23-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2026

ਜ਼ਿਲ੍ਹੇ ਦੀਆਂ ਮੰਡੀਆ ’ਚ ਝੋਨੇ ਦੀ ਖ਼ਰੀਦ, ਲਿਫਟਿੰਗ ਤੇ ਅਦਾਇਗੀ ਦਾ ਕੰਮ ਜਾਰੀ : ਡਿਪਟੀ ਕਮਿਸ਼ਨਰ

ਫ਼ਰੀਦਕੋਟ, 23 ਅਕਤੂਬਰ (ਜਸਵੰਤ ਸਿੰਘ ਪੁਰਬਾ)-ਡਿਪਟੀ ਕਮਿਸ਼ਨਰ ਰਾਹੁਲ ਚਾਬਾ ਨੇ ਦੱਸਿਆ ਕਿ ਜ਼ਿਲ੍ਹੇ ਦੀਆ ਮੰਡੀਆਂ ਵਿਚ ਝੋਨੇ ਦੀ ਖ਼ਰੀਦ, ਲਿਫਟਿੰਗ ਤੇ ਅਦਾਇਗੀ ਦਾ ਕੰਮ ਲਗਾਤਾਰ ਜਾਰੀ ਹੈ ਅਤੇ ਬੀਤੀ ਸ਼ਾਮ ਤੱਕ 173564 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਅਤੇ ਵੱਖ-ਵੱਖ ਸਰਕਾਰੀ ਖ਼ਰੀਦ ਏਜੰਸੀਆਂ ਵਲੋਂ 165129 ਮੀਟ੍ਰਿਕ ਟਨ ਝੋਨਾ ਖ਼ਰੀਦਿਆ ਜਾ ਚੁੱਕਾ ਹੈ। ਉਨ੍ਹਾਂ ਦੱਸਿਆ ਕਿ ਝੋਨੇ ਦੀ ਲਿਫ਼ਟਿੰਗ ਦੇ ਕੰਮ ਵੀ ਤੇਜ਼ੀ ਲਿਆਂਦੀ ਗਈ ਹੈ।

Ad Position 21
No active advertisement
ਖ਼ਰੀਦ ਏਜੰਸੀਆਂ ਨੇ 165129 ਮੀਟ੍ਰਿਕ ਟਨ ਝੋਨਾ ਖ਼ਰੀਦਿਆ, 311.84 ਕਰੋੜ ਦੀ ਹੋਈ ਅਦਾਇਗੀ 24-10-2026
ਫ਼ਰੀਦਕੋਟ, 23 ਅਕਤੂਬਰ (ਜਸਵੰਤ ਸਿੰਘ ਪੁਰਬਾ)-ਡਿਪਟੀ ਕਮਿਸ਼ਨਰ ਰਾਹੁਲ ਚਾਬਾ ਨੇ ਦੱਸਿਆ ਕਿ ਜ਼ਿਲ੍ਹੇ ਦੀਆ ਮੰਡੀਆਂ ਵਿਚ ਝੋਨੇ ਦੀ ਖ਼ਰੀਦ, ਲਿਫਟਿੰਗ ਤੇ ਅਦਾਇਗੀ ਦਾ ਕੰਮ ਲਗਾਤਾਰ ਜਾਰੀ ਹੈ ਅਤੇ ਬੀਤੀ ਸ਼ਾਮ ਤੱਕ 173564 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਅਤੇ ਵੱਖ-ਵੱਖ ਸਰਕਾਰੀ ਖ਼ਰੀਦ ਏਜੰਸੀਆਂ ਵਲੋਂ 165129 ਮੀਟ੍ਰਿਕ ਟਨ ਝੋਨਾ ਖ਼ਰੀਦਿਆ ਜਾ ਚੁੱਕਾ ਹੈ। ਉਨ੍ਹਾਂ ਦੱਸਿਆ ਕਿ ਝੋਨੇ ਦੀ ਲਿਫ਼ਟਿੰਗ ਦੇ ਕੰਮ ਵੀ ਤੇਜ਼ੀ ਲਿਆਂਦੀ ਗਈ ਹੈ। ਉਨ੍ਹਾਂ ਦੱਸਿਆ ਕਿ ਕਿਸਾਨਾਂ ਵਲੋਂ ਲਿਆਂਦੀ ਫ਼ਸਲ ਦੀ ਖ਼ਰੀਦ ਬਦਲੇ ਉਨ੍ਹਾਂ ਨੂੰ ਕਰੀਬ 311.84 ਕਰੋੜ ਰੁਪਏ ਦੀ ਅਦਾਇਗੀ ਵੀ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਮੰਡੀਆਂ ਵਿਚ ਸੁੱਕਾ ਝੋਨਾ ਹੀ ਲਿਆਉਣ ਅਤੇ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਕਿਉਂਕਿ ਅਜਿਹਾ ਕਰਨ ਨਾਲ ਜਿੱਥੇ ਵਾਤਾਵਰਣ ਪ੍ਰਦੂਸ਼ਿਤ ਹੁੰਦਾ ਹੈ, ਉਥੇ ਹੀ ਜ਼ਮੀਨ ਦੀ ਉਪਜਾਊ ਸ਼ਕਤੀ ਘੱਟਦੀ ਹੈ। ਇਸ ਲਈ ਝੋਨੇ ਦੀ ਕਟਾਈ ਕਰਨ ਉਪਰੰਤ ਪਰਾਲੀ ਜਾਂ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਦੀ ਬਜਾਇ ਆਧੁਨਿਕ ਤਕਨੀਕਾਂ ਜਾਂ ਖੇਤੀ ਸੰਦਾਂ ਨਾਲ ਇਸ ਦਾ ਯੋਗ ਪ੍ਰਬੰਧਨ ਕਰਨ ਅਤੇ ਵਾਤਾਵਰਨ ਨੂੰ ਸਾਫ਼-ਸੁਥਰਾ ਰੱਖਣ ਵਿਚ ਆਪਣਾ ਯੋਗਦਾਨ ਪਾਉਣ। ਉਨ੍ਹਾਂ ਕਿਹਾ ਕਿ ਕਿਸਾਨ ਆਪਣੇ ਝੋਨੇ ਦੀ ਫ਼ਸਲ ਦੀ ਕਟਾਈ ਸ਼ਾਮ 6 ਵਜੇ ਤੋਂ ਸਵੇਰੇ 10 ਵਜੇ ਤੱਕ ਨਾ ਕਰਨ ਕਿਉਂਕਿ ਰਾਤ ਸਮੇਂ ਕਟਾਈ ਹੋਏ ਝੋਨੇ ਵਿਚ ਨਮੀ ਦੀ ਮਾਤਰਾ ਵੱਧ ਹੁੰਦੀ ਹੈ। ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਗੁਰਜੀਤ ਸਿੰਘ ਨੇ ਦੱਸਿਆ ਕਿ ਕੱਲ੍ਹ ਸ਼ਾਮ ਤੱਕ ਹੋਈ ਖ਼ਰੀਦ ਦੇ ਅੰਕੜਿਆਂ ਮੁਤਾਬਕ ਵੱਖ-ਵੱਖ ਏਜੰਸੀਆਂ ਜਿੰਨਾਂ ਵਿਚ ਪਨਗ੍ਰੇਨ ਨੇ 60598 ਮੀਟ੍ਰਿਕ ਟਨ, ਮਾਰਕਫੈਡ ਨੇ 51538 ਮੀਟ੍ਰਿਕ ਟਨ, ਪਨਸਪ ਨੇ 30959 ਮੀਟ੍ਰਿਕ ਟਨ ਅਤੇ ਪੰਜਾਬ ਰਾਜ ਗੋਦਾਮ ਨਿਗਮ ਨੇ 20207 ਮੀਟ੍ਰਿਕ ਟਨ ਅਤੇ ਪ੍ਰਾਈਵੇਟ ਵਪਾਰੀਆਂ ਨੇ 1827 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਹੈ। ਖ਼ਰੀਦੇ ਗਏ ਝੋਨੇ ਵਿਚੋਂ 91259 ਮੀਟ੍ਰਿਕ ਟਨ ਝੋਨੇ ਦੀ ਲਿਫ਼ਟਿੰਗ ਹੋ ਚੁੱਕੀ ਹੈ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਦਿਵਸ ’ਤੇ 1 ਨਵੰਬਰ ਨੂੰ ਕੋਟਕਪੂਰਾ ਵਿਖੇ ਕਰਵਾਈ ਜਾਵੇਗੀ ਮੈਰਾਥਨ ਦੌੜ ਅਗਲੀ ਖ਼ਬਰ ਸ੍ਰੀ ਮੁਕਤਸਰ ਸਾਹਿਬ ਵਿਖੇ ਸਾਈਕਲਿੰਗ ਮੁਕਾਬਲੇ ਕਰਵਾਉਣ ਸੰਬੰਧੀ ਮੀਟਿੰਗ ਹੋਈ ਓ. ਐਸ .ਏ. ਦੀ ਵਿਸ਼ੇਸ਼ ਮੀਟਿੰਗ ਹੋਈ
Ad Position 24