ਸੀ. ਪੀ. ਆਈ. (ਐਮ) ਨੇ ਮੋਦੀ ਅਤੇ ਮੁੱਖ ਚੋਣ ਕਮਿਸ਼ਨਰ ਦਾ ਪੁਤਲਾ ਫ਼ੂਕਿਆ
ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਵਲੋਂ ਇਕ ਰੋਜ਼ਾ ਐਨ.ਐਸ.ਐਸ. ਕੈਂਪ ਲਗਾਇਆ
ਜੈਤੋ, 23 ਅਕਤੂਬਰ (ਗੁਰਚਰਨ ਸਿੰਘ ਗਾਬੜੀਆ)-ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ (ਸੀਨੀ. ਸੈਕੰ.)
ਜੈਤੋ, 23 ਅਕਤੂਬਰ (ਗੁਰਚਰਨ ਸਿੰਘ ਗਾਬੜੀਆ)-ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ (ਸੀਨੀ. ਸੈਕੰ.) ਜੈਤੋ ਵਲੋਂ ਪ੍ਰਿੰਸੀਪਲ ਰਾਜਵਿੰਦਰ ਕੌਰ ਦੀ ਅਗਵਾਈ ਵਿਚ ਐਨ.ਐਸ.ਐਸ. ਯੂਨਿਟ ਸਥਾਪਿਤ ਕੀਤਾ ਗਿਆ। ਇਸ ਐਨ.ਐਸ.ਐਸ. ਯੂਨਿਟ ਵਲੋਂ ਇਕ ਰੋਜ਼ਾ ਕੈਂਪ ਗੁਰਦੁਆਰਾ ਗੁਰੂ ਕੀ ਢਾਬ ਵਿਖੇ ਲਗਾਇਆ ਗਿਆ। ਕੈਂਪ ਦੀ ਸ਼ੁਰੂਆਤ ਸਕੂਲ ਦੇ ਪਿ੍ਰੰਸੀਪਲ ਵਲੋਂ ਐਨ.ਐਸ.ਐਸ. ਦੇ ਝੰਡੇ ਦੀ ਰਸਮ ਨਾਲ ਕੀਤੀ ਗਈ। ਇਸ ਦੌਰਾਨ ਐਨ.ਐਸ.ਐਸ. ਵਲੰਟੀਅਰਾਂ ਨੇ ਗੁਰਦੁਆਰਾ ਗੁਰੂ ਕੀ ਢਾਬ ਵਿਖੇ ਸਫ਼ਾਈ ਮੁਹਿੰਮ ਚਲਾਈ, ਬੂਟੇ ਲਗਾਏ ਅਤੇ ਲ ੋਕਾਂ ਨੂੰ ਨਸ਼ਿਆਂ ਖਿਲਾਫ਼ ਜਾਗਰੂਕ ਕੀਤਾ। ਪ੍ਰਿੰਸੀਪਲ ਨੇ ਕਿਹਾ ਕਿ ਅਜਿਹੇ ਕੈਂਪ ਵਿਦਿਆਰਥੀਆਂ ਵਿਚ ਸੇਵਾ, ਸਹਿਯੋਗ ਅਤੇ ਅਨੁਸ਼ਾਸਨ ਦੀ ਭਾਵਨਾ ਪੈਦਾ ਕਰਦੇ ਹਨ। ਅੰਤ ਵਿਚ ਸਾਰੇ ਵਲੰਟੀਅਰਾਂ ਨੂੰ ਸੇਵਾ ਭਾਵਨਾ ਲਈ ਸ਼ਾਬਾਸ਼ ਦਿੱਤੀ।