23-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2026

ਪੰਜਾਬ ਦਿਵਸ ’ਤੇ 1 ਨਵੰਬਰ ਨੂੰ ਕੋਟਕਪੂਰਾ ਵਿਖੇ ਕਰਵਾਈ ਜਾਵੇਗੀ ਮੈਰਾਥਨ ਦੌੜ

ਫ਼ਰੀਦਕੋਟ, 23 ਅਕਤੂਬਰ (ਜਸਵੰਤ ਸਿੰਘ ਪੁਰਬਾ)-ਪੰਜਾਬ ਦਿਵਸ ਮੌਕੇ 1 ਨਵੰਬਰ ਨੂੰ ਕੋਟਕਪੂਰਾ ਵਿਖੇ ਕਰਵਾਈ ਜਾਣ ਵਾਲੀ ਮੈਰਾਥਨ ਦੌੜ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਅੱਜ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਕੇਸ਼ਵ ਗੋਇਲ ਦੀ ਅਗਵਾਈ ਹੇਠ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ ਗਈ। ਇਸ ਮੌਕੇ ਐਡਵੋਕੇਟ ਬੀਰਇੰਦਰ ਸਿੰਘ ਸੰਧਵਾਂ, ਚੇਅਰਮੈਨ ਮਾਰਕੀਟ ਕਮੇਟੀ ਗੁਰਮੀਤ ਸਿੰਘ ਆਰੇਵਾਲਾ, ਵਧੀਕ ਡਿਪਟੀ ਕਮਿਸ਼ਰ ਵਿਕਾਸ ਸੰਦੀਪ ਮਲਹੋਤਰਾ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।

Ad Position 21
No active advertisement
ਅਜੀਤ ਡੈਸਕ 24-10-2026
ਫ਼ਰੀਦਕੋਟ, 23 ਅਕਤੂਬਰ (ਜਸਵੰਤ ਸਿੰਘ ਪੁਰਬਾ)-ਪੰਜਾਬ ਦਿਵਸ ਮੌਕੇ 1 ਨਵੰਬਰ ਨੂੰ ਕੋਟਕਪੂਰਾ ਵਿਖੇ ਕਰਵਾਈ ਜਾਣ ਵਾਲੀ ਮੈਰਾਥਨ ਦੌੜ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਅੱਜ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਕੇਸ਼ਵ ਗੋਇਲ ਦੀ ਅਗਵਾਈ ਹੇਠ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ ਗਈ। ਇਸ ਮੌਕੇ ਐਡਵੋਕੇਟ ਬੀਰਇੰਦਰ ਸਿੰਘ ਸੰਧਵਾਂ, ਚੇਅਰਮੈਨ ਮਾਰਕੀਟ ਕਮੇਟੀ ਗੁਰਮੀਤ ਸਿੰਘ ਆਰੇਵਾਲਾ, ਵਧੀਕ ਡਿਪਟੀ ਕਮਿਸ਼ਰ ਵਿਕਾਸ ਸੰਦੀਪ ਮਲਹੋਤਰਾ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। ਵਧੀਕ ਡਿਪਟੀ ਕਮਿਸ਼ਨਰ ਕੇਸ਼ਵ ਗੋਇਲ ਨੇ ਦੱਸਿਆ ਕਿ 1 ਨਵੰਬਰ ਨੂੰ ਸਵੇਰੇ 6 ਵਜੇ ਕੋਟਕਪੂਰਾ ਦੇ ਡਾ. ਹਰੀ ਸਿੰਘ ਸੇਵਕ ਸੀਨੀਅਰ ਸੈਕੰਡਰੀ ਸਕੂਲ ਦੇ ਗੇਟ ਨੰਬਰ 1 ਤੋਂ ਮੈਰਾਥਨ ਦੌੜ ਸ਼ੁਰੂ ਹੋਵੇਗੀ। ਇਹ ਦੌੜ ਬੱਤੀਆਂ ਵਾਲਾ ਚੌਕ ਤੋਂ ਹੁੰਦੀ ਹੋਈ ਫ਼ਰੀਦਕੋਟ ਰੋਡ, ਸਿਵਲ ਹਸਪਤਾਲ ਕੋਟਕਪੂਰਾ ਅਤੇ ਫਲਾਈਓਵਰ ਤੋਂ ਲੰਘ ਕੇ ਪਿੰਡ ਸੰਧਵਾਂ ਸਥਿਤ ਸਰਕਾਰੀ ਸਕੂਲ ਤੋਂ ਯੂ ਟਰਨ ਲੈ ਕੇ ਇਸੇ ਰੂਟ ਰਾਹੀਂ ਵਾਪਸ ਡਾ. ਹਰੀ ਸਿੰਘ ਸੇਵਕ ਸੀਨੀਅਰ ਸੈਕੰਡਰੀ ਸਕੂਲ ਦੇ ਗੇਟ ਨੰਬਰ 2 ਵਿਖੇ ਮੈਰਾਥਨ ਦੀ ਸਮਾਪਤੀ ਹੋਵੇਗੀ। ਉਨ੍ਹਾਂ ਕਿਹਾ ਕਿ ਮੈਰਾਥਨ ਨੂੰ ਸੁਚੱਜੇ ਅਤੇ ਸੁਰੱਖਿਅਤ ਢੰਗ ਨਾਲ ਨੇਪਰੇ ਚਾੜ੍ਹਨ ਲਈ ਸਾਰੇ ਵਿਭਾਗਾਂ ਦਾ ਆਪਸੀ ਤਾਲਮੇਲ ਬੇਹੱਦ ਜ਼ਰੂਰੀ ਹੈ। ਇਸ ਸਬੰਧੀ ਉਨ੍ਹਾਂ ਅਧਿਕਾਰੀਆਂ ਤੋਂ ਸੁਰੱਖਿਆ ਪ੍ਰਬੰਧਾਂ, ਐਂਬੂਲੈਂਸਾਂ ਅਤੇ ਡਾਕਟਰੀ ਟੀਮਾਂ ਦੀ ਤਾਇਨਾਤੀ, ਪੀਣ ਵਾਲੇ ਪਾਣੀ ਅਤੇ ਰਿਫਰੈਸ਼ਮੈਂਟ ਆਦਿ ਦੇ ਪ੍ਰਬੰਧਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਲਈ। ਜ਼ਿਲ੍ਹਾ ਖੇਡ ਅਫ਼ਸਰ ਬਲਜਿੰਦਰ ਸਿੰਘ ਨੇ ਦੱਸਿਆ ਕਿ ਇਸ ਮੈਰਾਥਨ ਵਿਚ ਲਗਪਗ 5,000 ਭਾਗੀਦਾਰਾਂ ਦੇ ਸ਼ਾਮਿਲ ਹੋਣ ਦੀ ਉਮੀਦ ਹੈ। 10 ਸਾਲ ਤੋਂ ਲੈ ਕੇ 60 ਸਾਲ ਤੱਕ ਦੀ ਉਮਰ ਦੇ ਬੱਚੇ, ਨੌਜਵਾਨ ਅਤੇ ਹੋਰ ਵਿਅਕਤੀ ਇਸ ਵਿਚ ਭਾਗ ਲੈ ਸਕਣਗੇ। ਉਨ੍ਹਾਂ ਦੱਸਿਆ ਕਿ ਲੜਕਿਆਂ ਅਤੇ ਲੜਕੀਆਂ ਲਈ ਪਹਿਲੇ ਸਥਾਨ ’ਤੇ ਰਹਿਣ ਵਾਲੇ ਨੂੰ 31,000 ਰੁਪਏ, ਦੂਜੇ ਸਥਾਨ ਤੇ ਰਹਿਣ ਵਾਲੇ ਨੂੰ 21,000 ਰੁਪਏ ਅਤੇ ਤੀਜੇ ਸਥਾਨ ’ਤੇ ਰਹਿਣ ਵਾਲੇ ਨੂੰ 11,000 ਰੁਪਏ ਦੀ ਨਕਦ ਇਨਾਮੀ ਰਾਸ਼ੀ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਮੈਰਾਥਨ ਵਿਚ ਭਾਗ ਲੈਣ ਵਾਲੇ ਛੋਟੀ ਉਮਰ ਦੇ 10 ਬੱਚਿਆਂ ਅਤੇ ਵਡੇਰੀ ਉਮਰ ਦੇ 10 ਵਿਅਕਤੀਆਂ ਨੂੰ ਮੈਡਲ ਦੇ ਕੇ ਵਿਸ਼ੇਸ਼ ਤੌਰ ’ਤੇ ਉਤਸ਼ਾਹਿਤ ਕੀਤਾ ਜਾਵੇਗਾ। ਮੈਰਾਥਨ ਵਿਚ ਹਿੱਸਾ ਲੈਣ ਵਾਲੇ ਸਾਰੇ ਭਾਗੀਦਾਰਾਂ ਨੂੰ ਸਰਟੀਫਿਕੇਟ ਵੀ ਦਿੱਤੇ ਜਾਣਗੇ, ਤਾਂ ਜੋ ਉਨ੍ਹਾਂ ਨੂੰ ਖੇਡਾਂ ਅਤੇ ਸਰੀਰਕ ਗਤੀਵਿਧੀਆਂ ਨਾਲ ਜੁੜੇ ਰਹਿਣ ਲਈ ਪ੍ਰੇਰਿਤ ਕੀਤਾ ਜਾ ਸਕੇ। ਐਡਵੋਕੇਟ ਬੀਰਇੰਦਰ ਸਿੰਘ ਸੰਧਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਉਨ੍ਹਾਂ ਨੂੰ ਖੇਡਾਂ ਤੇ ਹੋਰ ਉਸਾਰੂ ਗਤੀਵਿਧੀਆਂ ਨਾਲ ਜੋੜਨ ਲਈ ਅਜਿਹੇ ਉਪਰਾਲੇ ਕੀਤੇ ਜਾ ਰਹੇ ਹਨ। ਇਸ ਮੌਕੇ ਐਸ.ਡੀ.ਐਮ. ਕੋਟਕਪੂਰਾ ਰਜਿੰਦਰ ਸਿੰਘ, ਐਸ. ਡੀ.ਐਮ. ਜੈਤੋ ਵਿਕਰਮਜੀਤ, ਜ਼ਿਲ੍ਹਾ ਸਿੱਖਿਆ ਅਫ਼ਸਰ ਅੰਜਨਾ ਕੌਂਸ਼ਲ, ਨਾਇਬ ਤਹਿਸੀਲਦਾਰ ਗੁਰਚਰਨ ਸਿੰਘ, ਬੀ.ਡੀ.ਪੀ.ਓ. ਜੈਤੋ ਇਕਬਾਲ ਸਿੰਘ, ਬੀ.ਡੀ .ਪੀ.ਓ. ਕੋਟਕਪੂਰਾ ਵਿਕਾਸ ਸ਼ਰਮਾ, ਜ਼ਿਲ੍ਹਾ ਖੇਡ ਅਫ਼ਸਰ ਬਲਜਿੰਦਰ ਸਿੰਘ, ਐਕਸੀਅਨ ਵਾਟਰ ਸਪਲਾਈ ਸ਼ਮਿੰਦਰ ਸਿੰਘ, ਪ੍ਰੋ. ਨਰਿੰਦਰਜੀਤ ਸਿੰਘ, ਜ਼ਿਲ੍ਹਾ ਗਾਈਡੈਂਸ ਕੌਂਸਲਰ ਜਸਬੀਰ ਸਿੰਘ ਜੱਸੀ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਓ. ਐਸ .ਏ. ਦੀ ਵਿਸ਼ੇਸ਼ ਮੀਟਿੰਗ ਹੋਈ ਅਗਲੀ ਖ਼ਬਰ ਜ਼ਿਲ੍ਹੇ ਦੀਆਂ ਮੰਡੀਆ ’ਚ ਝੋਨੇ ਦੀ ਖ਼ਰੀਦ, ਲਿਫਟਿੰਗ ਤੇ ਅਦਾਇਗੀ ਦਾ ਕੰਮ ਜਾਰੀ : ਡਿਪਟੀ ਕਮਿਸ਼ਨਰ
Ad Position 24