22-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਡਰੋਨ ਸ਼ੋਅ 25 ਨੂੰ

ਸ੍ਰੀ ਮੁਕਤਸਰ ਸਾਹਿਬ, 21 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਪੰਜਾਬ ਸਰਕਾਰ ਵਲੋਂ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੂਬੇ ਭਰ ਵਿਚ ਕਰਵਾਏ ਜਾ ਰਹੇ ਸਮਾਗਮਾਂ ਦੀ ਲੜੀ ਤਹਿਤ 25 ਅਕਤੂਬਰ ਨੂੰ ਸ੍ਰੀ ਮੁਕਤਸਰ ਸਾਹਿਬ ਵਿਖੇ ਵਿਸ਼ੇਸ਼ ਡਰੋਨ ਸ਼ੋਅ ਕਰਵਾਇਆ ਜਾਵੇਗਾ। ਇਹ ਸ਼ੋਅ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਸ਼ਾਮ 5 ਵਜੇ ਹੋਵੇਗਾ।

Ad Position 21
No active advertisement
ਅਜੀਤ ਡੈਸਕ 22-10-2026
ਸ੍ਰੀ ਮੁਕਤਸਰ ਸਾਹਿਬ, 21 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਪੰਜਾਬ ਸਰਕਾਰ ਵਲੋਂ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੂਬੇ ਭਰ ਵਿਚ ਕਰਵਾਏ ਜਾ ਰਹੇ ਸਮਾਗਮਾਂ ਦੀ ਲੜੀ ਤਹਿਤ 25 ਅਕਤੂਬਰ ਨੂੰ ਸ੍ਰੀ ਮੁਕਤਸਰ ਸਾਹਿਬ ਵਿਖੇ ਵਿਸ਼ੇਸ਼ ਡਰੋਨ ਸ਼ੋਅ ਕਰਵਾਇਆ ਜਾਵੇਗਾ। ਇਹ ਸ਼ੋਅ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਸ਼ਾਮ 5 ਵਜੇ ਹੋਵੇਗਾ। ਇਸ ਸੰਬੰਧੀ ਜਾਣਕਾਰੀ ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਨੇ ਦਿੱਤੀ। ਡਿਪਟੀ ਕਮਿਸ਼ਨਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਐਸ.ਡੀ.ਐਮ. ਸ੍ਰੀ ਮੁਕਤਸਰ ਸਾਹਿਬ ਗੁਰਕਿਰਨਦੀਪ ਸਿੰਘ ਨੇ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਉਨ੍ਹਾਂ ਦੱਸਿਆ ਕਿ ਇਸ ਡਰੋਨ ਸ਼ੋਅ ਦੌਰਾਨ ਲਗਪਗ 500 ਡਰੋਨ ਇਕੋ ਸਮੇਂ ਅਸਮਾਨ ਵਿਚ ਉਡ ਕੇ ਗੁਰੂ ਰਵਿਦਾਸ ਜੀ ਦੇ ਜੀਵਨ, ਬਾਣੀ ਤੇ ਮਹਾਨ ਸਿੱਖਿਆਵਾਂ ’ਤੇ ਆਧਾਰਿਤ ਪੇਸ਼ਕਾਰੀ ਕਰਨਗੇ। ਮੀਟਿੰਗ ਦੌਰਾਨ ਐਸ.ਡੀ.ਐਮ. ਨੇ ਮਾਰਕਿਟ ਕਮੇਟੀ ਦੇ ਅਧਿਕਾਰੀਆਂ ਨੂੰ ਸਟੇਡੀਅਮ ਵਿਚ ਸਾਫ਼-ਸੁਥਰੇ ਪੀਣ ਵਾਲੇ ਪਾਣੀ ਦਾ ਢੁਕਵਾਂ ਪ੍ਰਬੰਧ ਕਰਨ ਦੀ ਹਦਾਇਤ ਕੀਤੀ। ਉਨ੍ਹਾਂ ਨੇ ਨਗਰ ਕੌਂਸਲ ਨੂੰ ਸਟੇਡੀਅਮ ਵਿਚ ਸਫ਼ਾਈ, ਦਰਸ਼ਕਾਂ ਦੇ ਬੈਠਣ ਲਈ ਲੋੜੀਂਦੇ ਪ੍ਰਬੰਧ ਕਰਨ ਤੇ ਮੱਛਰਾਂ ਦੀ ਰੋਕਥਾਮ ਲਈ ਫੌਗਿੰਗ ਕਰਵਾਉਣ ਦੇ ਨਿਰਦੇਸ਼ ਵੀ ਦਿੱਤੇ। ਡਿਪਟੀ ਕਮਿਸ਼ਨਰ ਤੇ ਐਸ.ਡੀ.ਐਮ. ਨੇ ਇਲਾਕਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਪਰਿਵਾਰਾਂ ਸਮੇਤ 25 ਅਕਤੂਬਰ ਨੂੰ ਸ਼ਾਮ 5 ਵਜੇ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਪਹੁੰਚ ਕੇ ਇਸ ਵਿਸ਼ੇਸ਼ ਡਰੋਨ ਸ਼ੋਅ ਦਾ ਆਨੰਦ ਮਾਨਣ। ਇਸ ਮੌਕੇ ਕਾਰਜ ਸਾਧਕ ਅਫ਼ਸਰ ਵਰੁਣ ਸਹੋਤਾ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਅਕਾਲੀ ਦਲ (ਪੁਨਰ ਸੁਰਜੀਤ) ਦੇ ਆਗੂਆਂ ਵਲੋਂ ਗੜੇਮਾਰੀ ਪ੍ਰਭਾਵਿਤ ਪਿੰਡਾਂ ਦਾ ਦੌਰਾ ਅਗਲੀ ਖ਼ਬਰ ਵੋਟਰ ਸੂਚੀ ਦੀ ਵਿਸ਼ੇਸ਼ ਸੁਧਾਈ ਲਈ 25 ਨੂੰ ਪੋਲਿੰਗ ਸਟੇਸ਼ਨਾਂ ’ਤੇ ਲੱਗਣਗੇ ਵਿਸ਼ੇਸ਼ ਕੈਂਪ
Ad Position 24