23-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2026

ਬੀਬੀ ਬੇਅੰਤ ਕੌਰ ਸੇਖੋਂ ਨੇ ਕਿਸਾਨਾਂ, ਆੜ੍ਹਤੀਆਂ ਅਤੇ ਟਰੱਕਾਂ ਵਾਲਿਆਂ ਦੀਆਂ ਮੁਸ਼ਕਿਲਾਂ ਸੁਣੀਆਂ ਐਸ. ਡੀ. ਸਕੂਲ ਦੇ ਕਰਾਟੇ ਖਿਡਾਰੀਆਂ ਨੇ ਜ਼ਿਲ੍ਹਾ ਪੱਧਰ ’ਤੇ ਮਾਰੀਆਂ ਮੱਲਾਂ

ਸਾਦਿਕ, 23 ਅਕਤੂਬਰ (ਆਰ. ਐਸ.

Ad Position 21
No active advertisement
ਬੀਬੀ ਬੇਅੰਤ ਕੌਰ ਸੇਖੋਂ ਦਾਣਾ ਮੰਡੀ ਸਾਦਿਕ ਵਿਖੇ ਆੜ੍ਹਤੀਆਂ, ਕਿਸਾਨਾਂ ਅਤੇ ਟਰੱਕਾਂ ਵਾਲਿਆਂ ਦੀਆਂ ਮੁਸ਼ਕਿਲਾਂ ਸੁਣਦੇ ਹੋਏ। ਤਸਵੀਰ : ਆਰ.ਐਸ.ਧੁੰਨਾ 24-10-2026
ਸਾਦਿਕ, 23 ਅਕਤੂਬਰ (ਆਰ.ਐਸ.ਧੁੰਨਾ)-ਫ਼ਰੀਦਕੋਟ ਦੇ ਹਲਕਾ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਦੀ ਧਰਮਪਤਨੀ ਬੀਬੀ ਬੇਅੰਤ ਕੌਰ ਸੇਖੋਂ ਨੇ ਝੋਨੇ ਦੀ ਖ਼ਰੀਦ ਸਬੰਧੀ ਦਾਣਾ ਮੰਡੀ ਸਾਦਿਕ ਦਾ ਦੌਰਾ ਕਰਨ ਸਮੇਂ ਕਿਸਾਨਾਂ, ਆੜ੍ਹਤੀਆਂ ਅਤੇ ਟਰੱਕਾਂ ਵਾਲਿਆਂ ਦੀਆਂ ਮੁਸ਼ਕਿਲਾਂ ਸੁਣ ਕੇ ਉਨ੍ਹਾਂ ਨੂੰ ਜਲਦ ਹੀ ਪੂਰਾ ਕਰਨ ਦਾ ਭਰੋਸਾ ਦਿੱਤਾ। ਇਸ ਮੌਕੇ ਆੜ੍ਹਤੀਆਂ ਨੇ ਬੀਬੀ ਬੇਅੰਤ ਕੌਰ ਸੇਖੋਂ ਨੂੰ ਦੱਸਿਆ ਕਿ ਜਿਹੜਾ ਝੋਨਾ ਆੜ੍ਹਤੀਆਂ ਵਲੋਂ ਬੋਰੀਆਂ ਭਰ ਕੇ ਸ਼ੈਲਰਾਂ ਵਿਚ ਭੇਜਿਆ ਜਾ ਰਿਹਾ ਹੈ ਨੂੰ ਸ਼ੈਲਰਾਂ ਵਾਲੇ ਨਮੀਂ ਜ਼ਿਆਦਾ ਦੱਸ ਕੇ ਲਹਾਉਣ ਤੋਂ ਇਨਕਾਰ ਕਰ ਰਹੇ ਹਨ, ਜਦੋਂ ਕਿ ਝੋਨੇ ਦੀ ਨਮੀਂ ਸਰਕਾਰੀ ਮਾਪਦੰਡਾਂ ਅਨੁਸਾਰ ਹੀ ਭੇਜੀ ਜਾ ਰਹੀ ਹੈ ਅਤੇ ਸ਼ੈਲਰਾਂ ਵਾਲਿਆਂ ਵਲੋਂ ਹਾਈਬ੍ਰੈੱਡ ਝੋਨੇ ਤੇ ਕਾਟ ਲਾਉਣ ਦੀ ਵੀ ਮੰਗ ਕੀਤੀ ਜਾ ਰਹੀ ਹੈ। ਟਰੱਕ ਯੂਨੀਅਨ ਸਾਦਿਕ ਦੇ ਪ੍ਰਧਾਨ ਸੁਖਰਾਜ ਸਿੰਘ ਸੰਧੂ ਨੇ ਦੱਸਿਆ ਕਿ ਸ਼ੈਲਰਾਂ ਵਾਲਿਆਂ ਵਲੋਂ ਝੋਨਾ ਲਹਾਉਣ ਤੋਂ ਆਨਾਕਾਨੀ ਕਰਨ ਕਰਕੇ ਮੰਡੀ ’ਚੋਂ ਝੋਨਾ ਭਰ ਕੇ ਜਾ ਰਹੇ ਟਰੱਕ ਕਈ ਕਈ ਦਿਨ ਖਾਲੀ ਹੋ ਕੇ ਨਹੀਂ ਮੁੜਦੇ ਜਿਸ ਕਰਕੇ ਕਿਸਾਨਾਂ, ਆੜ੍ਹਤੀਆਂ ਅਤੇ ਟਰੱਕਾਂ ਵਾਲਿਆਂ ਨੂੰ ਕਾਫ਼ੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਟਰੱਕਾਂ ਵਾਲਿਆਂ ਨੂੰ ਮੰਡੀ ਤੋਂ ਸ਼ੈਲਰ ਤੱਕ 6 ਕਿਲੋਮੀਟਰ ਤੱਕ ਦਾ ਕਿਰਾਇਆ ਮਿਲਦਾ ਹੈ, ਜਦੋਂ ਕਿ ਉਨ੍ਹਾਂ ਨੂੰ 10 ਕਿਲੋਮੀਟਰ ਦੇ ਕਰੀਬ ਤੱਕ ਦਾ ਸਫ਼ਰ ਕਰਨਾ ਪੈ ਜਾਂਦਾ ਹੈ ਨਾਲ ਵੀ ਟਰੱਕਾਂ ਵਾਲਿਆਂ ਦਾ ਆਰਥਿਕ ਨੁਕਸਾਨ ਹੋ ਰਿਹਾ ਹੈ। ਇਸ ਮੌਕੇ ਬੀਬੀ ਸੇਖੋਂ ਨੇ ਮੁਸ਼ਕਿਲਾਂ ਸੁਣਨ ਉਪਰੰਤ ਖ਼ਰੀਦ ਏਜੰਸੀਆਂ ਦੇ ਅਧਿਕਾਰੀਆਂ ਅਤੇ ਇੰਸਪੈਕਟਰਾਂ ਨੂੰ ਹਦਾਇਤ ਕੀਤੀ ਕਿ ਕਿਸਾਨਾਂ, ਆੜ੍ਹਤੀਆਂ ਦੀਆਂ ਮੁਸ਼ਕਿਲਾਂ ਨੂੰ ਦੇਖਦੇ ਹੋਏ ਝੋਨੇ ਦੀ ਖ਼ਰੀਦ ’ਚ ਤੇਜ਼ੀ ਲਿਆਉਣ ਤਾਂ ਜੋ ਕਿਸੇ ਨੂੰ ਮੁਸ਼ਕਿਲ ਨਾ ਆਵੇ। ਉਨ੍ਹਾਂ ਨੇ ਝੋਨੇ ਦੀ ਨਮੀਂ ਚੈੱਕ ਕਰਦਿਆਂ ਕਿਹਾ ਕਿ ਮੌਸਮ ਦੀ ਬੇਰੁਖੀ ਕਾਰਨ ਝੋਨੇ ’ਚ ਨਮੀ ਥੋੜ੍ਹੀ ਵੱਧ-ਘੱਟ ਹੋ ਸਕਦੀ ਹੈ, ਪਰ ਕਿਸਾਨਾਂ ਨੂੰ ਪ੍ਰੇਸ਼ਾਨ ਨਾ ਕੀਤਾ ਜਾਵੇ। ਇਸ ਮੌਕੇ ਸਮੂਹ ਆੜ੍ਹਤੀਏ, ਖ਼ਰੀਦ ਏਜੰਸੀਆਂ ਦੇ ਅਧਿਕਾਰੀ ਅਤੇ ਕਿਸਾਨ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮਹਿਲਾ ਮੋਰਚਾ ਕਮੇਟੀ ਦੇ ਨਵ-ਨਿਯੁਕਤ ਅਹੁਦੇਦਾਰਾਂ ਨੂੰ ਭਾਈ ਰਾਹੁਲ ਸਿੱਧੂ ਨੇ ਨਿਯੁਕਤੀ ਪੱਤਰ ਵੰਡੇ ਅਗਲੀ ਖ਼ਬਰ ਪਟਾਕੇ ਵੇਚਣ/ਸਟਾਕ ਕਰਨ ਲਈ ਆਰਜ਼ੀ ਲਾਇਸੈਂਸ ਜਾਰੀ ਕਰਨ ਲਈ ਕੱਢੇ ਗਏ ਡਰਾਅ
Ad Position 24