21-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਨਗਰ ਕੌਂਸਲ ਮੁਲਾਜ਼ਮਾਂ ਵਲੋਂ ਸਰਕਾਰ ਖ਼ਿਲਾਫ਼ ਰੋਸ ਮੁਜ਼ਾਹਰਾ

ਮਲੋਟ, 21 ਅਕਤੂਬਰ (ਪਾਟਿਲ)-ਸਾਂਝਾ ਮੁਲਾਜ਼ਮ ਸੰਘਰਸ਼ ਕਮੇਟੀ ਪੰਜਾਬ ਦੇ ਸੱਦੇ ’ਤੇ ਅੱਜ ਪੰਜਾਬ ਮਿਊਂਸੀਪਲ ਵਰਕਰਜ਼ ਯੂਨੀਅਨ ਵਲੋਂ ਨਗਰ ਕੌਂਸਲ ਮਲੋਟ ਵਿਖੇ ਸਮੂਹਿਕ ਛੁੱਟੀ ਲੈ ਕੇ ਹੜਤਾਲ ਕੀਤੀ ਗਈ ਅਤੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਮੁਜ਼ਾਹਰਾ ਕਰਦਿਆਂ ਆਪਣੀਆਂ ਜਾਇਜ਼ ਤੇ ਹੱਕੀ ਮੰਗਾਂ ਨੂੰ ਜਲਦ ਪੂਰਾ ਕਰਨ ਦੀ ਮੰਗ ਕੀਤੀ ਗਈ। ਇਸ ਮੌਕੇ ਯੂਨੀਅਨ ਦੇ ਪੰਜਾਬ ਆਗੂ ਟੇਕ ਚੰਦ ਨੇ ਦੱਸਿਆ ਕਿ ਸਾਂਝਾ ਮੁਲਾਜ਼ਮ ਸੰਘਰਸ਼ ਕਮੇਟੀ ਦੇ ਸੱਦੇ ’ਤੇ ਪੰਜਾਬ ਭਰ ਦੀਆਂ ਨਗਰ ਕੌਂਸਲਾਂ, ਨਗਰ ਨਿਗਮਾਂ ਅਤੇ ਨਗਰ ਪੰਚਾਇਤਾਂ ਦੇ ਮੁਲਾਜ਼ਮਾਂ ਵਲੋਂ ਸਮੂਹਿਕ ਛੁੱਟੀ ਲੈ ਕੇ ਹੜਤਾਲ ਕੀਤੀ ਜਾ ਰਹੀ ਹੈ।

Ad Position 21
No active advertisement
ਅਜੀਤ ਡੈਸਕ 22-10-2026
ਮਲੋਟ, 21 ਅਕਤੂਬਰ (ਪਾਟਿਲ)-ਸਾਂਝਾ ਮੁਲਾਜ਼ਮ ਸੰਘਰਸ਼ ਕਮੇਟੀ ਪੰਜਾਬ ਦੇ ਸੱਦੇ ’ਤੇ ਅੱਜ ਪੰਜਾਬ ਮਿਊਂਸੀਪਲ ਵਰਕਰਜ਼ ਯੂਨੀਅਨ ਵਲੋਂ ਨਗਰ ਕੌਂਸਲ ਮਲੋਟ ਵਿਖੇ ਸਮੂਹਿਕ ਛੁੱਟੀ ਲੈ ਕੇ ਹੜਤਾਲ ਕੀਤੀ ਗਈ ਅਤੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਮੁਜ਼ਾਹਰਾ ਕਰਦਿਆਂ ਆਪਣੀਆਂ ਜਾਇਜ਼ ਤੇ ਹੱਕੀ ਮੰਗਾਂ ਨੂੰ ਜਲਦ ਪੂਰਾ ਕਰਨ ਦੀ ਮੰਗ ਕੀਤੀ ਗਈ। ਇਸ ਮੌਕੇ ਯੂਨੀਅਨ ਦੇ ਪੰਜਾਬ ਆਗੂ ਟੇਕ ਚੰਦ ਨੇ ਦੱਸਿਆ ਕਿ ਸਾਂਝਾ ਮੁਲਾਜ਼ਮ ਸੰਘਰਸ਼ ਕਮੇਟੀ ਦੇ ਸੱਦੇ ’ਤੇ ਪੰਜਾਬ ਭਰ ਦੀਆਂ ਨਗਰ ਕੌਂਸਲਾਂ, ਨਗਰ ਨਿਗਮਾਂ ਅਤੇ ਨਗਰ ਪੰਚਾਇਤਾਂ ਦੇ ਮੁਲਾਜ਼ਮਾਂ ਵਲੋਂ ਸਮੂਹਿਕ ਛੁੱਟੀ ਲੈ ਕੇ ਹੜਤਾਲ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਮੁਲਾਜ਼ਮ ਲੰਮੇ ਸਮੇਂ ਤੋਂ ਆਪਣੀਆਂ ਜਾਇਜ਼ ਮੰਗਾਂ ਦੀ ਪੂਰਤੀ ਲਈ ਸੰਘਰਸ਼ ਕਰ ਰਹੇ ਹਨ, ਪਰ ਸਰਕਾਰ ਵਲੋਂ ਇਨ੍ਹਾਂ ਮੰਗਾਂ ਨੂੰ ਅਣਗੌਲਿਆ ਕੀਤਾ ਜਾ ਰਿਹਾ ਹੈ। ਉਨ੍ਹਾਂ ਮੰਗ ਕੀਤੀ ਕਿ ਮੁਲਾਜ਼ਮਾਂ ਦਾ ਬਕਾਇਆ ਮਹਿੰਗਾਈ ਭੱਤਾ (ਡੀ.ਏ.) ਜਲਦ ਜਾਰੀ ਕੀਤਾ ਜਾਵੇ, ਕੱਚੇ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕੀਤੀ ਜਾਵੇ ਅਤੇ ਏ.ਸੀ.ਪੀ. ਸਕੀਮ ਨੂੰ ਮੁੜ ਲਾਗੂ ਕੀਤਾ ਜਾਵੇ। ਇਸ ਤੋਂ ਇਲਾਵਾ ਸਾਲ 2020 ਦੇ ਮੁਲਾਜ਼ਮ ਮਾਰੂ ਪੱਤਰ ਨੂੰ ਰੱਦ ਕਰਨ ਸਮੇਤ ਹੋਰ ਜਾਇਜ਼ ਮੰਗਾਂ ਨੂੰ ਵੀ ਤੁਰੰਤ ਪ੍ਰਵਾਨ ਕਰਨ ਦੀ ਮੰਗ ਕੀਤੀ ਗਈ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਮੁਲਾਜ਼ਮਾਂ ਦੀਆਂ ਮੰਗਾਂ ਵੱਲ ਜਲਦ ਧਿਆਨ ਨਾ ਦਿੱਤਾ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ। ਇਸ ਮੌਕੇ ਯੂਨੀਅਨ ਦੇ ਹੋਰ ਮੁਲਾਜ਼ਮ ਅਤੇ ਆਗੂ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਭਾਕਿਯੂ ਏਕਤਾ (ਉਗਰਾਹਾਂ) ਦੇ ਆਗੂਆਂ ਵਲੋਂ ਬਾਰਿਸ਼ ਤੇ ਗੜੇਮਾਰੀ ਪ੍ਰਭਾਵਿਤ ਪਿੰਡਾਂ ਦਾ ਦੌਰਾ ਅਗਲੀ ਖ਼ਬਰ ਕੈਮਿਸਟ ਐਸੋਸੀਏਸ਼ਨ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ ਹੋਈ
Ad Position 24