19-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

ਵੱਖ-ਵੱਖ ਜਥੇਬੰਦੀਆਂ ਵਲੋਂ ਖੇਤੀਬਾੜੀ ਮੰਤਰੀ ਦੇ ਘਰ ਅੱਗੇ ਧਰਨਾ

ਲੰਬੀ, 19 ਅਕਤੂਬਰ (ਮੇਵਾ ਸਿੰਘ)-ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਅਤੇ ਪੰਜਾਬ ਨੂੰ ਨਸ਼ਾ ਮੁਕਤ ਕਰਨ ਦੀਆਂ ਮੰਗਾਂ ਨੂੰ ਲੈ ਅੱਜ ਕਿਸਾਨ ਤੇ ਖੇਤ ਮਜ਼ਦੂਰ ਜਥੇਬੰਦੀਆਂ ਵਲੋਂ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੇ ਘਰ ਅੱਗੇ ਧਰਨਾ ਦਿੱਤਾ ਗਿਆ ਅਤੇ ਪੰਜਾਬ ਸਰਕਾਰ ਦੀ ਨਸ਼ਾ ਤਸਕਰਾਂ ਨਾਲ ਮਿਲੀਭੁਗਤ ਦੇ ਦੋਸ਼ ਲਗਾਉਂਦਿਆਂ ਲਾਹਨਤਾਂ ਪਾਈਆਂ ਗਈਆਂ। ਅੱਜ ਦੇ ਧਰਨੇ ਨੂੰ ਭਾਕਿਯੂ ਏਕਤਾ (ਉਗਰਾਹਾਂ) ਦੇ ਜ਼ਿਲ੍ਹਾ ਪ੍ਰਧਾਨ ਹਰਬੰਸ ਸਿੰਘ ਕੋਟਲੀ, ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਸੂਬਾ ਜਨਰਲ ਸਕੱਤਰ ਲਛਮਣ ਸਿੰਘ ਸੇਵੇਵਾਲਾ, ਆਲ ਇੰਡੀਆ ਕਿਸਾਨ ਸਭਾ ਦੇ ਜ਼ਿਲ੍ਹਾ ਪ੍ਰਧਾਨ ਚਰਨਜੀਤ ਸਿੰਘ ਵਣਵਾਲਾ, ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਆਗੂ ਅਵਤਾਰ ਸਿੰਘ, ਭਾਕਿਯੂ ਏਕਤਾ (ਡਕੌਂਦਾ) ਦੇ ਆਗੂ ਭੁਪਿੰਦਰ ਸਿੰਘ ਚੰਨੂ ਤੋਂ ਇਲਾਵਾ ਗੁਰਭਗਤ ਸਿੰਘ ਭਲਾਈਆਣਾ, ਹਰਪਾਲ ਸਿੰਘ ਕਿੱਲਿਆਂਵਾਲੀ, ਮਨੋਹਰ ਸਿੰਘ ਸਿੱਖਵਾਲਾ ਤੇ ਮਜ਼ਦੂਰ ਆਗੂ ਤਰਸੇਮ ਸਿੰਘ ਖੁੰਡੇ ਹਲਾਲ ਨੇ ਸੰਬੋਧਨ ਕੀਤਾ।

Ad Position 21
No active advertisement
ਅਜੀਤ ਡੈਸਕ 20-10-2026
ਲੰਬੀ, 19 ਅਕਤੂਬਰ (ਮੇਵਾ ਸਿੰਘ)-ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਅਤੇ ਪੰਜਾਬ ਨੂੰ ਨਸ਼ਾ ਮੁਕਤ ਕਰਨ ਦੀਆਂ ਮੰਗਾਂ ਨੂੰ ਲੈ ਅੱਜ ਕਿਸਾਨ ਤੇ ਖੇਤ ਮਜ਼ਦੂਰ ਜਥੇਬੰਦੀਆਂ ਵਲੋਂ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੇ ਘਰ ਅੱਗੇ ਧਰਨਾ ਦਿੱਤਾ ਗਿਆ ਅਤੇ ਪੰਜਾਬ ਸਰਕਾਰ ਦੀ ਨਸ਼ਾ ਤਸਕਰਾਂ ਨਾਲ ਮਿਲੀਭੁਗਤ ਦੇ ਦੋਸ਼ ਲਗਾਉਂਦਿਆਂ ਲਾਹਨਤਾਂ ਪਾਈਆਂ ਗਈਆਂ। ਅੱਜ ਦੇ ਧਰਨੇ ਨੂੰ ਭਾਕਿਯੂ ਏਕਤਾ (ਉਗਰਾਹਾਂ) ਦੇ ਜ਼ਿਲ੍ਹਾ ਪ੍ਰਧਾਨ ਹਰਬੰਸ ਸਿੰਘ ਕੋਟਲੀ, ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਸੂਬਾ ਜਨਰਲ ਸਕੱਤਰ ਲਛਮਣ ਸਿੰਘ ਸੇਵੇਵਾਲਾ, ਆਲ ਇੰਡੀਆ ਕਿਸਾਨ ਸਭਾ ਦੇ ਜ਼ਿਲ੍ਹਾ ਪ੍ਰਧਾਨ ਚਰਨਜੀਤ ਸਿੰਘ ਵਣਵਾਲਾ, ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਆਗੂ ਅਵਤਾਰ ਸਿੰਘ, ਭਾਕਿਯੂ ਏਕਤਾ (ਡਕੌਂਦਾ) ਦੇ ਆਗੂ ਭੁਪਿੰਦਰ ਸਿੰਘ ਚੰਨੂ ਤੋਂ ਇਲਾਵਾ ਗੁਰਭਗਤ ਸਿੰਘ ਭਲਾਈਆਣਾ, ਹਰਪਾਲ ਸਿੰਘ ਕਿੱਲਿਆਂਵਾਲੀ, ਮਨੋਹਰ ਸਿੰਘ ਸਿੱਖਵਾਲਾ ਤੇ ਮਜ਼ਦੂਰ ਆਗੂ ਤਰਸੇਮ ਸਿੰਘ ਖੁੰਡੇ ਹਲਾਲ ਨੇ ਸੰਬੋਧਨ ਕੀਤਾ। ਬੁਲਾਰਿਆਂ ਨੇ ਦੋਸ਼ ਲਗਾਇਆ ਕਿ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ’ਚ ਦਰਜ ਐੱਫ਼.ਆਈ.ਆਰ. ਵਿਚ ਗ਼ੈਰਕਾਨੂੰਨੀ ਨਸ਼ਿਆਂ ਦਾ ਧੰਦੇ ਨਾਲ ਸੰਬੰਧਿਤ ਧਾਰਾ ਨਾ ਲਗਾ ਕੇ ਪੁਲਿਸ ਤੇ ‘ਆਪ’ ਸਰਕਾਰ ਵਲੋਂ ਕਾਤਲਾਂ ਨੂੰ ਬਰੀ ਕਰਨ ਦੀ ਵਿਉਂਤਬੰਦੀ ਕੀਤੀ ਗਈ ਹੈ। ਉਨ੍ਹਾਂ ਆਖਿਆ ਕਿ ਨਸ਼ਿਆਂ ਦਾ ਧੰਦਾ ਜਿੱਥੇ ਸਿਆਸਤਦਾਨਾਂ, ਉਚ ਪੁਲਿੀ ਅਧਿਕਾਰੀਆਂ ਅਤੇ ਨਸ਼ਾ ਤਸਕਰਾਂ ਲਈ ਅੰਨ੍ਹੀ ਕਮਾਈ ਦਾ ਸਾਧਨ ਹੈ, ਉੱਥੇ ਜਵਾਨੀ ਨੂੰ ਕੁਰਾਹੇ ਪਾਉਣ ਰਾਹੀਂ ਮੌਜੂਦਾ ਲੁਟੇਰੇ ਰਾਜ ਦੀ ਉਮਰ ਲੰਮੀ ਕਰਨ ਦਾ ਵੀ ਅਹਿਮ ਹਥਿਆਰ ਹੈ। ਉਨ੍ਹਾਂ ਆਖਿਆ ਕਿ ਲੋਕ ਵਿਰੋਧੀ ਮੌਕਾਪ੍ਰਸਤ ਸਿਆਸੀ ਪਾਰਟੀਆਂ ਢਿੱਡੋਂ-ਚਿੱਤੋਂ ਨਸ਼ਾ ਖ਼ਤਮ ਕਰਨ ਦੀਆਂ ਮੁੱਦਈ ਨਹੀਂ ਹਨ, ਬੱਸ ਨਸ਼ਿਆਂ ਤੋਂ ਦੁਖੀ ਜਨਤਾ ਦੀਆਂ ਭਾਵਨਾਵਾਂ ’ਤੇ ਸਵਾਰ ਹੋ ਕੇ ਕੁਰਸੀ ਹਥਿਆਉਣਾ ਇਨ੍ਹਾਂ ਦਾ ਕੰਮ ਹੈ। ਇਸ ਲਈ ਭਗਵੰਤ ਮਾਨ ਦੀ ‘ਆਪ’ ਪਾਰਟੀ ਸਮੇਤ ਅਕਾਲੀ, ਕਾਂਗਰਸੀ ਤੇ ਭਾਜਪਾ ਸਮੇਤ ਸਭਨਾਂ ਮੌਕਾਪ੍ਰਸਤ ਸਿਆਸੀ ਪਾਰਟੀਆਂ ਤੋਂ ਸੁਚੇਤ ਰਹਿਣ ਦੀ ਲੋੜ ਹੈ। ਧਰਨੇ ਦੌਰਾਨ ਸੰਗਰੂਰ ਦੇ ਪਿੰਡ ਚੱਕ ਅਲੀਸ਼ੇਰ ਵਿਖੇ ਬੀਤੇ ਕੱਲ੍ਹ ਹਾਦਸੇ ਦੌਰਾਨ ਜਾਨਾਂ ਗੁਆਉਣ ਵਾਲੇ ਮਨਰੇਗਾ ਮਜ਼ਦੂਰਾਂ ਦੇ ਪਰਿਵਾਰਾਂ ਨੂੰ ਢੁਕਵਾਂ ਮੁਆਵਜ਼ਾ ਤੇ ਨੌਕਰੀ ਦੇਣ ਅਤੇ ਕਰਜ਼ਾ ਖ਼ਤਮ ਕਰਨ ਤੋਂ ਇਲਾਵਾ ਜ਼ਖ਼ਮੀਆਂ ਦੇ ਢੁਕਵੇਂ ਇਲਾਜ ਤੇ ਮੁਆਵਜ਼ੇ ਦੀ ਮੰਗ ਦਾ ਮਤਾ ਵੀ ਪਾਸ ਕੀਤਾ ਗਿਆ। ਇਸ ਮੌਕੇ ਕਿਸਾਨ ਆਗੂ ਮਲਕੀਤ ਸਿੰਘ ਗੱਗੜ, ਭਾਕਿਯੂ (ਸਿੱਧੂਪੁਰ) ਦੇ ਆਗੂ ਤਰਸੇਮ ਸਿੰਘ ਅਤੇ ਭਾਕਿਯੂ ਖੋਸਾ ਦੇ ਆਗੂ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਅਕਾਲ ਅਕੈਡਮੀ ਮਧੀਰ ਦੇ ਬੱਚਿਆਂ ਨੇ ਗਤਕਾ ਮੁਕਾਬਲਿਆਂ ’ਚ ਪੁਜ਼ੀਸ਼ਨਾਂ ਹਾਸਿਲ ਕੀਤੀਆਂ ਅਗਲੀ ਖ਼ਬਰ ਦੁੱਖ ਸਾਂਝਾ ਕੀਤਾ
Ad Position 24