵਰੀ ਕਰਵਾ ਕੇ ਕਿਸਾਨਾਂ ਨੂੰ ਬਣਦਾ ਮੁਆਵਜ਼ਾ ਦਿੱਤਾ ਜਾਵੇ। ਆਗੂਆਂ ਨੇ ਐਲਾਨ ਕੀਤਾ ਕਿ ਸੀ . ਆਈ.ਟੀ.ਯੂ. ਵਲੋਂ 3 ਨਵੰਬਰ ਨੂੰ ਪੰਜਾਬ ਦੇ ਮੁੱਖ ਮੰਤਰੀ ਦੇ ਹਲਕੇ ਧੂਰੀ ਵਿਖੇ ਮਜ਼ਦ ੂਰਾਂ, ਮੁਲਾਜ਼ਮਾਂ ਅਤੇ ਕਿਰਤੀ ਵਰਗ ਦੀਆਂ ਮੰਗਾਂ ਨੂੰ ਲੈ ਕੇ ਵਿਸ਼ਾਲ ਰੈਲੀ ਕੀਤੀ ਜਾਵੇਗੀ। ਇਸ ਮੌਕੇ ਸੀ.ਆਈ.ਟੀ.ਯੂ. ਦੇ ਜ਼ਿਲ੍ਹਾ ਪ੍ਰਧਾਨ ਕਾਮਰੇਡ ਤਰਸੇਮ ਲਾਲ, ਰਾਜ ਕੁਮਾਰ, ਕਮਲ ਦਾਸ, ਕੁਲਦੀਪ ਸਿੰਘ, ਸ਼ਰਨਦੀਪ ਸਿੰਘ, ਮੱਖਣ ਸਿੰਘ, ਸੁਖਦੇਵ ਸਿੰਘ ਧਿਗਾਣਾ, ਧਰਮਪਾਲ ਝਬੇਲਵਾਲੀ, ਪੈਨਸ਼ਨਰ ਐਸੋਸੀਏਸ਼ਨ ਦੇ ਮੇਜਰ ਸਿੰਘ, ਰੁਕਮ ਦਾਸ, ਹਰਵਿੰਦਰ ਪਾਲ, ਸੁਖਦੇਵ ਸਿੰਘ, ਇਕਬਾਲ ਸਿੰਘ, ਰਿਕਾਰਡ ਪ੍ਰਿੰਸੀਪਲ, ਗੁਰਪ੍ਰੀਤ ਸਿੰਘ ਜ਼ਿਲ੍ਹਾ ਪ੍ਰਧਾਨ ਮਲਟੀਪਰਪਜ਼ ਹੈਲਥ ਇੰਪਲਾਈਜ਼, ਬਲਜੀਤ ਸਿੰਘ, ਪਵਨ ਕੁਮਾਰ, ਜ਼ਿਲ੍ਹਾ ਸਕੱਤਰ ਅਸ਼ਵਨੀ ਕੁਮਾਰ, ਸ਼ਮਿੰਦਰ ਪਾਲ ਸਿੰਘ, ਗੁਰਚਰਨ ਸਿੰਘ, ਇਸ਼ਵਰ ਚੰਦਰ ਅਤੇ ਗੁਰਪ੍ਰੀਤ ਸਿੰਘ ਸਮੇਤ ਹੋਰ ਆਗੂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਨੂੰ ਖੁਸ਼ਹਾਲ ਸੂਬਾ ਬਣਾਉਣਾ ਚਾਹੁੰਦੇ ਹੋ ਤਾਂ ਕਾਂਗਰਸ ਪਾਰਟੀ ਦਾ ਸਾਥ ਦਿਓ : ਕਿੱਕੀ ਢਿੱਲੋਂ ਅਗਲੀ ਖ਼ਬਰ ਖੇਡਾਂ ਵਤਨ ਪੰਜਾਬ ਦੀਆਂ-2026 ਅਧੀਨ ਰਾਜ ਪੱਧਰੀ ਖੇਡਾਂ ਨਹਿਰੂ ਸਟੇਡੀਅਮ ਵਿਖੇ ਜਾਰੀ
Ad Position 24