ਦਿਵਯ ਜਯੋਤੀ ਜਾਗ੍ਰਿਤੀ ਸੰਸਥਾਨ ਵਲੋਂ ਆਯੁਰਵੈਦਿਕ ਕੈਂਪ 25 ਨੂੰ
ਮਲੋਟ, 21 ਅਕਤੂਬਰ (ਪਾਟਿਲ)-ਦਿਵਯ ਜਯੋਤੀ ਜਾਗ੍ਰਿਤੀ ਸੰਸਥਾਨ ਵਲੋਂ ਡੱਬਵਾਲੀ ਮਲਕੋ ਸਥਿਤ ਸਤਿਸੰਗ ਆਸ਼ਰਮ ਵਿਖੇ 25 ਅਕਤੂਬਰ ਦਿਨ ਐਤਵਾਰ ਨੂੰ ਸ਼ਰਦ ਪੂਰਨਿਮਾ ਦੇ ਪਾਵਨ ਮੌਕੇ ’ਤੇ ਆਯੁਰਵੈਦਿਕ ਕੈਂਪ ਲਗਾਇਆ ਜਾ ਰਿਹਾ ਹੈ। ਜਾਣਕਾਰੀ ਦਿੰਦਿਆਂ ਸਵਾਮੀ ਗਿਆਨੇਸ਼ਾਨੰਦ ਨੇ ਦੱਸਿਆ ਕਿ ਸ਼ਰਦ ਪੂਰਨਿਮਾ ਦੇ ਤਿਉਹਾਰ ਦਾ ਭਾਰਤੀ ਸੰਸਕ੍ਰਿਤੀ ਵਿਚ ਵਿਸ਼ੇਸ਼ ਮਹੱਤਵ ਹੈ।
ਮਲੋਟ, 21 ਅਕਤੂਬਰ (ਪਾਟਿਲ)-ਦਿਵਯ ਜਯੋਤੀ ਜਾਗ੍ਰਿਤੀ ਸੰਸਥਾਨ ਵਲੋਂ ਡੱਬਵਾਲੀ ਮਲਕੋ ਸਥਿਤ ਸਤਿਸੰਗ ਆਸ਼ਰਮ ਵਿਖੇ 25 ਅਕਤੂਬਰ ਦਿਨ ਐਤਵਾਰ ਨੂੰ ਸ਼ਰਦ ਪੂਰਨਿਮਾ ਦੇ ਪਾਵਨ ਮੌਕੇ ’ਤੇ ਆਯੁਰਵੈਦਿਕ ਕੈਂਪ ਲਗਾਇਆ ਜਾ ਰਿਹਾ ਹੈ। ਜਾਣਕਾਰੀ ਦਿੰਦਿਆਂ ਸਵਾਮੀ ਗਿਆਨੇਸ਼ਾਨੰਦ ਨੇ ਦੱਸਿਆ ਕਿ ਸ਼ਰਦ ਪੂਰਨਿਮਾ ਦੇ ਤਿਉਹਾਰ ਦਾ ਭਾਰਤੀ ਸੰਸਕ੍ਰਿਤੀ ਵਿਚ ਵਿਸ਼ੇਸ਼ ਮਹੱਤਵ ਹੈ। ਉਨ੍ਹਾਂ ਦੱਸਿਆ ਕਿ ਕੈਂਪ ਦੌਰਾਨ ਮਰੀਜ਼ਾਂ ਦੀ ਸਿਹਤ ਜਾਂਚ ਸ਼ਾਮ 4 ਵਜੇ ਤੋਂ ਰਾਤ 8 ਵਜੇ ਤੱਕ ਕੀਤੀ ਜਾਵੇਗੀ। ਸਵਾਮੀ ਗਿਆਨੇਸ਼ਾਨੰਦ ਨੇ ਇਲਾਕਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਸਿਹਤ ਕੈਂਪ ਦਾ ਲਾਭ ਉਠਾਉਣ ਅਤੇ ਆਪਣੇ ਪਰਿਵਾਰਕ ਮੈਂਬਰਾਂ ਤੇ ਆਲੇ-ਦੁਆਲੇ ਦੇ ਲੋਕਾਂ ਨੂੰ ਵੀ ਇਸ ਸੰਬੰਧੀ ਜਾਗਰੂਕ ਕਰਨ, ਤਾਂ ਜੋ ਵੱਧ ਤੋਂ ਵੱਧ ਲੋੜਵੰਦ ਲੋਕ ਸਿਹਤ ਸੇਵਾਵਾਂ ਦਾ ਲਾਭ ਪ੍ਰਾਪਤ ਕਰ ਸਕਣ।