19-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਵਿਧਾਇਕ ਕਾਕਾ ਬਰਾੜ ਦੇ ਘਰ ਅੱਗੇ ਦਿੱਤਾ ਧਰਨਾ ਦੋਸ਼ ਪੱਤਰ ਲੈਣ ਵਿਧਾਇਕ ਦੇ ਨਾ ਪਹੁੰਚਣ ਕਾਰਨ ਕੰਧ ’ਤੇ ਚਿਪਕਾਇਆ

ਸ੍ਰੀ ਮੁਕਤਸਰ ਸਾਹਿਬ, 19 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਕੌਮੀ ਸ਼ਹੀਦ ਭਾਈ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੇ ਮਾਮਲੇ ਵਿਚ ਇਨਸਾਫ਼ ਦੀ ਮੰਗ ਨੂੰ ਲੈ ਕੇ ਸੰਯੁਕਤ ਮੋਰਚੇ ਵਲੋਂ ਬਣਾਈ ਗਈ 23 ਮੈਂਬਰੀ ਕਮੇਟੀ ਦੇ ਸੱਦੇ ’ਤੇ ਅੱਜ ਸ੍ਰੀ ਮੁਕਤਸਰ ਸਾਹਿਬ ਵਿਖੇ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਦੇ ਘਰ ਅੱਗੇ ਧਰਨਾ ਲਗਾ ਕੇ ਉਨ੍ਹਾਂ ਨੂੰ ਲਾਹਨਤ ਪੱਤਰ ਦੇਣ ਦਾ ਪ੍ਰੋਗਰਾਮ ਉਲੀਕਿਆ ਗਿਆ। ਇਸ ਧਰਨੇ ਵਿਚ ਵੱਖ-ਵੱਖ ਕਿਸਾਨ, ਮਜ਼ਦੂਰ, ਵਿਦਿਆਰਥੀ ਅਤੇ ਹੋਰ ਜਨਤਕ ਜਥੇਬੰਦੀਆਂ ਦੇ ਆਗੂਆਂ ਤੇ ਵਰਕਰਾਂ ਸਮੇਤ ਵੱਡੀ ਗਿਣਤੀ ਵਿਚ ਲੋਕਾਂ ਨੇ ਸ਼ਮੂਲੀਅਤ ਕੀਤੀ।

Ad Position 21
No active advertisement
ਅਜੀਤ ਡੈਸਕ 20-10-2026
ਸ੍ਰੀ ਮੁਕਤਸਰ ਸਾਹਿਬ, 19 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਕੌਮੀ ਸ਼ਹੀਦ ਭਾਈ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੇ ਮਾਮਲੇ ਵਿਚ ਇਨਸਾਫ਼ ਦੀ ਮੰਗ ਨੂੰ ਲੈ ਕੇ ਸੰਯੁਕਤ ਮੋਰਚੇ ਵਲੋਂ ਬਣਾਈ ਗਈ 23 ਮੈਂਬਰੀ ਕਮੇਟੀ ਦੇ ਸੱਦੇ ’ਤੇ ਅੱਜ ਸ੍ਰੀ ਮੁਕਤਸਰ ਸਾਹਿਬ ਵਿਖੇ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਦੇ ਘਰ ਅੱਗੇ ਧਰਨਾ ਲਗਾ ਕੇ ਉਨ੍ਹਾਂ ਨੂੰ ਲਾਹਨਤ ਪੱਤਰ ਦੇਣ ਦਾ ਪ੍ਰੋਗਰਾਮ ਉਲੀਕਿਆ ਗਿਆ। ਇਸ ਧਰਨੇ ਵਿਚ ਵੱਖ-ਵੱਖ ਕਿਸਾਨ, ਮਜ਼ਦੂਰ, ਵਿਦਿਆਰਥੀ ਅਤੇ ਹੋਰ ਜਨਤਕ ਜਥੇਬੰਦੀਆਂ ਦੇ ਆਗੂਆਂ ਤੇ ਵਰਕਰਾਂ ਸਮੇਤ ਵੱਡੀ ਗਿਣਤੀ ਵਿਚ ਲੋਕਾਂ ਨੇ ਸ਼ਮੂਲੀਅਤ ਕੀਤੀ। ਧਰਨੇ ਨੂੰ ਸੰਬੋਧਨ ਕਰਦਿਆਂ ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਬਲਜੀਤ ਸਿੰਘ ਲੰਡੇ ਰੋਡੇ, ਬੀ.ਕੇ.ਯੂ. ਰਾਜੇਵਾਲ ਦੇ ਜ਼ਿਲ੍ਹਾ ਪ੍ਰਧਾਨ ਗੋਬਿੰਦ ਸਿੰਘ ਕੋਟਲੀ ਦੇਵਨ, ਬੀ.ਕੇ.ਯੂ. ਲੱਖੋਵਾਲ ਦੇ ਆਗੂ ਗੁਰਮੀਤ ਸਿੰਘ ਲੰਬੀਢਾਬ, ਬੀ.ਕੇ.ਯੂ. ਕਾਦੀਆਂ ਦੇ ਆਗੂ ਅਵਤਾਰ ਸਿੰਘ ਫੂਲੇਵਾਲਾ ਅਤੇ ਕੌਮੀ ਕਿਸਾਨ ਯੂਨੀਅਨ ਦੇ ਬਲਵਿੰਦਰ ਸਿੰਘ ਕੋਟਲੀ ਸੰਘਰ ਨੇ ਕਿਹਾ ਕਿ ਪਰਵਿੰਦਰ ਸਿੰਘ ਝੋਟਾ ਦਾ ਕਤਲ ਬੇਹੱਦ ਗੰਭੀਰ ਮਾਮਲਾ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਇਹ ਘਟਨਾ ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਲੋਕਾਂ ਨੂੰ ਡਰਾਉਣ ਅਤੇ ਉਨ੍ਹਾਂ ਦੀ ਜ਼ੁਬਾਨ ਬੰਦ ਕਰਨ ਦੀ ਕੋਸ਼ਿਸ਼ ਹੈ। ਉਨ੍ਹਾਂ ਮੰਗ ਕੀਤੀ ਕਿ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਇਨਸਾਫ਼ ਦਿਵਾਇਆ ਜਾਵੇ ਅਤੇ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲੇ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ। ਇਸ ਮੌਕੇ ਪੰਜਾਬ ਸਟੂਡੈਂਟਸ ਯੂਨੀਅਨ ਦੇ ਸਕੱਤਰ ਰਵਿੰਦਰ ਸਿੰਘ ਰਵੀ, ਰਜਿੰਦਰ ਸਿੰਘ ਢਿੱਲਵਾਂ, ਨੌਜਵਾਨ ਭਾਰਤ ਸਭਾ ਦੇ ਗੁਰਤੇਜ ਸਿੰਘ, ਪੰਜਾਬ ਬਚਾਓ ਮੋਰਚਾ ਦੇ ਹਰਿੰਦਰ ਸਿੰਘ ਥਾਂਦੇਵਾਲਾ, ਆਂਗਣਵਾੜੀ ਵਰਕਰ ਯੂਨੀਅਨ ਦੀ ਪ੍ਰਧਾਨ ਸ਼ਿੰਦਰਪਾਲ ਕੌਰ ਅਤੇ ਟੈਕਨੀਕਲ ਐਂਡ ਟਰਾਂਸਕੋ ਯੂਨੀਅਨ ਦੇ ਗੁਰਲਾਲ ਸਿੰਘ ਸਮੇਤ ਹੋਰ ਆਗੂਆਂ ਨੇ ਵੀ ਸੰਬੋਧਨ ਕੀਤਾ। ਬੁਲਾਰਿਆਂ ਨੇ ਕਿਹਾ ਕਿ ਨਸ਼ਿਆਂ ਦੇ ਖ਼ਾਤਮੇ ਲਈ ਸਿਰਫ਼ ਸਰਕਾਰੀ ਐਲਾਨ ਕਾਫ਼ੀ ਨਹੀਂ, ਸਗੋਂ ਲੋਕਾਂ ਨੂੰ ਇਕਜੁੱਟ ਕਰ ਕੇ ਵਿਆਪਕ ਲੋਕ ਲਹਿਰ ਉਸਾਰਨ ਦੀ ਲੋੜ ਹੈ। ਧਰਨੇ ਦੌਰਾਨ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਜਾਂ ਆਮ ਆਦਮੀ ਪਾਰਟੀ ਦਾ ਕੋਈ ਵੀ ਨੁਮਾਇੰਦਾ ਲਾਹਨਤ ਪੱਤਰ ਲੈਣ ਲਈ ਨਹੀਂ ਪਹੁੰਚਿਆ। ਇਸ ਤੋਂ ਬਾਅਦ ਮੋਰਚੇ ਦੇ ਐਲਾਨ ਅਨੁਸਾਰ ਲਾਹਨਤ ਪੱਤਰ ਵਿਧਾਇਕ ਦੇ ਘਰ ਦੀ ਕੰਧ ’ਤੇ ਚਿਪਕਾ ਦਿੱਤਾ ਗਿਆ। ਧਰਨੇ ਦੀ ਸਟੇਜ ਦਾ ਸੰਚਾਲਨ ਬਲਵਿੰਦਰ ਸਿੰਘ ਥਾਂਦੇਵਾਲਾ ਤੇ ਹਰਪ੍ਰੀਤ ਸਿੰਘ ਮੁਕਤਸਰ ਨੇ ਕੀਤਾ। ਧਰਨੇ ਨੂੰ ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਹਰਬਿਲਾਸ ਸਿੰਘ ਅਤੇ ਸਰਪੰਚ ਜੱਗਾ ਸੰਗਰਾਣਾ ਨੇ ਸੰਬੋਧਨ ਕੀਤਾ। ਇਸ ਮੌਕੇ ਦਵਿੰਦਰ ਸਿੰਘ ਲੁਬਾਣਿਆਂਵਾਲੀ, ਹਰਪ੍ਰੀਤ ਸਿੰਘ ਮੰਡੇਰ, ਸਟੂਡੈਂਟਸ ਯੂਨੀਅਨ ਦੀ ਜ਼ਿਲ੍ਹਾ ਪ੍ਰਧਾਨ ਸੁਖਪ੍ਰੀਤ ਕੌਰ, ਨੌਨਿਹਾਲ ਸਿੰਘ, ਜਸਵੰਤ ਸਿੰਘ ਡੋਡਾਂਵਾਲੀ, ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਗਿਆਨ ਸਿੰਘ ਭੁੱਟੀਵਾਲਾ, ਕਰਨ ਸਿੰਘ ਢਿੱਲੋਂ, ਮਾਸਟਰ ਵਿਜੇ, ਗਗਨਦੀਪ ਥਾਂਦੇਵਾਲਾ, ਚਰਨਜੀਤ ਸਿੰਘ ਮੜ੍ਹਮੱਲੂ, ਪਾਲ ਸਿੰਘ ਖ਼ਾਲਸਾ ਭੁੱਟੀਵਾਲਾ, ਬਲਦੇਵ ਸਿੰਘ ਖ਼ਾਲਸਾ ਭੁੱਟੀਵਾਲਾ, ਸੁਖਮੰਦਰ ਸਿੰਘ ਬੂੜਾ ਗੁੱਜਰ, ਲੱਖਾ ਸਿੰਘ, ਤੇਜ ਸਿੰਘ, ਗੁਰਤੇਜ ਸਿੰਘ, ਅੰਗਰੇਜ਼ ਸਿੰਘ, ਜਸਵਿੰਦਰ ਸਿੰਘ, ਬੋਹੜ ਸਿੰਘ, ਸੁਰਜੀਤ ਸਿੰਘ ਰੁਪਾਣਾ, ਨਿਰਮਲ ਸਿੰਘ ਸੰਗੂਧੌਣ, ਜਗਸੀਰ ਸਿੰਘ ਢਿੱਲੋਂ ਸੰਗੂਧੌਣ, ਭਿੰਦਰ ਸਿੰਘ ਥਾਂਦੇਵਾਲਾ, ਜਗਸੀਰ ਸਿੰਘ ਸੱਕਾਂਵਾਲੀ, ਚਮਕੌਰ ਸਿੰਘ, ਗੁਰਮੀਤ ਸਿੰਘ ਅਤੇ ਬਲਕਰਨ ਸਿੰਘ ਮੜ੍ਹਮੱਲੂ, ਸੰਤ ਰਾਮ ਗੁੱਲੂ, ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਤਜਿੰਦਰ ਸਿੰਘ ਢਿੱਲੋਂ ਮੁੱਖ ਬੁਲਾਰਾ ਅਤੇ ਵਰਿੰਦਰ ਅਰੋੜਾ, ਅਕਾਲੀ ਦਲ ਪੁਨਰ ਸੁਰਜੀਤ ਵਲੋਂ ਦਰਸ਼ਨ ਸਿੰਘ ਜਟਾਣਾ, ਦਰਸ਼ਨ ਸਿੰਘ ਸੰਧੂ ਸਮੇਤ ਵੱਖ-ਵੱਖ ਜਥੇਬੰਦੀਆਂ ਦੇ ਆਗੂ ਅਤੇ ਵਰਕਰ ਹਾਜ਼ਰ ਸਨ। ਇਸ ਮੌਕੇ ਕਿਸੇ ਵੀ ਅਣਸੁਖਾਵੀਂ ਦੀ ਘਟਨਾ ਦੇ ਮੱਦੇਨਜ਼ਰ ਪੁਲਿਸ ਵਲੋਂ ਵਿਧਾਇਕ ਦੇ ਘਰ ਦੇ ਦੋਵੇਂ ਪਾਸੀਂ ਬੈਰੀਕੇਡਿੰਗ ਕੀਤੀ ਗਈ ਸੀ ਅਤੇ ਪਾਣੀ ਦੀਆਂ ਬੁਛਾੜਾਂ ਵਾਲੀ ਗੱਡੀ ਠੱਲ੍ਹੀ ਗਈ ਸੀ।
Ad Position 22
No active advertisement
ਪਿਛਲੀ ਖ਼ਬਰ ਕੁੱਲ ਹਿੰਦ ਕਿਸਾਨ ਸਭਾ ਨੇ ਪੰਜਾਬ ਸਰਕਾਰ ਨੂੰ ਭੇਜਿਆ ਮੰਗ ਪੱਤਰ ਅਗਲੀ ਖ਼ਬਰ ਅਕਾਲ ਅਕੈਡਮੀ ਮਧੀਰ ਦੇ ਬੱਚਿਆਂ ਨੇ ਗਤਕਾ ਮੁਕਾਬਲਿਆਂ ’ਚ ਪੁਜ਼ੀਸ਼ਨਾਂ ਹਾਸਿਲ ਕੀਤੀਆਂ
Ad Position 24