23-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2026

ਹਲਕਾ ਮਲੋਟ ਵਿਚ ਸ਼੍ਰੋਮਣੀ ਅਕਾਲੀ ਦਲ ਐਸ.ਸੀ. ਵਿੰਗ ਦਾ ਪੁਨਰ ਗਠਨ ਗੁਲਜ਼ਾਰ ਸਿੰਘ ਰਣੀਕੇ ਤੇ ਹਰਪ੍ਰੀਤ ਸਿੰਘ ਕੋਟਭਾਈ ਵਲੋਂ ਨਵ-ਨਿਯੁਕਤ ਅਹੁਦੇਦਾਰਾਂ ਦਾ ਸਨਮਾਨ

ਮਲੋਟ, 23 ਅਕਤੂਬਰ (ਪਾਟਿਲ)-ਸ਼੍ਰੋਮਣੀ ਅਕਾਲੀ ਦਲ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਕਰਨ ਅਤੇ ਪਾਰਟੀ ਕੇਡਰ ਨੂੰ ਲਾਮਬੰਦ ਕਰਨ ਦੇ ਮਕਸਦ ਨਾਲ ਸਾਬਕਾ ਵਿਧਾਇਕ ਹਰਪ੍ਰੀਤ ਸਿੰਘ ਕੋਟਭਾਈ ਦੀ ਅਗਵਾਈ ਵਿਚ ਵਿਧਾਨ ਸਭਾ ਹਲਕਾ ਮਲੋਟ ਅਧੀਨ ਆਉਂਦੇ ਐਸ. ਸੀ.

Ad Position 21
No active advertisement
ਅਜੀਤ ਡੈਸਕ 24-10-2026
ਮਲੋਟ, 23 ਅਕਤੂਬਰ (ਪਾਟਿਲ)-ਸ਼੍ਰੋਮਣੀ ਅਕਾਲੀ ਦਲ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਕਰਨ ਅਤੇ ਪਾਰਟੀ ਕੇਡਰ ਨੂੰ ਲਾਮਬੰਦ ਕਰਨ ਦੇ ਮਕਸਦ ਨਾਲ ਸਾਬਕਾ ਵਿਧਾਇਕ ਹਰਪ੍ਰੀਤ ਸਿੰਘ ਕੋਟਭਾਈ ਦੀ ਅਗਵਾਈ ਵਿਚ ਵਿਧਾਨ ਸਭਾ ਹਲਕਾ ਮਲੋਟ ਅਧੀਨ ਆਉਂਦੇ ਐਸ.ਸੀ. ਵਿੰਗ ਦਾ ਪੁਨਰ ਗਠਨ ਕਰਦਿਆਂ ਅਹਿਮ ਨਿਯੁਕਤੀਆਂ ਦਾ ਐਲਾਨ ਕੀਤਾ ਗਿਆ ਹੈ। ਇਹ ਐਲਾਨ ਹਲਕਾ ਇੰਚਾਰਜ ਵਲੋਂ ਸੀਨੀਅਰ ਲੀਡਰਸ਼ਿਪ ਦੀ ਸਹਿਮਤੀ ਨਾਲ ਕੀਤਾ ਗਿਆ। ਇਸ ਦੌਰਾਨ ਵਿਸ਼ੇਸ਼ ਤੌਰ ’ਤੇ ਪਹੁੰਚੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਜਥੇਦਾਰ ਗੁਲਜ਼ਾਰ ਸਿੰਘ ਰਣੀਕੇ ਨੇ ਨਵ-ਨਿਯੁਕਤ ਅਹੁਦੇਦਾਰਾਂ ਨੂੰ ਸਿਰੋਪਾਓ ਭੇਂਟ ਕਰਕੇ ਸਨਮਾਨਿਤ ਕੀਤਾ ਅਤੇ ਪਾਰਟੀ ਪ੍ਰਤੀ ਤਨਦੇਹੀ ਨਾਲ ਸੇਵਾ ਨਿਭਾਉਣ ਲਈ ਪ੍ਰੇਰਿਤ ਕੀਤਾ। ਜਾਰੀ ਸੂਚੀ ਅਨੁਸਾਰ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਮਨਜੀਤ ਰਾਮ ਨੂੰ ਹਲਕਾ ਮਲੋਟ ਦੇ ਐਸ.ਸੀ. ਵਿੰਗ ਦਾ ਹਲਕਾ ਪ੍ਰਧਾਨ ਥਾਪਿਆ ਗਿਆ ਹੈ। ਇਸ ਤੋਂ ਇਲਾਵਾ ਵੱਖ-ਵੱਖ ਸਰਕਲਾਂ ਦੀ ਜ਼ਿੰਮੇਵਾਰੀ ਸੌਂਪਦਿਆਂ ਸਰਪੰਚ ਪ੍ਰਗਟ ਸਿੰਘ ਬੱਲਮਗੜ੍ਹ ਪ੍ਰਧਾਨ ਐਸ . ਸੀ. ਵਿੰਗ (ਸਰਕਲ ਭਾਗਸਰ), ਸਰਪੰਚ ਸੁਖਚੈਨ ਸਿੰਘ ਮਹਾਂਬੱਧਰ ਪ੍ਰਧਾਨ ਐਸ.ਸੀ. ਵਿੰਗ (ਸਰਕਲ ਰੁਪਾਣਾ), ਜਸਕਰਨ ਸਿੰਘ ਅਬੁੱਲਖੁਰਾਣਾ ਪ੍ਰਧਾਨ ਐਸ.ਸੀ. ਵਿੰਗ (ਸਰਕਲ ਅਬੁੱਲਖੁਰਾਣਾ), ਹਰਭਗਵਾਨ ਸਿੰਘ ਸ਼ੇਰਗੜ੍ਹ ਪ੍ਰਧਾਨ ਐਸ. ਸੀ. ਵਿੰਗ (ਸਰਕਲ ਈਨਾਖੇੜਾ), ਪੱਪੀ ਰਾਮ ਪਾਰਛਾ ਪ੍ਰਧਾਨ ਐਸ.ਸੀ. ਵਿੰਗ (ਸਰਕਲ ਮਲੋਟ ਸ਼ਹਿਰੀ) ਆਦਿ ਨੂੰ ਨਵੇਂ ਅਹੁਦਿਆਂ ਨਾਲ ਨਿਵਾਜਿਆ ਗਿਆ ਹੈ। ਇਕੱਠ ਨੂੰ ਸੰਬੋਧਨ ਕਰਦਿਆਂ ਜਥੇਦਾਰ ਗੁਲਜ਼ਾਰ ਸਿੰਘ ਰਣੀਕੇ ਅਤੇ ਹਲਕਾ ਲੀਡਰਸ਼ਿਪ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਹੀ ਸਮਾਜ ਦੇ ਦੱਬੇ-ਕੁਚਲੇ ਅਤੇ ਪੱ ਛੜੇ ਵਰਗਾਂ ਦੇ ਹੱਕਾਂ ਦਾ ਰਾਖਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਨਿਯੁਕਤੀਆਂ ਨਾਲ ਹਲਕੇ ਅੰਦਰ ਪਾਰਟੀ ਦਾ ਸੰਗਠਨਾਤਮਕ ਢਾਂਚਾ ਹੋਰ ਚੁਸਤ-ਦਰੁਸਤ ਹੋਵੇਗਾ। ਨਵ-ਨਿਯੁਕਤ ਆਗੂਆਂ ਨੇ ਪਾਰਟੀ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਭਰੋਸਾ ਦਿਵਾਇਆ ਕਿ ਉਹ ਦਿਨ-ਰਾਤ ਇਕ ਕਰਕੇ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣਗੇ।
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਕਾਕਾ ਬਰਾੜ ਨੇ ਵੱਖ-ਵੱਖ ਵਾਰਡਾਂ ’ਚ ਸਫ਼ਾਈ ਮੁਹਿੰਮ ਚਲਾਈ ਅਗਲੀ ਖ਼ਬਰ ਚੰਦਰ ਮਾਡਲ ਹਾਈ ਸਕੂਲ ਵਿਖੇ ‘ਗੁਰੂ ਵੰਦਨ ਵਿਦਿਆਰਥੀ ਅਭਿਨੰਦਨ’ ਸਮਾਗਮ ਕਰਵਾਇਆ
Ad Position 24