19-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

ਅਕਾਲ ਅਕੈਡਮੀ ਮਧੀਰ ਦੇ ਬੱਚਿਆਂ ਨੇ ਗਤਕਾ ਮੁਕਾਬਲਿਆਂ ’ਚ ਪੁਜ਼ੀਸ਼ਨਾਂ ਹਾਸਿਲ ਕੀਤੀਆਂ

ਗਿੱਦੜਬਾਹਾ, 19 ਅਕਤੂਬਰ (ਸ਼ਿਵਰਾਜ ਸਿੰਘ ਬਰਾੜ)-ਕਲਗੀਧਰ ਟਰੱਸਟ ਬੜੂ ਸਾਹਿਬ ਦੁਆਰਾ ਸੰਚਾਲਿਤ ਅਕਾਲ ਅਕੈਡਮੀ ਮਧੀਰ ਦੇ ਵਿਦਿਆਰਥੀਆਂ ਨੇ ਗੱਤਕਾ ਮੁਕਾਬਲਿਆਂ ਵਿਚ ਵਧੀਆ ਪੁਜ਼ੀਸ਼ਨਾਂ ਹਾਸਿਲ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ। ਇਹ ਜਾਣਕਾਰੀ ਦਿੰਦਿਆਂ ਪ੍ਰਿੰਸੀਪਲ ਸੁਖਵੀਰ ਕੌਰ ਨੇ ਦੱਸਿਆ ਕਿ ਗੱਤਕਾ ਫ਼ੈਡਰੇਸ਼ਨ ਆਫ਼ ਇੰਡੀਆ ਵਲੋਂ ਕਰਵਾਏ ਗਏ ਗੱਤਕਾ ਮੁਕਾਬਲਿਆਂ ਵਿਚ ਉਨ੍ਹਾਂ ਦੇ ਵਿਦਿਆਰਥੀਆਂ ਨੇ ਆਪਣੀ ਵਧੀਆ ਖੇਡ ਪ੍ਰਤਿਭਾ ਦਾ ਪ੍ਰਦਰਸ਼ਨ ਕਰਦਿਆਂ ਚੰਗੀਆਂ ਪੁਜ਼ੀਸ਼ਨਾਂ ਹਾਸਿਲ ਕੀਤੀਆਂ ਹਨ।

Ad Position 21
No active advertisement
ਅਜੀਤ ਡੈਸਕ 20-10-2026
ਗਿੱਦੜਬਾਹਾ, 19 ਅਕਤੂਬਰ (ਸ਼ਿਵਰਾਜ ਸਿੰਘ ਬਰਾੜ)-ਕਲਗੀਧਰ ਟਰੱਸਟ ਬੜੂ ਸਾਹਿਬ ਦੁਆਰਾ ਸੰਚਾਲਿਤ ਅਕਾਲ ਅਕੈਡਮੀ ਮਧੀਰ ਦੇ ਵਿਦਿਆਰਥੀਆਂ ਨੇ ਗੱਤਕਾ ਮੁਕਾਬਲਿਆਂ ਵਿਚ ਵਧੀਆ ਪੁਜ਼ੀਸ਼ਨਾਂ ਹਾਸਿਲ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ। ਇਹ ਜਾਣਕਾਰੀ ਦਿੰਦਿਆਂ ਪ੍ਰਿੰਸੀਪਲ ਸੁਖਵੀਰ ਕੌਰ ਨੇ ਦੱਸਿਆ ਕਿ ਗੱਤਕਾ ਫ਼ੈਡਰੇਸ਼ਨ ਆਫ਼ ਇੰਡੀਆ ਵਲੋਂ ਕਰਵਾਏ ਗਏ ਗੱਤਕਾ ਮੁਕਾਬਲਿਆਂ ਵਿਚ ਉਨ੍ਹਾਂ ਦੇ ਵਿਦਿਆਰਥੀਆਂ ਨੇ ਆਪਣੀ ਵਧੀਆ ਖੇਡ ਪ੍ਰਤਿਭਾ ਦਾ ਪ੍ਰਦਰਸ਼ਨ ਕਰਦਿਆਂ ਚੰਗੀਆਂ ਪੁਜ਼ੀਸ਼ਨਾਂ ਹਾਸਿਲ ਕੀਤੀਆਂ ਹਨ। ਇਸ ਮੌਕੇ ਅੰਡਰ-11 ਵਰਗ ਵਿਚ ਸਹਿਬਾਜ ਸਿੰਘ, ਅੰਡਰ-14 ਵਰਗ ਵਿਚ ਪ੍ਰਨੀਤ ਕੌਰ, ਹਰਵਿੰਦਰ ਸਿੰਘ ਤੇ ਅਭਿਤੋਜ ਸਿੰਘ, ਅੰਡਰ-17 ਵਰਗ ਵਿਚ ਏਕਮਜੋਤ ਕੌਰ ਨੇ ਸੋਨ ਤਗ਼ਮਾ ਜਿੱਤਿਆ। ਪ੍ਰਿੰ. ਸੁਖਵੀਰ ਕੌਰ ਨੇ ਕਿਹਾ ਕਿ ਇਹ ਤਾਂ ਹੀ ਸੰਭਵ ਹੋ ਸਕਿਆ ਹੈ ਕਿ ਵਿਦਿਆਰਥੀਆਂ ਵਲੋਂ ਕੀਤੀ ਗਈ ਸਖ਼ਤ ਮਿਹਨਤ ਤੇ ਉਨ੍ਹਾਂ ਦੇ ਕੋਚ ਕਰਨ ਸਿੰਘ ਵਲੋਂ ਨਿਭਾਏ ਗਏ ਯੋਗਦਾਨ ਨਾਲ ਵਿਦਿਆਰਥੀਆਂ ਨੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ। ਉਨ੍ਹਾਂ ਬੱਚਿਆਂ ਨੂੰ ਅਸ਼ੀਰਵਾਦ ਦਿੰਦਿਆਂ ਉਨ੍ਹਾਂ ਦੇ ਉਜਵਲ ਭਵਿੱਖ ਦੀ ਕਾਮਨਾ ਕੀਤੀ।
Ad Position 22
No active advertisement
ਪਿਛਲੀ ਖ਼ਬਰ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਵਿਧਾਇਕ ਕਾਕਾ ਬਰਾੜ ਦੇ ਘਰ ਅੱਗੇ ਦਿੱਤਾ ਧਰਨਾ ਦੋਸ਼ ਪੱਤਰ ਲੈਣ... ਅਗਲੀ ਖ਼ਬਰ ਵੱਖ-ਵੱਖ ਜਥੇਬੰਦੀਆਂ ਵਲੋਂ ਖੇਤੀਬਾੜੀ ਮੰਤਰੀ ਦੇ ਘਰ ਅੱਗੇ ਧਰਨਾ
Ad Position 24