ਸ੍ਰੀ ਮੁਕਤਸਰ ਸਾਹਿਬ ਵਿਖੇ ਸਾਈਕਲਿੰਗ ਮੁਕਾਬਲੇ ਕਰਵਾਉਣ ਸੰਬੰਧੀ ਮੀਟਿੰਗ ਹੋਈ
ਓ. ਐਸ .ਏ. ਦੀ ਵਿਸ਼ੇਸ਼ ਮੀਟਿੰਗ ਹੋਈ
ਸ੍ਰੀ ਮੁਕਤਸਰ ਸਾਹਿਬ, 23 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਸੀ. ਪੀ.
ਸ੍ਰੀ ਮੁਕਤਸਰ ਸਾਹਿਬ, 23 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਸੀ.ਪੀ.ਆਈ. (ਐਮ) ਦੀ ਤਹਿਸੀਲ ਕਮੇਟੀ ਵਲੋਂ ਅੱਜ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਪੁਤਲੇ ਫ਼ੂਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਪਾਰਟੀ ਆਗੂਆਂ ਨੇ ਕੇਂਦਰ ਤੇ ਪੰਜਾਬ ਸਰਕਾਰ ਦੀਆਂ ਨੀਤੀਆਂ ਦੀ ਨਿਖੇਧੀ ਕਰਦਿਆਂ ਵੱਖ-ਵੱਖ ਮੰਗਾਂ ਉਠਾਈਆਂ। ਆਗੂਆਂ ਨੇ ਦੋਸ਼ ਲਗਾਇਆ ਕਿ ਕੇਂਦਰ ਸਰਕਾਰ ਦੇ ਇਸ਼ਾਰੇ ’ਤੇ ਮੁੱਖ ਚੋਣ ਕਮਿਸ਼ਨਰ ਵਲੋਂ ਦੇਸ਼ ਵਿਚ ਐਸ.ਆਈ.ਆਰ. ਲਾਗੂ ਕਰਕੇ 13 ਕਰੋੜ ਲੋਕਾਂ ਦੀਆਂ ਵੋਟਾਂ ਕੱਟੀਆਂ ਗਈਆਂ ਹਨ ਅਤੇ ਪੱਛਮੀ ਬੰਗਾਲ, ਹਰਿਆਣਾ, ਮਹਾਰਾਸ਼ਟਰ ਤੇ ਅਸਾਮ ਸਮੇਤ ਕਈ ਸੂਬਿਆਂ ਵਿਚ ਭਾਜਪਾ ਸਰਕਾਰਾਂ ਬਣਾਉਣ ਲਈ ਗ਼ੈਰ-ਲੋਕਤੰਤਰੀ ਢੰਗ ਅਪਣਾਇਆ ਗਿਆ ਹੈ। ਉਨ੍ਹਾਂ ਮੰਗ ਕੀਤੀ ਕਿ ਪ੍ਰਧਾਨ ਮੰਤਰੀ ਅਤੇ ਮੁੱਖ ਚੋਣ ਕਮਿਸ਼ਨਰ ਅਸਤੀਫ਼ਾ ਦੇਣ, ਐਸ.ਆਈ.ਆਰ. ਦੀ ਪ੍ਰ੍ਰਕਿਰਿਆ ਬੰਦ ਕੀਤੀ ਜਾਵੇ, ਕੱਟੀਆਂ ਵੋਟਾਂ ਬਹਾਲ ਕੀਤੀਆਂ ਜਾਣ ਅਤੇ ਸੰਬੰਧਿਤ ਸੂਬਿਆਂ ਵਿਚ ਮੁੜ ਚੋਣਾਂ ਕਰਵਾਈਆਂ ਜਾਣ। ਆਗੂਆਂ ਨੇ ਕਿਹਾ ਕਿ ਸ਼ਾਂਤਮਈ ਪ੍ਰਦਰਸ਼ਨ ਕਰਨ, ਸਰਕਾਰੀ ਪ੍ਰਬੰਧਾਂ ’ਤੇ ਸਵਾਲ ਉਠਾਉਣ ਅਤੇ ਵਿਚਾਰ ਪ੍ਰਗਟਾਉਣ ਦੀ ਆਜ਼ਾਦੀ ਨੂੰ ਪੁਲਿਸ ਜ਼ਬਰ ਰਾਹੀਂ ਦਬਾਇਆ ਜਾ ਰਿਹਾ ਹੈ। ਜੰਤਰ-ਮੰਤਰ ਨੂੰ ਧਰਨੇ-ਪ੍ਰਦਰਸ਼ਨਾਂ ਦੀ ਥਾਂ ਵਜੋਂ ਹਟਾਉਣ ਦੇ ਯਤਨਾਂ ਨੂੰ ਵੀ ਲੋਕਾਂ ਦੀ ਆਵਾਜ਼ ਦਬਾਉਣ ਵਾਲਾ ਕਦਮ ਕਰਾਰ ਦਿੱਤਾ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਪੰਜਾਬ ਦੌਰੇ ਬਾਰੇ ਉਨ੍ਹਾਂ ਕਿਹਾ ਕਿ ਪੰਜਾਬ ਦੇ ਅਹਿਮ ਮੁੱਦਿਆਂ ਜਿਵੇਂ ਚੰਡੀਗੜ੍ਹ ਪੰਜਾਬ ਹਵਾਲੇ ਕਰਨ, ਪੰਜਾਬੀ ਬੋਲਦੇ ਇਲਾਕਿਆਂ, ਪਾਣੀਆਂ, ਡੈਮਾਂ, ਫ਼ਸਲਾਂ ਲਈ ਘੱਟੋ-ਘੱਟ ਸਮਰਥਨ ਮੁੱਲ ਅਤੇ ਬੇਰੁਜ਼ਗਾਰ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਬਾਰੇ ਕੋਈ ਠੋਸ ਗੱਲ ਨਹੀਂ ਕੀਤੀ ਗਈ। ਉਨ੍ਹਾਂ ਦੋਸ਼ ਲਾਇਆ ਕਿ ਨਸ਼ਿਆਂ ਦੇ ਮੁੱਦੇ ਨੂੰ ਹੀ ਉਭਾਰਨਾ ਸਿਆਸੀ ਚਾਲ ਹੈ। ਆਗੂਆਂ ਨੇ ਪੰਜਾਬ ਸਰਕਾਰ ’ਤੇ ਵੀ ਵਾਅਦੇ ਪੂਰੇ ਨਾ ਕਰਨ ਅਤੇ ਭ੍ਰਿਸ਼ਟਾਚਾਰ ਨੂੰ ਠੱਲ੍ਹ ਪਾਉਣ ਵਿਚ ਨਾਕਾਮ ਰਹਿਣ ਦੇ ਦੋਸ਼ ਲਾਏ। ਉਨ੍ਹਾਂ ਕਿਹਾ ਕਿ ਪਿਛਲੇ ਦਿਨੀਂ ਜ਼ਿਲ੍ਹੇ ਵਿਚ ਬੇਮੌਸਮੀ ਬਾਰਿਸ਼ ਤੇ ਗੜੇਮਾਰੀ ਕਾਰਨ ਨੁਕਸਾਨੀਆਂ ਫ਼ਸਲਾਂ ਵਾਲੇ ਪਿੰਡਾਂ ਦੇ ਕਿਸਾਨਾਂ ਅਤੇ ਖੇਤੀਬਾੜੀ ’ਤੇ ਨਿਰਭਰ ਮਜ਼ਦੂਰਾਂ ਨੂੰ ਤੁਰੰਤ ਮੁਆਵਜ਼ਾ ਦਿੱਤਾ ਜਾਵੇ। ਇਸ ਤੋਂ ਇਲਾਵਾ ਮਨਰੇਗਾ ਮਜ਼ਦੂਰਾਂ ਦੀ ਬਕਾਇਆ ਮਜ਼ਦੂਰੀ ਵੀ ਤੁਰੰਤ ਜਾਰੀ ਕੀਤੀ ਜਾਵੇ। ਇਸ ਮੌਕੇ ਤਹਿਸੀਲ ਸਕੱਤਰ ਕਾਮਰੇਡ ਤਰਸੇਮ ਲਾਲ ਭੁੱਲਰ ਤੋਂ ਇਲਾਵਾ ਰਾਜ ਕੁਮਾਰ, ਹਰਵਿੰਦਰ ਪਾਲ, ਮੇਜਰ ਸਿੰਘ, ਮੱਖਣ ਸਿੰਘ, ਕਰਨੈਲ ਸਿੰਘ, ਸੁਖਦੇਵ ਸਿੰਘ, ਸੁਰਜੀਤ ਸਿੰਘ, ਲੱਖਾ ਸਿੰਘ, ਰਤਨ ਸਿੰਘ, ਬਾਜ ਸਿੰਘ, ਸੁਖਵਿੰਦਰ ਕੌਰ, ਮਲਕੀਤ ਸਿੰਘ ਅਤੇ ਕਿਸਾਨ ਜਥੇਬੰਦੀਆਂ ਦੇ ਆਗੂ ਹਾਜ਼ਰ ਸਨ।