24-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2026

ਥਾਣਾ ਸਾਦਿਕ ਦੀ ਪੁਲਿਸ ਨੇ ਮੈਡੀਕਲ ਸਟੋਰਾਂ ਦੀ ਚੈਕਿੰਗ ਕੀਤੀ

ਸਾਦਿਕ, 23 ਅਕਤੂਬਰ (ਆਰ. ਐਸ.

Ad Position 21
No active advertisement
ਥਾਣਾ ਸਾਦਿਕ ਦੇ ਮੁੱਖ ਅਫ਼ਸਰ ਗੁਰਲਾਲ ਸਿੰਘ ਗਿੱਲ ਪੁਲਿਸ ਪਾਰਟੀ ਸਮੇਤ ਸਾਦਿਕ ਵਿਖੇ ਇਕ ਮੈਡੀਕਲ ਸਟੋਰ ਦੀ ਚੈਕਿੰਗ ਕਰਦੇ ਹੋਏ। ਤਸਵੀਰ : ਆਰ.ਐਸ.ਧੁੰਨਾ 24-10-2026
ਸਾਦਿਕ, 23 ਅਕਤੂਬਰ (ਆਰ.ਐਸ.ਧੁੰਨਾ)-ਪੰਜਾਬ ਸਰਕਾਰ ਵਲੋਂ ਚਲਾਈ ਗਈ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੇ ਤਹਿਤ ਮੈਡੀਕਲ ਸਟੋਰਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ। ਇਸ ਦੌਰਾਨ ਇਹ ਵੀ ਜਾਂਚ ਕੀਤੀ ਜਾਵੇਗੀ ਕਿ ਪਾਬੰਦੀਸ਼ੁਦਾ ਜੋ ਦਵਾਈਆਂ ਹਨ, ਨੂੰ ਕਿਹੜੇ ਮੈਡੀਕਲ ਸਟੋਰ ਵੇਚ ਸਕਦੇ ਹਨ ਤੇ ਕੀ ਉਨ੍ਹਾਂ ਕੋਲ ਪ੍ਰਮਾਣਿਤ ਲਾਇਸੈਂਸ ਹੈ ? ਅਤੇ ਸਰਕਾਰ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਅਸੀਂ ਹਸਪਤਾਲਾਂ ਦੀ ਵੀ ਚੈਕਿੰਗ ਕਰਾਂਗੇ। ਇਸ ਗੱਲ ਦੀ ਵੀ ਜਾਂਚ ਕੀਤੀ ਜਾਵੇਗੀ ਕਿ ਜਿਹੜੇ ਮੈਡੀਕਲ ਸਟੋਰ ਚੱਲ ਰਹੇ ਹਨ, ਕੋਲ ਆਪਣੇ ਲਾਇਸੈਂਸ ਹਨ ਜਾਂ ਕਿਸੇ ਨੇ ਕਿਰਾਏ ’ਤੇ ਲਏ ਹੋਏ ਹਨ। ਇਹ ਜਾਣਕਾਰੀ ਗੁਰਲਾਲ ਸਿੰਘ ਗਿੱਲ ਮੁੱਖ ਅਫ਼ਸਰ ਥਾਣਾ ਸਾਦਿਕ ਨੇ ਆਪਣੀ ਪੁਲਿਸ ਪਾਰਟੀ ਸਮੇਤ ਮੈਡੀਕਲ ਸਟੋਰਾਂ ਦੀ ਚੈਕਿੰਗ ਕਰਨ ਉਪਰੰਤ ਸੰਜੀਵ ਮੈਡੀਕਲ ਹਾਲ ਸਾਦਿਕ ਵਿਖੇ ਗੱਲਬਾਤ ਕਰਦਿਆ ਸਾਂਝੀ ਕੀਤੀ। ਉਨ੍ਹਾਂ ਸਮੂਹ ਦਵਾਈ ਵਿਕਰੇਤਾਵਾਂ ਨੂੰ ਅਪੀਲ ਕੀਤੀ ਕਿ ਉਹ ਨਸ਼ੇ ਦੇ ਖਾਤਮੇ ਲਈ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਮੁਹਿੰਮ ਵਿਚ ਆਪਣਾ ਯੋਗਦਾਨ ਪਾਉਣ ਅਤੇ ਕਿਸੇ ਵੀ ਇਤਰਾਜ਼ਯੋਗ ਦਵਾਈ ਦੀ ਵਿਕਰੀ ਨਾ ਕਰਨ। ਉਨ੍ਹਾਂ ਤਾੜਨਾ ਵੀ ਕੀਤੀ ਕੇ ਜੇਕਰ ਕੋਈ ਮੈਡੀਕਲ ਸਟੋਰ ਵਾਲਾ ਅਜਿਹੀ ਮਾੜੀ ਹਰਕਤ ਕਰਦਾ ਪਾਇਆ ਗਿਆ ਤਾਂ ਉਸ ਖਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇਗੀ। ਇਸ ਮੌਕੇ ਕੈਮਿਸਟ ਐਸੋਸੀਏਸ਼ਨ ਸਾਦਿਕ ਦੇ ਪ੍ਰਧਾਨ ਡਾ. ਅਮਰਜੀਤ ਅਰੋੜਾ ਨੇ ਵਿਸ਼ਵਾਸ਼ ਦਿਵਾਇਆ ਕਿ ਉਨ੍ਹਾਂ ਦੀ ਐਸੋਸੀਏਸ਼ਨ ਦਾ ਕੋਈ ਵੀ ਮੈਂਬਰ ਕਿਸੇ ਵੀ ਤਰ੍ਹਾਂ ਦੀ ਕੋਈ ਮਾੜੀ ਹਰਕਤ ਨਹੀਂ ਕਰਦਾ ਤੇ ਸੱਭ ਆਪਣਾ ਸਾਫ਼ ਸੁਥਰਾ ਕਾਰੋਬਾਰ ਕਰਦੇ ਹਨ। ਉਨ੍ਹਾਂ ਆਪਣੇ ਮੈਂਬਰਾਂ ਨੂੰ ਵੀ ਚਿਤਾਵਨੀ ਦਿੱਤੀ ਕਿ ਜੇਕਰ ਕੋਈ ਮੈਂਬਰ ਗਲਤ ਹਰਕਤ ਕਰੇਗਾ ਤਾ ਐਸੋਸੀਏਸ਼ਨ ਉਸ ਦਾ ਸਾਥ ਨਹੀਂ ਦੇਵੇਗੀ। ਇਸ ਮੌਕੇ ਬੇਅੰਤ ਸਿੰਘ ਸੰਧੂ ਅਤੇ ਹਰਜੋਤ ਸਿੰਘ ਔਲਖ ਦੋਵੇਂ ਸਹਾਇਕ ਥਾਣੇਦਾਰ, ਲਵਪ੍ਰੀਤ ਸਿੰਘ, ਡਾ. ਅਮਰਜੀਤ ਅਰੋੜਾ, ਡਾ. ਸੰਜੀਵ ਨਰੂਲਾ, ਓਮ ਪ੍ਰਕਾਸ਼ ਹੈਪੀ, ਧਰਮਿੰਦਰ ਸ਼ਰਮਾ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪਦਮ ਸ੍ਰੀ ਡਾ. ਜਤਿੰਦਰ ਸਿੰਘ ਸ਼ੰਟੀ 25 ਅਕਤੂਬਰ ਨੂੰ ਲੋਕਾਂ ਦੀਆਂ ਮੁਸ਼ਕਿਲਾਂ ਸੁਣਨਗੇ ਅਗਲੀ ਖ਼ਬਰ ਅੱਜ ਬਿਜਲੀ ਸਪਲਾਈ ਬੰਦ ਰਹੇਗੀ
Ad Position 24