18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2026

ਤੇਜ਼ ਝੱਖੜ ਤੇ ਗੜੇਮਾਰੀ ਨਾਲ ਫ਼ਸਲਾਂ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਦੇਵੇ ਪੰਜਾਬ ਸਰਕਾਰ : ਐਡਵੋਕੇਟ ਸੰਧਵਾਂ

ਬਾਜਾਖਾਨਾ, 18 ਅਕਤੂਬਰ (ਜੀਵਨ ਗਰਗ)-ਪਿਛਲੇ ਦਿਨੀਂ ਪੰਜਾਬ ’ਚ ਆਏ ਮੀਂਹ ਤੇਜ਼ ਝੱਖੜ ਅਤੇ ਇਸ ਦੌਰਾਨ ਕਈ ਥਾਂਈ ਹੋਈ ਗੜ੍ਹੇਮਾਰੀ ਕਾਰਨ ਕਿਸਾਨਾਂ ਦੀਆਂ ਸਾਉਣੀ ਦੀਆਂ ਫ਼ਸਲਾਂ ਅਤੇ ਖਾਸਕਰ ਪੱਕਣ ’ਤੇ ਆਈ ਝੋਨੇ ਦੀ ਫ਼ਸਲ ਦਾ ਕਾਫ਼ੀ ਨੁਕਸਾਨ ਹੋਇਆ। ਜਿਸ ਕਾਰਨ ਪਹਿਲਾਂ ਆਰਥਿਕ ਮਾਰ ਦੇ ਝੱਬੇ ਕਿਸਾਨਾਂ ਲਈ ਇਹ ਮਾਰ ਝੱਲਣੀ ਬਹੁਤ ਮੁਸ਼ਕਿਲ ਹੈ।

Ad Position 21
No active advertisement
ਅਜੀਤ ਡੈਸਕ 19-10-2026
ਬਾਜਾਖਾਨਾ, 18 ਅਕਤੂਬਰ (ਜੀਵਨ ਗਰਗ)-ਪਿਛਲੇ ਦਿਨੀਂ ਪੰਜਾਬ ’ਚ ਆਏ ਮੀਂਹ ਤੇਜ਼ ਝੱਖੜ ਅਤੇ ਇਸ ਦੌਰਾਨ ਕਈ ਥਾਂਈ ਹੋਈ ਗੜ੍ਹੇਮਾਰੀ ਕਾਰਨ ਕਿਸਾਨਾਂ ਦੀਆਂ ਸਾਉਣੀ ਦੀਆਂ ਫ਼ਸਲਾਂ ਅਤੇ ਖਾਸਕਰ ਪੱਕਣ ’ਤੇ ਆਈ ਝੋਨੇ ਦੀ ਫ਼ਸਲ ਦਾ ਕਾਫ਼ੀ ਨੁਕਸਾਨ ਹੋਇਆ। ਜਿਸ ਕਾਰਨ ਪਹਿਲਾਂ ਆਰਥਿਕ ਮਾਰ ਦੇ ਝੱਬੇ ਕਿਸਾਨਾਂ ਲਈ ਇਹ ਮਾਰ ਝੱਲਣੀ ਬਹੁਤ ਮੁਸ਼ਕਿਲ ਹੈ। ਕਿਸਾਨਾਂ ਦੀ ਇਸ ਮੁਸ਼ਕਿਲ ਨੂੰ ਦੂਰ ਕਰਨ ਲਈ ਪੰਜਾਬ ਸਰਕਾਰ ਕਿਸਾਨਾਂ ਨੂੰ ਫ਼ਸਲਾਂ ਦੇ ਹੋਏ ਨੁਕਸਾਨ ਦਾ ਢੁੱਕਵਾਂ ਮੁਆਵਜ਼ਾ ਦੇਵੇ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਐਡਵੋਕੇਟ ਅਵਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਸੱਤ੍ਹਾ ’ਚ ਆਉਣ ਤੋਂ ਪਹਿਲਾਂ ਪੰਜਾਬ ਦੇ ਲੋਕਾਂ ਮਰੀ ਹੋਈ ਮੁਰਗੀ ਬੱਕਰੀ ਦਾ ਮੁਆਵਜ਼ਾ ਦੇਣ ਦੀਆਂ ਗਾਰੰਟੀਆਂ ਦੇਣ ਵਾਲੀ ਪਾਰਟੀ ਦੇ ਸੱਤ੍ਹਾ ’ਚ ਹੋਣ ਦੇ ਬਾਵਜੂਦ ਕਿਸਾਨਾਂ ਦੇ ਹੋਏ ਨੁਕਸਾਨ ਲਈ ਹਾਅ ਦਾ ਨਾਅਰਾ ਵੀ ਨਹੀਂ ਮਾਰਿਆ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਪੰਜਾਬ ਦੇ ਲੋਕਾਂ ਦੀਆਂ ਮੁਸ਼ਕਿਲਾਂ ਵੱਲ ਕੋਈ ਧਿਆਨ ਨਹੀ ਕਿਉਂਕਿ ਇਸ ਦਾ ਸਾਰਾ ਧਿਆਨ ਆਪਣੇ ਦਿੱਲੀ ਵਾਲੇ ਆਕਾਵਾਂ ਨੂੰ ਖੁਸ਼ ਕਰਨ ’ਤੇ ਲੱਗਿਆ ਹੋਇਆ ਹੈ। ਉਨ੍ਹਾਂ ਮੰਗ ਕੀਤੀ ਕਿ ਪੰਜਾਬ ਸਰਕਾਰ ਪੰਜਾਬ ਦੀ ਕਿਸਾਨੀ ਨੂੰ ਬਚਾਉਣ ਲਈ ਇਸ ਵੱਲ ਵਿਸ਼ੇਸ ਧਿਆਨ ਦੇਵੇ। ਇਸ ਮੌਕੇ ਸਾਬਕਾ ਬਲਾਕ ਸੰਮਤੀ ਮੈਂਬਰ ਭਗਤ ਸਿੰਘ ਚਹਿਲ, ਸਤਵਿੰਦਰ ਸਿੰਘ ਸੱਤਾ ਸਰਾਵਾਂ, ਗੁਰਤੇਜ ਸਿੰਘ ਦਬੜ੍ਹੀਖਾਨਾ, ਜਗਤਾਰ ਸਿੰਘ, ਐਡਵੋਕੇਟ ਪਰਮਪ੍ਰੀਤ ਸਿੰਘ ਬਰਾੜ, ਜੁਗਨੂੰ ਬਰਾੜ, ਰਾਮ ਸਿੰਘ, ਸਾਬਕਾ ਸਰਪੰਚ ਲਛਮਣ ਸਿੰਘ, ਸ਼ਿੰਦਰ ਸਿੰਘ ਡੋਡ, ਪ੍ਰੀਤਪਾਲ ਸਿੰਘ ਬਰਾੜ, ਬਲਵੰਤ ਸਿੰਘ, ਪਰਮਜੀਤ ਸਿੰਘ, ਪਿ੍ਰਤਪਾਲ ਸਿੰਘ ਲਾਲੀ ਬਰਾੜ, ਭੁਪਿੰਦਰ ਸਿੰਘ ਮੱਲ, ਹਰਨੇਕ ਸਿੰਘ ਮੱਲਾ, ਚਮਕੌਰ ਸਿੰਘ, ਜਸਵਿੰਦਰ ਸਿੰਘ, ਡਾ. ਸੁਖਦੇਵ ਸਿੰਘ, ਐਡਵੋਕੇਟ ਮਨਦੀਪ ਸਿੰਘ ਰੋਮਾਣਾ, ਕੁਲਜੀਤ ਕੌਸ਼ਲ, ਬੇਅੰਤ ਸਿੰਘ, ਸੁਖਦੇਵ ਸਿੰਘ, ਕੌਰ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਬਾਬਾ ਮਸੀਤ ਦੀ ਜਗ੍ਹਾ ਲਈ 10 ਲੱਖ ਰੁਪਏ ਦੀ ਗਰਾਂਟ ਦਿੱਤੀ ਅਗਲੀ ਖ਼ਬਰ ਨੈਸ਼ਨਲ ਗਤਕਾ ਚੈਂਪੀਅਨਸ਼ਿਪ ’ਚ ਅਕਾਲ ਅਕੈਡਮੀ ਦੇ ਵਿਦਿਆਰਥੀਆਂ ਨੇ ਜਿੱਤੇ 7 ਸੋਨ ਤਗ਼ਮੇ ਵਾਰਡ ਨੰਬਰ 7 ਦੀਆਂ ਨਵੀਆਂ ਬਣੀਆਂ...
Ad Position 24