ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਬਾਬਾ ਮਸੀਤ ਦੀ ਜਗ੍ਹਾ ਲਈ 10 ਲੱਖ ਰੁਪਏ ਦੀ ਗਰਾਂਟ ਦਿੱਤੀ
ਫ਼ਰੀਦਕੋਟ , 18 ਅਕਤੂਬਰ ( ਜਸਵੰਤ ਸਿੰਘ ਪੁਰਬਾ )- ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਅੱਜ ਪਿੰਡ ਸੰਧਵਾਂ ਵਿਖੇ ਬਾਬਾ ਮਸੀਤ ਦੀ ਜਗ੍ਹਾ ’ ਤੇ ਪਹੁੰਚੇ , ਜਿੱਥੇ ਉਨ੍ਹਾਂ ਨੇ ਸੰਗਤ ਨਾਲ ਮੁਲਾਕਾਤ ਕੀਤੀ । ਉਨ੍ਹਾਂ ਬਾਬਾ ਮਸੀਤ ਦੀ ਜਗ੍ਹਾ ਲਈ 10 ਲੱਖ ਰੁਪਏ ਦੀ ਗਰਾਂਟ ਦਿੱਤੀ ।
ਫ਼ਰੀਦਕੋਟ , 18 ਅਕਤੂਬਰ ( ਜਸਵੰਤ ਸਿੰਘ ਪੁਰਬਾ )- ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਅੱਜ ਪਿੰਡ ਸੰਧਵਾਂ ਵਿਖੇ ਬਾਬਾ ਮਸੀਤ ਦੀ ਜਗ੍ਹਾ ’ ਤੇ ਪਹੁੰਚੇ , ਜਿੱਥੇ ਉਨ੍ਹਾਂ ਨੇ ਸੰਗਤ ਨਾਲ ਮੁਲਾਕਾਤ ਕੀਤੀ । ਉਨ੍ਹਾਂ ਬਾਬਾ ਮਸੀਤ ਦੀ ਜਗ੍ਹਾ ਲਈ 10 ਲੱਖ ਰੁਪਏ ਦੀ ਗਰਾਂਟ ਦਿੱਤੀ । ਸਪੀਕਰ ਸ : ਸੰਧਵਾਂ ਨੇ ਕਿਹਾ ਕਿ ਪਿੰਡ ਵਾਸੀਆਂ ਵਲੋਂ ਮਿਲ ਰਿਹਾ ਪਿਆਰ , ਸਤਿਕਾਰ ਅਤੇ ਅਸੀਸਾਂ ਉਨ੍ਹਾਂ ਲਈ ਬੇਹੱਦ ਕੀਮਤੀ ਹਨ । ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਹਮੇਸ਼ਾ ਇਹੀ ਕੋਸ਼ਿਸ਼ ਰਹਿੰਦੀ ਹੈ ਕਿ ਲੋਕਾਂ ਦੀਆਂ ਉਮੀਦਾਂ ’ ਤੇ ਖਰਾ ਉਤਰਿਆ ਜਾਵੇ । ਉਨ੍ਹਾਂ ਕਿਹਾ ਕਿ ਉਨ੍ਹਾਂ ਲਈ ਸਭ ਤੋਂ ਵੱਡੀ ਪੂੰਜੀ ਲੋਕਾਂ ਦਾ ਪਿਆਰ ਅਤੇ ਅਸੀਸਾਂ ਹਨ । ਉਨ੍ਹਾਂ ਨੇ ਪਿੰਡ ਵਾਸੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਲੋਕ ਇਸੇ ਤਰ੍ਹਾਂ ਪਿਆਰ ਅਤੇ ਸਹਿਯੋਗ ਬਣਾਈ ਰੱਖਣ ਤਾਂ ਜੋ ਇਲਾਕੇ ਦੇ ਵਿਕਾਸ ਅਤੇ ਲੋਕ ਭਲਾਈ ਦੇ ਕਾਰਜਾਂ ਨੂੰ ਹੋਰ ਅੱਗੇ ਵਧਾਇਆ ਜਾ ਸਕੇ । ਇਸ ਮੌਕੇ ਸਰਪੰਚ ਗੁਰਪ੍ਰੀਤ ਸਿੰਘ , ਸਰਪੰਚ ਮੁਖਤਿਆਰ ਸਿੰਘ , ਦਿਲਬਾਗ ਸਿੰਘ ਮੈਂਬਰ , ਅਸ਼ੋਕ ਕੁਮਾਰ ਠੇਕੇਦਾਰ , ਮੋਹਿਤ ਗੋਇਲ , ਮਿੱਠੂ ਸਿੰਘ ਪ੍ਰਧਾਨ , ਪੰਚ ਮੰਦਰ ਸਿੰਘ , ਥਾਣੇਦਾਰ ਭੋਲਾ ਸਿੰਘ , ਦਰਸ਼ਨ ਸਿੰਘ , ਜਗਸੀਰ ਸਿੰਘ , ਪਿੰਦਰ ਸਿੰਘ ਤੋਂ ਇਲਾਵਾ ਹੋਰ ਹਾਜ਼ਰ ਸਨ ।