ਸਪੀਕਰ ਸੰਧਵਾਂ ਨੇ ਪੱਕਾ ’ਚ ਸੜਕ ਦੇ ਨਿਰਮਾਣ ਕਾਰਜ ਲਈ ਰੱਖਿਆ ਨੀਂਹ ਪੱਥਰ
ਕੋਟਕਪੂਰਾ, 19 ਅਕਤੂਬਰ (ਮੋਹਰ ਸਿੰਘ ਗਿੱਲ)-ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਪੱਕਾ ਵਿਖੇ ਲੋਕਾਂ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਨੂੰ ਪੂਰਾ ਕਰਦਿਆਂ ਪੰਜ ਵੀਰਾਂ ਵਾਲੀ ਸੜਕ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਕਰਵਾਈ। ਇਸ ਸੜਕ ਦੇ ਨਿਰਮਾਣ ’ਤੇ ਕਰੀਬ 1 ਕਰੋੜ 40 ਲੱਖ ਰੁਪਏ ਦੀ ਲਾਗਤ ਆਵੇਗੀ ਅਤੇ ਇਸ ਨੂੰ ਡੇਢ ਮਹੀਨੇ ਦੇ ਅੰਦਰ-ਅੰਦਰ ਮੁਕੰਮਲ ਕਰਨ ਦਾ ਟੀਚਾ ਰੱਖਿਆ ਗਿਆ ਹੈ।
ਕੋਟਕਪੂਰਾ, 19 ਅਕਤੂਬਰ (ਮੋਹਰ ਸਿੰਘ ਗਿੱਲ)-ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਪੱਕਾ ਵਿਖੇ ਲੋਕਾਂ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਨੂੰ ਪੂਰਾ ਕਰਦਿਆਂ ਪੰਜ ਵੀਰਾਂ ਵਾਲੀ ਸੜਕ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਕਰਵਾਈ। ਇਸ ਸੜਕ ਦੇ ਨਿਰਮਾਣ ’ਤੇ ਕਰੀਬ 1 ਕਰੋੜ 40 ਲੱਖ ਰੁਪਏ ਦੀ ਲਾਗਤ ਆਵੇਗੀ ਅਤੇ ਇਸ ਨੂੰ ਡੇਢ ਮਹੀਨੇ ਦੇ ਅੰਦਰ-ਅੰਦਰ ਮੁਕੰਮਲ ਕਰਨ ਦਾ ਟੀਚਾ ਰੱਖਿਆ ਗਿਆ ਹੈ। ਇਸ ਮੌਕੇ ਸੰਧਵਾਂ ਨੇ ਕਿਹਾ ਕਿ ਪਿੰਡ ਪੱਕਾ ਦੇ ਵਸਨੀਕਾਂ ਵਲੋਂ ਇਸ ਸੜਕ ਦੇ ਨਿਰਮਾਣ ਦੀ ਮੰਗ ਲੰਬੇ ਸਮੇਂ ਤੋਂ ਕੀਤੀ ਜਾ ਰਹੀ ਸੀ, ਜਿਸ ਨੂੰ ਹੁਣ ਪੂਰਾ ਕੀਤਾ ਜਾ ਰਿਹਾ ਹੈ। ਵਧੀਆ ਸੜਕੀ ਨੈਟਵਰਕ ਨਾਲ ਲੋਕਾਂ ਨੂੰ ਆਵਾਜਾਈ ਵਿਚ ਸਹੂਲਤ ਮਿਲਦੀ ਹੈ ਅਤੇ ਪਿੰਡਾਂ ਦਾ ਸ਼ਹਿਰਾਂ ਨਾਲ ਸੰਪਰਕ ਵੀ ਬਿਹਤਰ ਹੁੰਦਾ ਹੈ। ਹਲਕੇ ਵਿਚ ਇਸੇ ਤਰ੍ਹਾਂ ਵਿਕਾਸ ਕਾਰਜ ਜਾਰੀ ਰਹਿਣਗੇ ਅਤੇ ਲੋਕਾਂ ਨੂੰ ਵੱਧ ਤੋਂ ਵੱਧ ਸਹੂਲਤਾਂ ਮਿਲਦੀਆਂ ਰਹਿਣਗੀਆ। ਇਸ ਮੌਕੇ ਅਮਨਦੀਪ ਸਿੰਘ ਬਾਬਾ ਚੇਅਰਮੈਨ ਮਾਰਕੀਟ ਕਮੇਟੀ, ਸੁਖਵੰਤ ਸਿੰਘ ਪੱਕਾ ਸਟੇਟ ਜੁਆਇੰਟ ਸੈਕਟਰੀ ਯੂਥ ਵਿੰਗ ਪੰਜਾਬ, ਸਰਪੰਚ ਮਲਕੀਤ ਸਿੰਘ, ਸਰਪੰਚ ਗੁਰਸੇਵਕ ਸਿੰਘ, ਸਰਪੰਚ ਸਰਬਜੀਤ ਕੌਰ, ਜੋਗਿੰਦਰ ਸਿੰਘ, ਬੱਬੂ ਸੇਖੋਂ, ਜਸਵੀਰ ਸਿੰਘ ਬਰਾੜ, ਗੁਰਇੰਦਰ ਸਿੰਘ ਚਾਨਾ, ਗੁਰਮੀਤ ਸਿੰਘ, ਗੌਰਵ ਅਰੋੜਾ, ਗੁਰਦੀਪ ਸਿੰਘ, ਸਰਪੰਚ ਸਰਬਜੀਤ ਸਿੰਘ, ਲਵਪ੍ਰੀਤ ਸ਼ਰਮਾ, ਗੋਗੋ ਸਰਾਂ, ਜਸਵਿੰਦਰ ਸਿੰਘ ਢੁੱਡੀ, ਲਾਡੀ ਢੁੱਡੀ, ਸੁਬੇਗ ਸਿੰਘ, ਪਾਲ ਸਿੰਘ, ਜਸਵੰਤ ਸਿੰਘ ਚੈਅਰਮੈਨ, ਜੇਪੀ ਸਰਾਂ, ਨਿਰਮਲ ਸਿੰਘ, ਪ੍ਰੀਤਮ ਸਿੰਘ, ਛਿੰਦਰ ਸਿੰਘ, ਲਖਵੀਰ ਸਿੰਘ, ਡਾ. ਸੁਖਮੰਦਰ ਸਿੰਘ, ਸਤਪਾਲ ਸਿੰਘ ਸੱਤੀ, ਸਤਨਾਮ ਸਿੰਘ ਮਿਸ਼ਰੀਵਾਲਾ ਸਮੇਤ ਪਿੰਡ ਵਾਸੀ ਹਾਜ਼ਰ ਸਨ।