19-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

ਜ਼ਿਲ੍ਹੇ ਦੀਆਂ ਮੰਡੀਆਂ ’ਚ 39,974 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਹੋਈ

ਸ੍ਰੀ ਮੁਕਤਸਰ ਸਾਹਿਬ, 19 ਅਕਤੂਬਰ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀਆਂ ਅਨਾਜ ਮੰਡੀਆਂ ਵਿਚ ਝੋਨੇ ਦੀ ਆਮਦ, ਖ਼ਰੀਦ ਤੇ ਲਿਫ਼ਟਿੰਗ ਦਾ ਕੰਮ ਲਗਾਤਾਰ ਜਾਰੀ ਹੈ। 18 ਅਕਤੂਬਰ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿਚ 48,618 ਮੀਟ੍ਰਿਕ ਟਨ ਝੋਨੇ ਦੀ ਆਮਦ ਹੋ ਚੁੱਕੀ ਹੈ, ਜਦਕਿ ਸਰਕਾਰੀ ਖ਼ਰੀਦ ਏਜੰਸੀਆਂ ਵਲੋਂ 39,974 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ।

Ad Position 21
No active advertisement
ਅਜੀਤ ਡੈਸਕ 20-10-2026
ਸ੍ਰੀ ਮੁਕਤਸਰ ਸਾਹਿਬ, 19 ਅਕਤੂਬਰ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀਆਂ ਅਨਾਜ ਮੰਡੀਆਂ ਵਿਚ ਝੋਨੇ ਦੀ ਆਮਦ, ਖ਼ਰੀਦ ਤੇ ਲਿਫ਼ਟਿੰਗ ਦਾ ਕੰਮ ਲਗਾਤਾਰ ਜਾਰੀ ਹੈ। 18 ਅਕਤੂਬਰ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿਚ 48,618 ਮੀਟ੍ਰਿਕ ਟਨ ਝੋਨੇ ਦੀ ਆਮਦ ਹੋ ਚੁੱਕੀ ਹੈ, ਜਦਕਿ ਸਰਕਾਰੀ ਖ਼ਰੀਦ ਏਜੰਸੀਆਂ ਵਲੋਂ 39,974 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਨੇ ਦਿੰਦਿਆਂ ਦੱਸਿਆ ਕਿ ਮੰਡੀਆਂ ਵਿਚ ਕਿਸਾਨਾਂ ਦੀ ਸਹੂਲਤ ਲਈ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ। ਮੰਡੀਆਂ ਵਿਚ ਬਾਰਦਾਨੇ, ਪੀਣ ਵਾਲੇ ਪਾਣੀ, ਸਫ਼ਾਈ, ਰੌਸ਼ਨੀ ਅਤੇ ਹੋਰ ਬੁਨਿਆਦੀ ਸਹੂਲਤਾਂ ਨੂੰ ਯਕੀਨੀ ਬਣਾਇਆ ਗਿਆ ਹੈ, ਤਾਂ ਜੋ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਸਮੇਂ ਕਿਸੇ ਕਿਸਮ ਦੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ। ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਝੋਨੇ ਦੀ ਫ਼ਸਲ ਚੰਗੀ ਤਰ੍ਹਾਂ ਸੁਕਾ ਕੇ ਹੀ ਮੰਡੀਆਂ ਵਿਚ ਲਿਆਉਣ। ਉਨ੍ਹਾਂ ਕਿਹਾ ਕਿ ਸਰਕਾਰੀ ਖ਼ਰੀਦ ਏਜੰਸੀਆਂ ਵਲੋਂ ਸਰਕਾਰ ਦੇ ਨਿਰਧਾਰਤ ਮਾਪਦੰਡਾਂ ਅਨੁਸਾਰ ਹੀ ਝੋਨੇ ਦੀ ਖ਼ਰੀਦ ਕੀਤੀ ਜਾਂਦੀ ਹੈ। ਇਸ ਲਈ ਵੱਧ ਨਮੀ ਵਾਲਾ ਝੋਨਾ ਮੰਡੀਆਂ ਵਿਚ ਲਿਆਉਣ ਤੋਂ ਗੁਰੇਜ਼ ਕੀਤਾ ਜਾਵੇ। ਸੁੱਕਾ ਝੋਨਾ ਲਿਆਉਣ ਨਾਲ ਖ਼ਰੀਦ ਪ੍ਰਕਿਰਿਆ ਸੁਚਾਰੂ ਰਹੇਗੀ ਅਤੇ ਮੰਡੀਆਂ ਵਿਚ ਬੇਲੋੜੀ ਭੀੜ ਤੋਂ ਵੀ ਬਚਿਆ ਜਾ ਸਕੇਗਾ। ਉਨ੍ਹਾਂ ਸੰਬੰਧਿਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮੰਡੀਆਂ ਵਿਚ ਝੋਨੇ ਦੀ ਖ਼ਰੀਦ, ਲਿਫ਼ਟਿੰਗ ਤੇ ਕਿਸਾਨਾਂ ਨੂੰ ਅਦਾਇਗੀ ਦਾ ਕੰਮ ਸਮੇਂ ਸਿਰ ਯਕੀਨੀ ਬਣਾਇਆ ਜਾਵੇ, ਤਾਂ ਜੋ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਅਤੇ ਉਸ ਦੀ ਅਦਾਇਗੀ ਪ੍ਰਾਪਤ ਕਰਨ ਵਿਚ ਕੋਈ ਦਿੱਕਤ ਨਾ ਆਵੇ। ਇਸ ਮੌਕੇ ਜ਼ਿਲ੍ਹਾ ਖ਼ੁਰਾਕ ਤੇ ਸਪਲਾਈ ਕੰਟਰੋਲਰ ਹਿਮਾਂਸ਼ੂ ਕੁੱਕੜ ਨੇ ਦੱਸਿਆ ਕਿ 18 ਅਕਤੂਬਰ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿਚ 48,618 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਹੈ ਅਤੇ 39,974 ਮੀਟ੍ਰਿਕ ਟਨ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਖ਼ਰੀਦ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਜਾਰੀ ਰੱਖਣ ਲਈ ਸੰਬੰਧਿਤ ਵਿਭਾਗਾਂ ਵਲੋਂ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ।
Ad Position 22
No active advertisement
ਪਿਛਲੀ ਖ਼ਬਰ ਪਿੰਡ ਖੋਖਰ ਵਿਖੇ ਦਾਣਾ ਮੰਡੀ ’ਚ ਝੋਨੇ ਦੀ ਖ਼ਰੀਦ ਸ਼ੁਰੂ ਨਾ ਹੋਣ ਕਾਰਨ ਕਿਸਾਨ ਪ੍ਰੇਸ਼ਾਨ ਅਗਲੀ ਖ਼ਬਰ ਐਸ.ਐਸ.ਆਰ. 2026 ਤਹਿਤ 25 ਅਕਤੂਬਰ ਨੂੰ ਪੋਲਿੰਗ ਬੂਥਾਂ ’ਤੇ ਲੱਗਣਗੇ ਵਿਸ਼ੇਸ਼ ਕੈਂਪ-ਡੀ. ਸੀ. ਯੋਗ ਵੋਟਰ ਲੋੜੀਂਦੇ ਦਸਤਾਵ...
Ad Position 24