19-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

ਗਿੱਦੜਬਾਹਾ ਵਿਖੇ ਵੱਖ-ਵੱਖ ਜਥੇਬੰਦੀਆਂ ਵਲੋਂ ਵਿਧਾਇਕ ਡਿੰਪੀ ਢਿੱਲੋਂ ਦੇ ਘਰ ਅੱਗੇ ਰੋਸ ਧਰਨਾ

ਗਿੱਦੜਬਾਹਾ, 19 ਅਕਤੂਬਰ (ਸ਼ਿਵਰਾਜ ਸਿੰਘ ਬਰਾੜ)-ਮਾਨਸਾ ਵਿਖੇ ਪਰਵਿੰਦਰ ਸਿੰਘ ਝੋਟਾ ਦੇ ਹੋਏ ਕਤਲ ਦੇ ਸੰਬੰਧ ਵਿਚ ਚੱਲ ਰਹੇ ਰੋਸ ਧਰਨੇ ਦੀ ਅਗਵਾਈ ਕਰ ਰਹੀ ਇਨਸਾਫ਼ ਕਮੇਟੀ ਵਲੋਂ ਪੰਜਾਬ ਭਰ ਦੇ ਵਿਧਾਇਕਾਂ ਤੇ ਮੰਤਰੀਆਂ ਦੇ ਘਰ-ਘਰ ਜਾ ਕੇ ‘ਲਾਹਨਤੀ ਪੱਤਰ’ ਦੇਣ ਦੀ ਮੁਹਿੰਮ ਤਹਿਤ ਅੱਜ ਵੱਖ-ਵੱਖ ਜਥੇਬੰਦੀਆਂ ਵਲੋਂ ਹਲਕਾ ਵਿਧਾਇਕ ਹਰਦੀਪ ਸਿੰਘ ਡਿੰਪੀ ਢਿੱਲੋਂ ਦੇ ਘਰ ਅੱਗੇ ਰੋਸ ਧਰਨਾ ਦਿੱਤਾ ਗਿਆ। ਇਸ ਦੌਰਾਨ ਸੰਬੋਧਨ ਕਰ ਰਹੀ ਨੌਜਵਾਨ ਵਿਦਿਆਰਥੀ ਆਗੂ ਹਰਵੀਰ ਕੌਰ ਕਾਉਣੀ ਨੇ ਕਿਹਾ ਕਿ ਸਾਡੇ ਰਾਜਨੀਤਿਕ ਆਗੂਆਂ ਤੇ ਅਫ਼ਸਰਸ਼ਾਹੀ ਨੂੰ ਮਾਨਸਿਕ ਰੋਗ ਚਿੰਬੜਿਆ ਹੋਇਆ ਹੈ, ਜਿਸ ਕਰਕੇ ਉਹ ਆਪਣੀ ਤਾਕਤ ਦੇ ਨਸ਼ੇ ਵਿਚ ਜਨਤਾ ਨੂੰ ਟਿੱਚ ਸਮਝ ਰਹੇ ਹਨ।

Ad Position 21
No active advertisement
ਗਿੱਦੜਬਾਹਾ ਵਿਖੇ ਹਲਕਾ ਵਿਧਾਇਕ ਦੇ ਘਰ ਅੱਗੇ ਧਰਨਾ ਦੇ ਰਹੇ ਵੱਖ-ਵੱਖ ਜਥੇਬੰਦੀਆਂ ਦੇ ਆਗੂ। ਤਸਵੀਰ: ਸ਼ਿਵਰਾਜ ਸਿੰਘ ਬਰਾੜ 20-10-2026
ਗਿੱਦੜਬਾਹਾ, 19 ਅਕਤੂਬਰ (ਸ਼ਿਵਰਾਜ ਸਿੰਘ ਬਰਾੜ)-ਮਾਨਸਾ ਵਿਖੇ ਪਰਵਿੰਦਰ ਸਿੰਘ ਝੋਟਾ ਦੇ ਹੋਏ ਕਤਲ ਦੇ ਸੰਬੰਧ ਵਿਚ ਚੱਲ ਰਹੇ ਰੋਸ ਧਰਨੇ ਦੀ ਅਗਵਾਈ ਕਰ ਰਹੀ ਇਨਸਾਫ਼ ਕਮੇਟੀ ਵਲੋਂ ਪੰਜਾਬ ਭਰ ਦੇ ਵਿਧਾਇਕਾਂ ਤੇ ਮੰਤਰੀਆਂ ਦੇ ਘਰ-ਘਰ ਜਾ ਕੇ ‘ਲਾਹਨਤੀ ਪੱਤਰ’ ਦੇਣ ਦੀ ਮੁਹਿੰਮ ਤਹਿਤ ਅੱਜ ਵੱਖ-ਵੱਖ ਜਥੇਬੰਦੀਆਂ ਵਲੋਂ ਹਲਕਾ ਵਿਧਾਇਕ ਹਰਦੀਪ ਸਿੰਘ ਡਿੰਪੀ ਢਿੱਲੋਂ ਦੇ ਘਰ ਅੱਗੇ ਰੋਸ ਧਰਨਾ ਦਿੱਤਾ ਗਿਆ। ਇਸ ਦੌਰਾਨ ਸੰਬੋਧਨ ਕਰ ਰਹੀ ਨੌਜਵਾਨ ਵਿਦਿਆਰਥੀ ਆਗੂ ਹਰਵੀਰ ਕੌਰ ਕਾਉਣੀ ਨੇ ਕਿਹਾ ਕਿ ਸਾਡੇ ਰਾਜਨੀਤਿਕ ਆਗੂਆਂ ਤੇ ਅਫ਼ਸਰਸ਼ਾਹੀ ਨੂੰ ਮਾਨਸਿਕ ਰੋਗ ਚਿੰਬੜਿਆ ਹੋਇਆ ਹੈ, ਜਿਸ ਕਰਕੇ ਉਹ ਆਪਣੀ ਤਾਕਤ ਦੇ ਨਸ਼ੇ ਵਿਚ ਜਨਤਾ ਨੂੰ ਟਿੱਚ ਸਮਝ ਰਹੇ ਹਨ। ਅੱਜ ਪੰਜਾਬ ਦਾ ਨੌਜਵਾਨ ਨਸ਼ਿਆਂ ਦੇ ਹੜ੍ਹ ਵਿਚ ਰੁੜ੍ਹ ਰਿਹਾ ਹੈ। ਉਨ੍ਹਾਂ ਕਿਹਾ ਕਿ ਗਿੱਦੜਬਾਹਾ ਹਲਕੇ ਦੇ ਇਕੱਲੇ ਪਿੰਡ ਕਾਉਣੀ ਵਿਚ 25 ਨੌਜਵਾਨ 25 ਸਾਲ ਦੀ ਉਮਰ ਤੋਂ ਘੱਟ ਨਸ਼ਿਆਂ ਨਾਲ ਮਰ ਚੁੱਕੇ ਹਨ ਅਤੇ ਜ਼ਿਲ੍ਹੇ ਭਰ ਵਿਚੋਂ 500 ਦੇ ਲਗਪਗ ਨੌਜਵਾਨ ਨਸ਼ਿਆਂ ਦੀ ਭੇਟ ਚੜ੍ਹੇ ਹਨ। ਸਾਡੀ ਜਵਾਨੀ ਖ਼ਤਮ ਹੋ ਰਹੀ ਹੈ ਅਤੇ ਸੂਬੇ ਦਾ ਮੁੱਖ ਮੰਤਰੀ ਵਿਦੇਸ਼ਾਂ ਵਿਚ ਸੈਰ ਕਰ ਰਿਹਾ ਹੈ। ਸੂਬਾ ਸਰਕਾਰ ਨੇ ਕੇਂਦਰ ਤੋਂ ਅਰਬਾਂ ਰੁਪਏ ਦੇ ਕਰਜ਼ੇ ਦਾ ਬੋਝ ਪੰਜਾਬ ਸਿਰ ਪਾ ਦਿੱਤਾ ਹੈ ਅਤੇ ਇਹ ਕਰਜ਼ਾ ਚੁੱਕ ਕੇ ਕੋਈ ਪੰਜਾਬ ਦੇ ਪਿੰਡਾਂ, ਸ਼ਹਿਰਾਂ ਲਈ ਸਿਹਤ ਸਹੂਲਤਾਂ ਜਾਂ ਫ਼ਿਰ ਪੰਜਾਬ ਦੀ ਤਰੱਕੀ ਲਈ ਇਕ ਧੇਲਾ ਵੀ ਖ਼ਰਚ ਨਹੀਂ ਕੀਤਾ, ਸਗੋਂ ਆਪਣੀ ਐਸ਼ੋ ਆਰਾਮ ਲਈ ਵਰਤਿਆ ਹੈ। ਉਨ੍ਹਾਂ ਕਿਹਾ ਕਿ ਪਰਵਿੰਦਰ ਸਿੰਘ ਝੋਟਾ ਨੌਜਵਾਨੀ ਨੂੰ ਬਚਾਉਣ ਲਈ ਆਪਣੀ ਸ਼ਹਾਦਤ ਦੇ ਗਿਆ ਅਤੇ ਸਾਨੂੰ ਉਸ ਦੀ ਸ਼ਹਾਦਤ ਨੂੰ ਭੁਲਾਉਣਾ ਨਹੀਂ ਚਾਹੀਦਾ। ਉਨ੍ਹਾਂ ਆਮ ਲੋਕਾਂ ਨੂੰ ਜਾਗਰੂਕ ਹੋਣ ਦੀ ਅਪੀਲ ਕੀਤੀ। ਬੁਲਾਰਿਆਂ ਨੇ ਪਰਵਿੰਦਰ ਸਿੰਘ ਝੋਟਾ ਦੀ ਸ਼ਹਾਦਤ ਨੂੰ ਯਾਦ ਕਰਦਿਆਂ ਕਿਹਾ ਕਿ ਜੇਕਰ ‘ਆਪ’ ਸਰਕਾਰ ਵਲੋਂ ਇਨਸਾਫ਼ ਮੋਰਚੇ ਦੁਆਰਾ ਐਲਾਨ ਕੀਤੀਆਂ ਗਈਆਂ ਮੰਗਾਂ ’ਤੇ ਕੋਈ ਧਿਆਨ ਨਾ ਦਿੱਤਾ ਤਾਂ ਉਹ ਇਸੇ ਤਰ੍ਹਾਂ ਸਮੇਂ-ਸਮੇਂ ’ਤੇ ਦਿੱਤੇ ਗਏ ਪ੍ਰੋਗਰਾਮਾਂ ਵਿਚ ਵਧ-ਚੜ੍ਹ ਕਿ ਹਿੱਸਾ ਲੈਂਦੇ ਰਹਿਣਗੇ। ਇਸ ਮੌਕੇ ਬਾਬਾ ਬੰਦਾ ਸਿੰਘ ਬਹਾਦਰ ਕਿਸਾਨ ਮਜ਼ਦੂਰ ਯੂਨੀਅਨ ਦੇ ਸੂਬਾ ਆਗੂ ਕੁਲਦੀਪ ਸਿੰਘ ਨੇਤਾ, ਨਾਨਕ ਸਿੰਘ, ਦਰਸ਼ਨ ਸਿੰਘ, ਲਖਵੀਰ ਸਿੰਘ, ਰਾਜਾ ਸਿੰਘ ਰਾਜਿੰਦਰ ਸਿੰਘ, ਕੁਲਦੀਪ ਸਿੰਘ ਫਕਰਸਰ, ਭਾਕਿਯੂ (ਸਿੱਧੂਪੁਰ) ਦੇ ਹਲਕਾ ਪ੍ਰਧਾਨ ਠਾਣਾ ਸਿੰਘ, ਗੋਰਾ ਸਿੰਘ ਕਮੇਟੀ ਆਗੂ, ਗੁਰਤੇਜ ਸਿੰਘ ਬੁੱਟਰ, ਬੋਹੜ ਸਿੰਘ, ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਡਾ. ਸੁਖਦੇਵ ਸਿੰਘ, ਕਾਕਾ ਸਿੰਘ ਚਹਿਲ, ਯੂਥ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਰਾਜਾ ਸਿੰਘ ਬਾਦੀਆਂ, ਅਕਾਲੀ ਦਲ ਵਾਰਿਸ ਪੰਜਾਬ ਦੇ ਜ਼ਿਲ੍ਹਾ ਮੀਤ ਪ੍ਰਧਾਨ ਬੂਟਾ ਸਿੰਘ, ਕਿਸ਼ਨਪਾਲ ਸਿੰਘ, ਸੇਵਕ ਸਿੰਘ ਦੌਲਾ, ਭਾਕਿਯੂ ਖੋਸਾ ਦੇ ਕੁਲਦੀਪ ਸਿੰਘ ਕੀਪਾ, ਲਾਭ ਸਿੰਘ, ਇਨਸਾਫ਼ ਟੀਮ ਦੇ ਅੰਗਰੇਜ ਸਿੰਘ, ਕ੍ਰਾਂਤੀਕਾਰ ਯੂਨੀਅਨ ਦੇ ਆਗੂ ਟਹਿਲ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਗੜੇਮਾਰੀ, ਬਾਰਿਸ਼ ਤੇ ਤੇਜ਼ ਹਨੇਰੀ ਕਾਰਨ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ 41 ਪਿੰਡਾਂ ਵਿਚ 24 ਹਜ਼ਾਰ ਏਕੜ ਰਕਬੇ ’ਚ ਝੋਨੇ... ਅਗਲੀ ਖ਼ਬਰ ਸ੍ਰੀ ਮੁਕਤਸਰ ਸਾਹਿਬ ਵਿਖੇ ਸ੍ਰੀ ਦੁਰਗਾ ਅਸ਼ਟਮੀ ਅਤੇ ਨੌਮੀ ਧੂਮਧਾਮ ਨਾਲ ਮਨਾਈ ਘਰਾਂ ਅਤੇ ਮੰਦਰਾਂ ਵਿਚ ਸ਼ਰਧਾਲੂਆਂ ਨੇ ਕੰ...
Ad Position 24