ਦਿੱਲੀ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੇ ਵਿੱਦਿਅਕ ਫ਼ੇਰਾ ਲਗਾਇਆ
ਫ਼ਰੀਦਕੋਟ, 19 ਅਕਤੂਬਰ (ਜਸਵੰਤ ਸਿੰਘ ਪੁਰਬਾ)-ਦਿੱਲੀ ਇੰਟਰਨੈਸ਼ਨਲ ਸਕੂਲ ਵਲੋਂ ਵਿਦਿਆਰਥੀਆਂ ਦਾ ਮਨਾਲੀ ਅਤੇ ਇਸ ਦੇ ਆਸ-ਪਾਸ ਦੇ ਖੇਤਰਾਂ ਦਾ ਵਿਸ਼ੇਸ਼ ਵਿਦਿਅਕ ਅਤੇ ਮਨੋਰੰਜਕ ਫੇਰਾ ਲਗਾਇਆ ਗਿਆ। ਪ੍ਰਿੰਸੀਪਲ ਪ੍ਰਿਅੰਕਾ ਬਰਾੜ ਦੀ ਸੁਚੱਜੀ ਦੇਖ-ਰੇਖ ਹੇਠ ਕਰਵਾਏ।
ਦ
ਦਿੱਲੀ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀ ਮਨਾਲੀ ਵਿਖੇ ਵਿਦਿਅਕ ਫ਼ੇਰੇ ਦੌਰਾਨ ਅਧਿਆਪਕਾਂ ਨਾਲ। ਅਜੀਤ ਤਸਵੀਰ
20-10-2026
ਫ਼ਰੀਦਕੋਟ, 19 ਅਕਤੂਬਰ (ਜਸਵੰਤ ਸਿੰਘ ਪੁਰਬਾ)-ਦਿੱਲੀ ਇੰਟਰਨੈਸ਼ਨਲ ਸਕੂਲ ਵਲੋਂ ਵਿਦਿਆਰਥੀਆਂ ਦਾ ਮਨਾਲੀ ਅਤੇ ਇਸ ਦੇ ਆਸ-ਪਾਸ ਦੇ ਖੇਤਰਾਂ ਦਾ ਵਿਸ਼ੇਸ਼ ਵਿਦਿਅਕ ਅਤੇ ਮਨੋਰੰਜਕ ਫੇਰਾ ਲਗਾਇਆ ਗਿਆ। ਪ੍ਰਿੰਸੀਪਲ ਪ੍ਰਿਅੰਕਾ ਬਰਾੜ ਦੀ ਸੁਚੱਜੀ ਦੇਖ-ਰੇਖ ਹੇਠ ਕਰਵਾਏ। ਇਸ ਦੌਰੇ ਦੌਰਾਨ ਵਿਦਿਆਰਥੀਆਂ ਨੇ ਹਿਮਾਚਲ ਪ੍ਰਦੇਸ਼ ਦੀ ਕੁਦਰਤੀ ਸੁੰਦਰਤਾ ਨੂੰ ਨੇੜਿਓਂ ਦੇਖਣ ਦੇ ਨਾਲ-ਨਾਲ ਕਈ ਰੋਮਾਂਚਕ ਗਤੀਵਿਧੀਆਂ ਦਾ ਆਨੰਦ ਮਾਣਿਆ। ਵਿਦਿਆਰਥੀਆਂ ਨੇ ਮਨਾਲੀ, ਸੋਲੰਗ ਵੈਲੀ, ਅਟਲ ਟਨਲ ਅਤੇ ਰੋਹਤਾਂਗ ਖੇਤਰ ਸਮੇਤ ਕਈ ਪ੍ਰਮੁੱਖ ਸੈਰ-ਸਪਾਟਾ ਸਥਾਨਾਂ ਦਾ ਦੌਰਾ ਕੀਤਾ। ਬਰਫ਼ ਨਾਲ ਢੱਕੀਆਂ ਪਹਾੜੀ ਚੋਟੀਆਂ, ਹਰੇ-ਭਰੇ ਦੇਵਦਾਰ ਦੇ ਜੰਗਲ, ਵਾਦੀਆਂ ਅਤੇ ਵਗਦੀਆਂ ਨਦੀਆਂ ਦੇ ਮਨਮੋਹਕ ਦ੍ਰਿਸ਼ਾਂ ਨੇ ਵਿਦਿਆਰਥੀਆਂ ਨੂੰ ਬੇਹੱਦ ਪ੍ਰਭਾਵਿਤ ਕੀਤਾ। ਸੋਲੰਗ ਵੈਲੀ ਵਿਖੇ ਵਿਦਿਆਰਥੀਆਂ ਨੇ ਕੁਦਰਤੀ ਸੁੰਦਰਤਾ ਦਾ ਆਨੰਦ ਮਾਣਨ ਦੇ ਨਾਲ-ਨਾਲ ਵੱਖ-ਵੱਖ ਸਾਹਸੀ ਗਤੀਵਿਧੀਆਂ ਵਿਚ ਉਤਸ਼ਾਹ ਨਾਲ ਭਾਗ ਲਿਆ। ਅਟਲ ਟਨਲ ਦਾ ਦੌਰਾ ਵਿਦਿਆਰਥੀਆਂ ਲਈ ਵਿਸ਼ੇਸ਼ ਖਿੱਚ ਦਾ ਕੇਂਦਰ ਰਿਹਾ। ਇੱਥੇ ਉਨ੍ਹਾਂ ਨੇ ਆਧੁਨਿਕ ਇੰਜੀਨੀਅਰਿੰਗ ਅਤੇ ਪਹਾੜੀ ਖੇਤਰਾਂ ਵਿਚ ਆਵਾਜਾਈ ਨੂੰ ਸੁਵਿਧਾਜਨਕ ਬਣਾਉਣ ਵਾਲੇ ਇਸ ਮਹੱਤਵਪੂਰਨ ਪ੍ਰੋਜੈਕਟ ਬਾਰੇ ਜਾਣਕਾਰੀ ਹਾਸਿਲ ਕੀਤੀ। ਸਕੂਲ ਦੀ ਪ੍ਰਬੰਧਕੀ ਕਮੇਟੀ ਦੇ ਚੇਅਰਮੈਨ ਆਸ਼ੀਸ਼ ਤੋਲ਼ਾ, ਡਾਇਰੈਕਟਰ ਅਨੂਪਮਾ ਤੋਲ਼ਾ ਅਤੇ ਸ਼ਿਵਮ ਤੋਲ਼ਾ ਨੇ ਕਿਹਾ ਕਿ ਅਜਿਹੇ ਵਿਦਿਅਕ ਫੇਰੇ ਵਿਦਿਆਰਥੀਆਂ ਨੂੰ ਕਿਤਾਬੀ ਗਿਆਨ ਤੋਂ ਪਰੇ ਅਸਲ ਜੀਵਨ ਦੇ ਤਜਰਬਿਆਂ ਨਾਲ ਜੋੜਦੇ ਹਨ।