18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2026

ਪੰਜਾਬ ਨੂੰ ਖੁਸ਼ਹਾਲ ਸੂਬਾ ਬਣਾਉਣਾ ਚਾਹੁੰਦੇ ਹੋ ਤਾਂ ਕਾਂਗਰਸ ਪਾਰਟੀ ਦਾ ਸਾਥ ਦਿਓ : ਕਿੱਕੀ ਢਿੱਲੋਂ

ਸਾਦਿਕ, 18 ਅਕਤੂਬਰ (ਆਰ. ਐਸ.

Ad Position 21
No active advertisement
ਅਜੀਤ ਡੈਸਕ 19-10-2026
ਸਾਦਿਕ, 18 ਅਕਤੂਬਰ (ਆਰ.ਐਸ.ਧੁੰਨਾ)-ਵਿਧਾਨ ਸਭਾ ਹਲਕਾ ਫ਼ਰੀਦਕੋਟ ਤੋਂ ਕਾਂਗਰਸ ਪਾਰਟੀ ਦੇ ਸਾਬਕਾ ਵਿਧਾਇਕ ਕੁਸ਼ਲਦੀਪ ਸਿੰਘ ਕਿੱਕੀ ਢਿੱਲੋਂ ਨੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਸਬੰਧ ’ਚ ਡਾ. ਗੁਲਜ਼ਾਰ ਮਦੀਨਾ ਦੇ ਗ੍ਰਹਿ ਸਾਦਿਕ ਵਿਖੇ ਕਾਂਗਰਸੀ ਵਰਕਰਾਂ ਨਾਲ ਵਿਚਾਰ-ਵਟਾਂਦਰਾ ਕੀਤਾ। ਉਨ੍ਹਾਂ ਕਿਹਾ ਕਿ ਲੋਕਾਂ ਨਾਲ ਝੂਠੇ ਵਾਅਦੇ ਕਰਕੇ ਸੱਤਾ ਵਿਚ ਆਈ ਮਾਨ ਸਰਕਾਰ ਨੇ ਪੰਜਾਬ ਦੇ ਲੋਕਾਂ ਨੂੰ ਲਾਰਿਆਂ ਤੋਂ ਸਿਵਾਏ ਕੁਝ ਨਹੀਂ ਦਿੱਤਾ ਜਦਕਿ ਕਾਂਗਰਸ ਪਾਰਟੀ ਦੀ ਸਰਕਾਰ ਆਪਣੇ ਕਾਰਜਕਾਲ ਦੌਰਾਨ ਲੋਕਾਂ ਨਾਲ ਕੀਤੇ ਹਰ ਵਾਅਦੇ ਨੂੰ ਪੂਰਾ ਕਰਕੇ ਲੋਕਾਂ ਦੀਆਂ ਉਮੀਦਾਂ ’ਤੇ ਖਰੀ ਉਤਰੀ ਸੀ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਸੱਤਾ ਵਿਚ ਆਉਣ ਤੋਂ ਬਾਅਦ ਨਸ਼ਿਆਂ ਦੇ ਖਾਤਮੇ ਲਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਸ਼ੁਰੂ ਤਾਂ ਜ਼ਰੂਰ ਕੀਤੀ ਪਰ ਉਸ ਵਿਚ ਕਾਮਯਾਬ ਨਹੀਂ ਹੋਈ ਅਤੇ ਹੁਣ ਲੋਕਾਂ ਵਲੋਂ ਪੰਜਾਬ ਵਿਚੋਂ ਨਸ਼ਿਆਂ ਦੇ ਕੋਹੜ ਨੂੰ ਖਤਮ ਕਰਨ ਲਈ ਆਪ ਮੁਹਾਰੇ ਉੱਠਾਈ ਜਾ ਰਹੀ ਅਵਾਜ਼ ਨੂੰ ਆਪ ਸਰਕਾਰ ਵਲੋਂ ਹੀ ਦਬਾਇਆ ਜਾ ਰਿਹਾ ਹੈ ਜੋ ਬਹੁਤ ਹੀ ਨਿੰਦਨਯੋਗ ਗੱਲ ਹੈ। ਕਿੱਕੀ ਢਿੱਲੋਂ ਨੇ ਕਿਹਾ ਕਿ ਪੰਜਾਬ ਵਿਚ ਅਮਨ ਕਾਨੂੰਨ ਦਾ ਹਾਲਤ ਬਹੁਤ ਮਾੜੀ ਹੋ ਚੁੱਕੀ ਹੈ ਅਤੇ ਹਰ ਪਾਸੇ ਅਫਰਾ ਤਫ਼ਰੀ ਦਾ ਮਾਹੌਲ ਬਣਿਆ ਹੋਇਆ ਹੈ ਅਤੇ ਪੰਜਾਬ ’ਚ ਰਿਸ਼ਵਤ ਖੋਰੀ, ਚੋਰੀ ਡਕੈਤੀ ਅਤੇ ਗੁੰਡਾਰਾਜ ਦਾ ਬੋਲਬਾਲਾ ਵੱਧ ਗਿਆ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਪੰਜਾਬ ਨੂੰ ਫ਼ਿਰ ਤੋਂ ਖੁਸ਼ਹਾਲ ਸੂਬਾ ਬਣਾਉਣਾ ਚਾਹੁੰਦੇ ਹੋ ਤਾਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ’ਚ ਕਾਂਗਰਸ ਪਾਰਟੀ ਦਾ ਸਾਥ ਦੇ ਕੇ ਪੰਜਾਬ ’ਚ ਕਾਂਗਰਸ ਪਾਰਟੀ ਦੀ ਸਰਕਾਰ ਬਣਾਓ ਅਤੇ ਅਨੰਦ ਲਓ। ਇਸ ਮੌਕੇ ਨੰਬਰਦਾਰ ਸੁਖਬੀਰ ਮਰਾੜ੍ਹ, ਗੁਲਜ਼ਾਰ ਮਦੀਨਾ, ਰੋਸ਼ਨ ਲਾਲ ਠੇਕੇਦਾਰ, ਸੁਰਿੰਦਰ ਕੁਮਾਰ ਛਿੰਦਾ, ਕਰਮ ਚੰਦ ਪੱਪੀ ਪ੍ਰਧਾਨ, ਡਾ. ਸੁਖਜਿੰਦਰ ਅਰੋੜਾ, ਸੰਜੀਵ ਚਾਵਲਾ, ਬਲਜਿੰਦਰ ਸਿੰਘ ਭੁੱਲਰ, ਰਮਨਦੀਪ ਸਿੰਘ ਪਿੰਡੀ ਬਲੋਚਾਂ, ਰੋਬਿਨ ਨਰੂਲਾ, ਰਘਬੀਰ ਸਾਦਿਕ, ਗੁਰਸ਼ਾਨ ਗੁਰੀ, ਰੇਸ਼ਮ ਸਿੰਘ ਸਾਦਿਕ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਬਾਬਾ ਮਸੀਤ ਦੀ ਜਗ੍ਹਾ ਲਈ 10 ਲੱਖ ਰੁਪਏ ਦੀ ਗਰਾਂਟ ਦਿੱਤੀ ਅਗਲੀ ਖ਼ਬਰ ਸੀ.ਆਈ.ਟੀ.ਯੂ. ਦੀ ਜ਼ਿਲ੍ਹਾ ਪੱਧਰੀ ਮੀਟਿੰਗ ਸ੍ਰੀ ਮੁਕਤਸਰ ਸਾਹਿਬ ਵਿਖੇ ਹੋਈ
Ad Position 24