21-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਜ਼ਿਲ੍ਹੇ ਦੀਆਂ ਮੰਡੀਆਂ ’ਚ ਝੋਨੇ ਦੀ ਆਮਦ, ਖ਼ਰੀਦ ਤੇ ਲਿਫ਼ਟਿੰਗ ਨਿਰਵਿਘਨ ਜਾਰੀ-ਡੀ. ਸੀ.

ਸ੍ਰੀ ਮੁਕਤਸਰ ਸਾਹਿਬ , 21 ਅਕਤੂਬਰ ( ਰਣਜੀਤ ਸਿੰਘ ਢਿੱਲੋਂ )- ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਝੋਨੇ ਦੀ ਆਮਦ , ਖ਼ਰੀਦ ਅਤੇ ਲਿਫ਼ਟਿੰਗ ਨਿਰਵਿਘਨ ਜਾਰੀ ਹੈ । ਉਨ੍ਹਾਂ ਨੇ ਅਧਿਕਾਰੀਆਂ ਨੂੰ ਆਦੇਸ਼ ਦਿੰਦਿਆਂ ਕਿਹਾ ਕਿ ਖ਼ਰੀਦ ਦੌਰਾਨ ਕਿਸਾਨਾਂ ਨੂੰ ਕਿਸੇ ਕਿਸਮ ਦੀ ਦਿੱਕਤ ਪੇਸ਼ ਨਾ ਆਉਣ ਦਿੱਤੀ ਜਾਵੇ ।

Ad Position 21
No active advertisement
ਅਜੀਤ ਡੈਸਕ 22-10-2026
ਸ੍ਰੀ ਮੁਕਤਸਰ ਸਾਹਿਬ , 21 ਅਕਤੂਬਰ ( ਰਣਜੀਤ ਸਿੰਘ ਢਿੱਲੋਂ )- ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਝੋਨੇ ਦੀ ਆਮਦ , ਖ਼ਰੀਦ ਅਤੇ ਲਿਫ਼ਟਿੰਗ ਨਿਰਵਿਘਨ ਜਾਰੀ ਹੈ । ਉਨ੍ਹਾਂ ਨੇ ਅਧਿਕਾਰੀਆਂ ਨੂੰ ਆਦੇਸ਼ ਦਿੰਦਿਆਂ ਕਿਹਾ ਕਿ ਖ਼ਰੀਦ ਦੌਰਾਨ ਕਿਸਾਨਾਂ ਨੂੰ ਕਿਸੇ ਕਿਸਮ ਦੀ ਦਿੱਕਤ ਪੇਸ਼ ਨਾ ਆਉਣ ਦਿੱਤੀ ਜਾਵੇ । ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਸੁੱਕੀ ਫ਼ਸਲ ਹੀ ਮੰਡੀਆਂ ਵਿਚ ਲੈ ਕੇ ਆਉਣ । ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਕਿਹਾ ਕਿ ਮੰਡੀਆਂ ਵਿਚ ਕਿਸਾਨਾਂ ਦੀ ਸਹੂਲਤ ਲਈ ਲੋੜੀਂਦੇ ਪ੍ਰਬੰਧ ਯਕੀਨੀ ਬਣਾਏ ਜਾਣ ਅਤੇ ਖ਼ਰੀਦ ਕਾਰਜਾਂ ਦੀ ਲਗਾਤਾਰ ਨਿਗਰਾਨੀ ਕੀਤੀ ਜਾਵੇ । ਉਨ੍ਹਾਂ ਸਪੱਸ਼ਟ ਕੀਤਾ ਕਿ ਝੋਨੇ ਦੀ ਖ਼ਰੀਦ ਦੇ ਸੀਜ਼ਨ ਦੌਰਾਨ ਕਿਸਾਨਾਂ ਦੀ ਸਹੂਲਤ ਅਤੇ ਉਨ੍ਹਾਂ ਦੀ ਫ਼ਸਲ ਦੀ ਸਮੇਂ ਸਿਰ ਖ਼ਰੀਦ ਕਰਨਾ ਪ੍ਰਸ਼ਾਸਨ ਦੀ ਮੁੱਖ ਤਰਜ਼ੀਹ ਹੈ । ਇਸ ਸੰਬੰਧੀ ਜ਼ਿਲ੍ਹਾ ਖ਼ੁਰਾਕ ਤੇ ਸਪਲਾਈ ਕੰਟਰੋਲਰ ਹਿਮਾਂਸ਼ੂ ਕੁੱਕੜ ਨੇ ਦੱਸਿਆ ਕਿ 20 ਅਕਤੂਬਰ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਕੁੱਲ 86,465 ਮੀਟ੍ਰਿਕ ਟਨ ਤੋਂ ਵੱਧ ਝੋਨੇ ਦੀ ਆਮਦ ਹੋ ਚੁੱਕੀ ਹੈ , ਜਦਕਿ ਵੱਖ - ਵੱਖ ਖ਼ਰੀਦ ਏਜੰਸੀਆਂ ਵਲੋਂ ਹੁਣ ਤੱਕ 76,182 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਰਾਜ ਖੇਡਾਂ ’ਚ ਸਾਧੂ ਸਿੰਘ ਸ਼ੇਰਗਿੱਲ ਅਕੈਡਮੀ ਮੁਕੰਦਪੁਰ ਦੀ ਰਹੀ ਝੰਡੀ ਅਗਲੀ ਖ਼ਬਰ ਭਾਕਿਯੂ ਏਕਤਾ (ਉਗਰਾਹਾਂ) ਦੇ ਆਗੂਆਂ ਵਲੋਂ ਬਾਰਿਸ਼ ਤੇ ਗੜੇਮਾਰੀ ਪ੍ਰਭਾਵਿਤ ਪਿੰਡਾਂ ਦਾ ਦੌਰਾ
Ad Position 24