ਗਲੋਬਲ ਆਇਓਡੀਨ ਡੈਫੀਸ਼ੈਂਸੀ ਡਿਸਆਰਡਰ ਪ੍ਰੀਵੈਂਸ਼ਨ ਦਿਵਸ ਸੰਬੰਧੀ ਜਾਗਰੂਕਤਾ ਬੈਨਰ ਜਾਰੀ
ਸ੍ਰੀ ਮੁਕਤਸਰ ਸਾਹਿਬ, 21 ਅਕਤੂਬਰ (ਹਰਮਹਿੰਦਰ ਪਾਲ)-ਗਲੋਬਲ ਆਇਉਡੀਨ ਡੈਫੀਸ਼ੈਂਸੀ ਡਿਸਆਰਡਰ ਪ੍ਰਵੈਂਸ਼ਨ ਦਿਵਸ ਦੇ ਸੰਬੰਧ ਵਿਚ ਦਫ਼ਤਰ ਸਿਵਲ ਸਰਜਨ ਵਿਖੇ ਡਾ. ਲਖਬੀਰ ਕੌਰ ਸਿੱਧੂ ਸਿਵਲ ਸਰਜਨ ਵਲੋਂ ਜਾਗਰੂਕਤਾ ਬੈਨਰ ਜਾਰੀ ਕੀਤਾ ਗਿਆ।
ਸ੍ਰੀ ਮੁਕਤਸਰ ਸਾਹਿਬ, 21 ਅਕਤੂਬਰ (ਹਰਮਹਿੰਦਰ ਪਾਲ)-ਗਲੋਬਲ ਆਇਉਡੀਨ ਡੈਫੀਸ਼ੈਂਸੀ ਡਿਸਆਰਡਰ ਪ੍ਰਵੈਂਸ਼ਨ ਦਿਵਸ ਦੇ ਸੰਬੰਧ ਵਿਚ ਦਫ਼ਤਰ ਸਿਵਲ ਸਰਜਨ ਵਿਖੇ ਡਾ. ਲਖਬੀਰ ਕੌਰ ਸਿੱਧੂ ਸਿਵਲ ਸਰਜਨ ਵਲੋਂ ਜਾਗਰੂਕਤਾ ਬੈਨਰ ਜਾਰੀ ਕੀਤਾ ਗਿਆ। ਇਸ ਮੌਕੇ ਡਾ. ਲਖਬੀਰ ਕੌਰ ਸਿੱਧੂ ਨੇ ਕਿਹਾ ਕਿ ਸਾਡੇ ਸਰੀਰ ਨੂੰ ਥਾਇਰਡ ਹਾਰਮੋਨ ਬਣਾਉਣ ਲਈ ਆਇਉਡੀਨ ਦੀ ਜ਼ਰੂਰਤ ਹੁੰਦੀ ਹੈ, ਜੋ ਕਿ ਖ਼ੁਰਾਕ ਵਿਚੋਂ ਹੀ ਲਿਆ ਜਾ ਸਕਦਾ ਹੈ। ਸਾਡੀ ਰੋਜ਼ਾਨਾ ਦੀ ਖ਼ੁਰਾਕ ਵਿਚ ਆਇਉਡੀਨ ਦੀ ਕਮੀ ਹੋਣ ਕਾਰਨ ਸਰੀਰ ਨੂੰ ਲੋੜੀਂਦੀ ਆਇਉਡੀਨ ਦੀ ਮਾਤਰਾ ਨਹੀਂ ਮਿਲ ਪਾਉਂਦੀ, ਜਿਸ ਕਾਰਨ ਗਰਭਵਤੀ ਔਰਤਾਂ ਦੇ ਬੱਚਿਆਂ ਵਿਚ ਕਈ ਪ੍ਰਕਾਰ ਦੀਆਂ ਬਿਮਾਰੀਆਂ ਜਿਵੇਂ ਕਿ ਬੋਲਾਪਣ, ਬੱਚਾ ਗੁੰਗਾ ਪੈਦਾ ਹੋਣਾ, ਮਾਨਸਿਕ ਅਤੇ ਸਰੀਰਿਕ ਤੌਰ ’ਤੇ ਬਿਮਾਰ ਹੋਣਾ, ਭੈਂਗਾਪਣ, ਮਰਿਆ ਹੋਇਆ ਬੱਚਾ ਪੈਦਾ ਹੋਣਾ ਅਤੇ ਗਲੇ ਵਿਚ ਗੰਢਾਂ, ਗਿੱਲੜ ਦਾ ਰੋਗ ਵਰਗੀਆਂ ਬਿਮਾਰੀਆਂ ਹੋ ਸਕਦੀਆਂ ਹਨ। ਉਨ੍ਹਾਂ ਸਿਹਤ ਵਿਭਾਗ ਦੇ ਸਟਾਫ਼ ਨੂੰ ਹਦਾਇਤ ਕੀਤੀ ਕਿ ਵੱਧ ਤੋਂ ਵੱਧ ਲੋਕਾਂ ਨੂੰ ਰੋਜ਼ਾਨਾ ਜੀਵਨ ਵਿਚ ਆਇਉਡੀਨ ਯੁਕਤ ਨਮਕ ਦੀ ਹੀ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ ਜਾਵੇ। ਇਸ ਮੌਕੇ ਡਾ. ਰੋਬਿਨ ਮੈਡੀਕਲ ਅਫ਼ਸਰ, ਡਾ. ਹਰਕੀਰਤਨ ਸਿੰਘ ਜ਼ਿਲ੍ਹਾ ਐਪੀਡੀਮੋਲੋਜਿਸਟ, ਲਾਲ ਚੰਦ ਜ਼ਿਲ੍ਹਾ ਹੈਲਥ ਇੰਸਪੈਕਟਰ, ਗੁਰਪ੍ਰੀਤ ਸਿੰਘ ਪੀ.ਏ., ਜਗਸੀਰ ਸਿੰਘ ਮ.ਪ.ਹ.ਸ. ਮੇਲ ਹਾਜ਼ਰ ਸਨ।