18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2026

ਪਰਵਿੰਦਰ ਸਿੰਘ ਝੋਟਾ ਦੇ ਕਤਲ ਲਈ ਸਰਕਾਰ ਅਤੇ ਪੁਲਿਸ ਜ਼ਿੰਮੇਵਾਰ-ਪੈਨਸ਼ਨਰ ਆਗੂ

ਸ੍ਰੀ ਮੁਕਤਸਰ ਸਾਹਿਬ, 18 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਪੈਨਸ਼ਨਰਜ਼ ਐਸੋਸੀਏਸ਼ਨ ਪਾਵਰਕਾਮ ਸਰਕਲ ਸ੍ਰੀ ਮੁਕਤਸਰ ਸਾਹਿਬ ਦੇ ਪ੍ਰਧਾਨ ਜੋਗਿੰਦਰ ਸਿੰਘ ਮੱਲਣ ਅਤੇ ਸਰਕਲ ਸਕੱਤਰ ਹਰਜੀਤ ਸਿੰਘ ਗੂੜ੍ਹੀ ਸੰਘਰ ਨੇ ਸਾਂਝੇ ਬਿਆਨ ਰਾਹੀਂ ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਪਰਮਿੰਦਰ ਸਿੰਘ ਝੋਟਾ ਦੀ ਹੱਤਿਆ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਪੰਜਾਬ ਸਰਕਾਰ ਤੇ ਪੁਲਿਸ ਦੀ ਸਖ਼ਤ ਨਿਖੇਧੀ ਕੀਤੀ। ਉਨ੍ਹਾਂ ਮੰਗ ਕੀਤੀ ਕਿ ਕਤਲ ਦੇ ਮੁੱਖ ਮੁਲਜ਼ਮ ਅਸ਼ਵਨੀ ਕੁਮਾਰ ਤੇ ਹੋਰਨਾਂ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦਿੱਤੀਆਂ ਜਾਣ ਅਤੇ ਇਸ ਮਾਮਲੇ ਦੀ ਨੈਤਿਕ ਜ਼ਿੰਮੇਵਾਰੀ ਲੈਂਦਿਆਂ ਮੁੱਖ ਮੰਤਰੀ ਤੇ ਡੀ.

Ad Position 21
No active advertisement
ਅਜੀਤ ਡੈਸਕ 19-10-2026
ਸ੍ਰੀ ਮੁਕਤਸਰ ਸਾਹਿਬ, 18 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਪੈਨਸ਼ਨਰਜ਼ ਐਸੋਸੀਏਸ਼ਨ ਪਾਵਰਕਾਮ ਸਰਕਲ ਸ੍ਰੀ ਮੁਕਤਸਰ ਸਾਹਿਬ ਦੇ ਪ੍ਰਧਾਨ ਜੋਗਿੰਦਰ ਸਿੰਘ ਮੱਲਣ ਅਤੇ ਸਰਕਲ ਸਕੱਤਰ ਹਰਜੀਤ ਸਿੰਘ ਗੂੜ੍ਹੀ ਸੰਘਰ ਨੇ ਸਾਂਝੇ ਬਿਆਨ ਰਾਹੀਂ ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਪਰਮਿੰਦਰ ਸਿੰਘ ਝੋਟਾ ਦੀ ਹੱਤਿਆ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਪੰਜਾਬ ਸਰਕਾਰ ਤੇ ਪੁਲਿਸ ਦੀ ਸਖ਼ਤ ਨਿਖੇਧੀ ਕੀਤੀ। ਉਨ੍ਹਾਂ ਮੰਗ ਕੀਤੀ ਕਿ ਕਤਲ ਦੇ ਮੁੱਖ ਮੁਲਜ਼ਮ ਅਸ਼ਵਨੀ ਕੁਮਾਰ ਤੇ ਹੋਰਨਾਂ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦਿੱਤੀਆਂ ਜਾਣ ਅਤੇ ਇਸ ਮਾਮਲੇ ਦੀ ਨੈਤਿਕ ਜ਼ਿੰਮੇਵਾਰੀ ਲੈਂਦਿਆਂ ਮੁੱਖ ਮੰਤਰੀ ਤੇ ਡੀ.ਜੀ.ਪੀ. ਪੰਜਾਬ ਅਸਤੀਫ਼ਾ ਦੇਣ। ਆਗੂਆਂ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲਿਆਂ ਦੀ ਸੁਰੱਖਿਆ ਯਕੀਨੀ ਬਣਾਉਣ ਵਿਚ ਸਰਕਾਰ ਨਾਕਾਮ ਰਹੀ ਹੈ ਅਤੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਮਹਿਜ਼ ਇਸ਼ਤਿਹਾਰਬਾਜ਼ੀ ਬਣ ਕੇ ਰਹਿ ਗਈ ਹੈ। ਉਨ੍ਹਾਂ ਕਿਹਾ ਕਿ ਪਰਮਿੰਦਰ ਸਿੰਘ ਝੋਟਾ ਦੇ ਕਤਲ ਸੰਬੰਧੀ ਬਣੀ ਐਕਸ਼ਨ ਕਮੇਟੀ ਵਲੋਂ ਉਲੀਕੇ ਜਾਣ ਵਾਲੇ ਸੰਘਰਸ਼ ਦੀ ਜਥੇਬੰਦੀ ਹਮਾਇਤ ਕਰੇਗੀ। ਪੈਨਸ਼ਨਰ ਆਗੂਆਂ ਨੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਮੰਗਾਂ ਦਾ ਜ਼ਿਕਰ ਕਰਦਿਆਂ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ, ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ, ਡੀ.ਏ. ਦੀਆਂ ਬਕਾਇਆ ਕਿਸ਼ਤਾਂ ਜਾਰੀ ਕਰਨ ਅਤੇ ਪੈਨਸ਼ਨਰਾਂ ਲਈ 2.59 ਦਾ ਗੁਣਾਂਕ ਲਾਗੂ ਕਰਨ ਸਮੇਤ ਹੋਰ ਮੰਗਾਂ ਪੂਰੀਆਂ ਕਰਨ ਦੀ ਮੰਗ ਕੀਤੀ। ਉਨ੍ਹਾਂ ਦੱਸਿਆ ਕਿ 21 ਤੇ 22 ਅਕਤੂਬਰ ਨੂੰ ਪੰਜਾਬ ਦੇ ਵੱਖ-ਵੱਖ ਵਿਭਾਗਾਂ ਦੇ ਮੁਲਾਜ਼ਮ ਸਮੂਹਿਕ ਛੁੱਟੀ ਲੈ ਕੇ ਸੰਘਰਸ਼ ਕਰਨਗੇ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਲੋਕਾਂ, ਮੁਲਾਜ਼ਮਾਂ ਤੇ ਪੈਨਸ਼ਨਰਾਂ ਦੇ ਮਸਲੇ ਹੱਲ ਨਾ ਕੀਤੇ ਤਾਂ ਲੋਕ ਤਿੱਖਾ ਸੰਘਰਸ਼ ਕਰਨ ਲਈ ਮਜ਼ਬੂਰ ਹੋਣਗੇ।
Ad Position 22
No active advertisement
ਪਿਛਲੀ ਖ਼ਬਰ ਨੈਸ਼ਨਲ ਗੱਤਕਾ ਚੈਂਪੀਅਨਸ਼ਿਪ ’ਚ ਸ੍ਰੀ ਮੁਕਤਸਰ ਸਾਹਿਬ ਦੇ ਬੱਚਿਆਂ ਨੇ ਮਾਰੀਆਂ ਮੱਲ੍ਹਾਂ 35 ਬੱਚਿਆਂ ਨੇ ਜਿੱਤੇ ਸੋਨ ਤਗ਼ਮੇ ਅਗਲੀ ਖ਼ਬਰ ਭਾਈ ਪਰਵਿੰਦਰ ਸਿੰਘ ਦੇ ਪਰਿਵਾਰ ਦੀ ਕੁਰਬਾਨੀ ਨੂੰ ਪੰਜਾਬ ਕਦੇ ਨਹੀਂ ਭੁੱਲੇਗਾ-ਬਿਕਰਮਜੀਤ ਸਿੰਘ ਖ਼ਾਲਸਾ
Ad Position 24