22-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਵੋਟਰ ਸੂਚੀ ਦੀ ਵਿਸ਼ੇਸ਼ ਸੁਧਾਈ ਲਈ 25 ਨੂੰ ਪੋਲਿੰਗ ਸਟੇਸ਼ਨਾਂ ’ਤੇ ਲੱਗਣਗੇ ਵਿਸ਼ੇਸ਼ ਕੈਂਪ

ਸ੍ਰੀ ਮੁਕਤਸਰ ਸਾਹਿਬ, 21 ਅਕਤੂਬਰ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਭਾਰਤ ਚੋਣ ਕਮਿਸ਼ਨ ਵਲੋਂ ਯੋਗਤਾ ਮਿਤੀ 1 ਜਨਵਰੀ 2027 ਦੇ ਆਧਾਰ ’ਤੇ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ (ਸਪੈਸ਼ਲ ਸਮਰੀ ਰਿਵੀਜ਼ਨ) ਸੰਬੰਧੀ ਜਾਰੀ ਸ਼ਡਿਊਲ ਬਾਰੇ ਜਾਣਕਾਰੀ ਦੇਣ ਤੇ ਪੋਲਿੰਗ ਸਟੇਸ਼ਨਾਂ ਦੀਆਂ ਤਜਵੀਜ਼ਾਂ ’ਤੇ ਵਿਚਾਰ-ਵਟਾਂਦਰਾ ਕਰਨ ਲਈ ਜ਼ਿਲ੍ਹੇ ਦੀਆਂ ਸਮੂਹ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਗਈ। ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਦੀ ਅਗਵਾਈ ਹੇਠ ਹੋਈ ਇਸ ਮੀਟਿੰਗ ਦੌਰਾਨ ਚੋਣ ਪ੍ਰਕਿਰਿਆ ਸੰਬੰਧੀ ਅਹਿਮ ਜਾਣਕਾਰੀ ਸਾਂਝੀ ਕੀਤੀ ਗਈ।

Ad Position 21
No active advertisement
ਅਜੀਤ ਡੈਸਕ 22-10-2026
ਸ੍ਰੀ ਮੁਕਤਸਰ ਸਾਹਿਬ, 21 ਅਕਤੂਬਰ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਭਾਰਤ ਚੋਣ ਕਮਿਸ਼ਨ ਵਲੋਂ ਯੋਗਤਾ ਮਿਤੀ 1 ਜਨਵਰੀ 2027 ਦੇ ਆਧਾਰ ’ਤੇ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ (ਸਪੈਸ਼ਲ ਸਮਰੀ ਰਿਵੀਜ਼ਨ) ਸੰਬੰਧੀ ਜਾਰੀ ਸ਼ਡਿਊਲ ਬਾਰੇ ਜਾਣਕਾਰੀ ਦੇਣ ਤੇ ਪੋਲਿੰਗ ਸਟੇਸ਼ਨਾਂ ਦੀਆਂ ਤਜਵੀਜ਼ਾਂ ’ਤੇ ਵਿਚਾਰ-ਵਟਾਂਦਰਾ ਕਰਨ ਲਈ ਜ਼ਿਲ੍ਹੇ ਦੀਆਂ ਸਮੂਹ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਗਈ। ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਦੀ ਅਗਵਾਈ ਹੇਠ ਹੋਈ ਇਸ ਮੀਟਿੰਗ ਦੌਰਾਨ ਚੋਣ ਪ੍ਰਕਿਰਿਆ ਸੰਬੰਧੀ ਅਹਿਮ ਜਾਣਕਾਰੀ ਸਾਂਝੀ ਕੀਤੀ ਗਈ। ਮੀਟਿੰਗ ਦੌਰਾਨ ਦੱਸਿਆ ਗਿਆ ਕਿ 25 ਅਕਤੂਬਰ ਦਿਨ ਐਤਵਾਰ ਨੂੰ ਜ਼ਿਲ੍ਹੇ ਦੇ ਸਮੂਹ ਪੋਲਿੰਗ ਸਟੇਸ਼ਨਾਂ ’ਤੇ ਬੂਥ ਲੈਵਲ ਅਫ਼ਸਰਾਂ ਵਲੋਂ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਵਿਸ਼ੇਸ਼ ਕੈਂਪ ਲਗਾਏ ਜਾਣਗੇ। ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਅਪੀਲ ਕੀਤੀ ਗਈ ਕਿ ਉਹ ਇਨ੍ਹਾਂ ਕੈਂਪਾਂ ਬਾਰੇ ਆਮ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕਰਨ, ਤਾਂ ਜੋ ਯੋਗ ਨਾਗਰਿਕ ਇਨ੍ਹਾਂ ਦਾ ਲਾਭ ਉਠਾ ਸਕਣ। ਇਨ੍ਹਾਂ ਕੈਂਪਾਂ ਦੌਰਾਨ ਨਾਗਰਿਕ ਆਪਣਾ ਨਾਂਅ ਤੇ ਹੋਰ ਵੇਰਵੇ ਵੋਟਰ ਸੂਚੀ ਵਿਚ ਚੈੱਕ ਕਰ ਸਕਣਗੇ। ਜਿਨ੍ਹਾਂ ਨੌਜਵਾਨਾਂ ਦੀ ਉਮਰ 1 ਜਨਵਰੀ 2027 ਨੂੰ 18 ਸਾਲ ਜਾਂ ਇਸ ਤੋਂ ਵੱਧ ਹੋ ਰਹੀ ਹੈ, ਉਹ ਵੋਟਰ ਸੂਚੀ ਵਿਚ ਨਾਂਅ ਦਰਜ ਕਰਵਾਉਣ ਲਈ ਫਾਰਮ ਨੰਬਰ 6 ਭਰ ਸਕਣਗੇ। ਵੋਟਰ ਸੂਚੀ ਵਿਚੋਂ ਨਾਂਅ ਕਟਵਾਉਣ ਲਈ ਫਾਰਮ ਨੰਬਰ 7 ਅਤੇ ਵੇਰਵਿਆਂ ਵਿਚ ਸੋਧ ਜਾਂ ਰਿਹਾਇਸ਼ ਦੀ ਤਬਦੀਲੀ ਲਈ ਫਾਰਮ ਨੰਬਰ 8 ਜਮ੍ਹਾਂ ਕਰਵਾਇਆ ਜਾ ਸਕੇਗਾ। ਅਧਿਕਾਰੀਆਂ ਨੇ ਦੱਸਿਆ ਕਿ ਨਿਰਧਾਰਤ ਸ਼ਡਿਊਲ ਅਨੁਸਾਰ ਵੋਟਰ ਸੂਚੀ ਦੀ ਮੁੱਢਲੀ ਪ੍ਰਕਾਸ਼ਨਾ 12 ਨਵੰਬਰ ਨੂੰ ਕੀਤੀ ਜਾਵੇਗੀ। ਇਸ ਮੌਕੇ ਰਾਜਨੀਤਿਕ ਪਾਰਟੀਆਂ ਨੂੰ ਜ਼ਿਲ੍ਹੇ ਦੇ ਚਾਰੇ ਵਿਧਾਨ ਸਭਾ ਹਲਕਿਆਂ ਦੀ ਵੋਟਰ ਸੂਚੀ ਦਾ ਇਕ-ਇਕ ਸੈੱਟ ਮੁਫ਼ਤ ਮੁਹੱਈਆ ਕਰ ਵਾਇਆ ਜਾਵੇਗਾ। ਇਸ ਤੋਂ ਇਲਾਵਾ ਜ਼ਿਲ੍ਹੇ ਦੇ ਸਮੂਹ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਵਲੋਂ ਪੋਲਿੰਗ ਸਟੇਸ਼ਨਾਂ ਦੀ ਤਰਕਸੰਗਤ ਵੰਡ ਸੰਬੰਧੀ ਭੇਜੀਆਂ ਗਈਆਂ ਤਜਵੀਜ਼ਾਂ ’ਤੇ ਵੀ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਚਰਚਾ ਕੀਤੀ ਗਈ।
Ad Position 22
No active advertisement
ਪਿਛਲੀ ਖ਼ਬਰ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਡਰੋਨ ਸ਼ੋਅ 25 ਨੂੰ ਅਗਲੀ ਖ਼ਬਰ ਪਾਵਰਕਾਮ ਤੇ ਟਰਾਂਸਕੋ ਠੇਕਾ ਮੁਲਾਜ਼ਮਾਂ ਵਲੋਂ ਗੇਟ ਰੈਲੀ-ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ
Ad Position 24