23-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2026

ਪੰਜਾਬ ਡਿਗਰੀ ਕਾਲਜ ਮਹਿਮੂਆਣਾ ਵਿਖੇ ਨੈਤਿਕ ਸਿੱਖਿਆ ਦਾ ਪੇਪਰ ਸੰਪੰਨ ਹੋਇਆ

ਸਾਦਿਕ, 23 ਅਕਤੂਬਰ (ਗੁਰਭੇਜ ਸਿੰਘ ਚੌਹਾਨ)-ਪੰਜਾਬ ਡਿਗਰੀ ਕਾਲਜ ਮਹਿਮੂਆਣਾ ਵਿਖੇ ਨੈਤਿਕ ਸਿੱਖਿਆ ਦਾ ਪੇਪਰ ਪ੍ਰਿੰਸੀਪਲ ਪ੍ਰੀਤਇੰਦਰ ਕੌਰ ਗੋਂਦਾਰਾ ਦੀ ਅਗਵਾਈ ਹੇਠ ਸਫ਼ਲਤਾ ਪੂਰਵਕ ਸੰਪੰਨ ਹੋਇਆ। ਪੇਪਰ ਦੌਰਾਨ ਵਿਦਿਆਰਥੀਆਂ ਨੇ ਅਨੁਸ਼ਾਸਨ ਅਤੇ ਸ਼ਾਂਤੀਪੂਰਨ ਮਾਹੌਲ ਵਿਚ ਆਪਣੀ ਪ੍ਰੀਖਿਆ ਦਿੱਤੀ।

Ad Position 21
No active advertisement
ਅਜੀਤ ਡੈਸਕ 24-10-2026
ਸਾਦਿਕ, 23 ਅਕਤੂਬਰ (ਗੁਰਭੇਜ ਸਿੰਘ ਚੌਹਾਨ)-ਪੰਜਾਬ ਡਿਗਰੀ ਕਾਲਜ ਮਹਿਮੂਆਣਾ ਵਿਖੇ ਨੈਤਿਕ ਸਿੱਖਿਆ ਦਾ ਪੇਪਰ ਪ੍ਰਿੰਸੀਪਲ ਪ੍ਰੀਤਇੰਦਰ ਕੌਰ ਗੋਂਦਾਰਾ ਦੀ ਅਗਵਾਈ ਹੇਠ ਸਫ਼ਲਤਾ ਪੂਰਵਕ ਸੰਪੰਨ ਹੋਇਆ। ਪੇਪਰ ਦੌਰਾਨ ਵਿਦਿਆਰਥੀਆਂ ਨੇ ਅਨੁਸ਼ਾਸਨ ਅਤੇ ਸ਼ਾਂਤੀਪੂਰਨ ਮਾਹੌਲ ਵਿਚ ਆਪਣੀ ਪ੍ਰੀਖਿਆ ਦਿੱਤੀ। ਕਾਲਜ ਦੇ ਪ੍ਰਬੰਧਕਾਂ ਵਲੋਂ ਪੇਪਰ ਨੂੰ ਸੁਚੱਜੇ ਅਤੇ ਸ਼ਾਂਤੀਪੂਰਨ ਢੰਗ ਨਾਲ ਨੇਪਰੇ ਚਾੜ੍ਹਨ ਲਈ ਯੋਗ ਪ੍ਰਬੰਧ ਕੀਤੇ ਗਏ। ਪੇਪਰ ਦੌਰਾਨ ਡਾਕਟਰ ਸੁਖਜੀਤ ਕੌਰ ਅਤੇ ਪ੍ਰੋਫੈਸਰ ਗਗਨਦੀਪ ਸਿੰਘ ਨੇ ਆਪਣੀ ਡਿਊਟੀ ਪੂਰੀ ਜ਼ਿੰਮੇਵਾਰੀ ਅਤੇ ਨਿਸ਼ਠਾ ਨਾਲ ਨਿਭਾਈ। ਡਾ. ਸੁਖਜੀਤ ਕੌਰ ਨੇ ਦੱਸਿਆ ਕਿ ਵਿਦਿਆਰਥੀਆਂ ਨੂੰ ਚੰਗੇ ਸੰਸਕਾਰ, ਨੈਤਿਕ ਕਦਰਾਂ-ਕੀਮਤਾਂ, ਅਨੁਸ਼ਾਸਨ ਅਤੇ ਸਮਾਜਿਕ ਜ਼ਿੰਮੇਵਾਰੀ ਵਿਚ ਰਹਿਣਾ ਚਾਹੀਦਾ ਹੈ। ਪ੍ਰਿੰ. ਪ੍ਰੀਤਇੰਦਰ ਕੌਰ ਗੋਂਦਾਰਾ ਦੀ ਅਗਵਾਈ ਹੇਠ ਕਾਲਜ ਵਲੋਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਅਤੇ ਉਨ੍ਹਾਂ ਵਿਚ ਨੈਤਿਕ ਗੁਣਾਂ ਨੂੰ ਉਤਸ਼ਾਹਿਤ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਸ ਮੌਕੇ ਕਾਲਜ ਪ੍ਰੋ. ਮਨਦੀਪ ਕੌਰ, ਪ੍ਰੋ. ਗਗਨਦੀਪ ਸਿੰਘ, ਡਾ. ਸੁਖਜੀਤ ਕੌਰ ਅਤੇ ਕਾਲਜ ਤੇ ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਭਾਈ ਮਸਤਾਨ ਸਿੰਘ ਪਬਲਿਕ ਸਕੂਲ ਵਿਖੇ ਨਿਰੋਲ ਸੇਵਾ ਸੰਸਥਾ ਵਲੋਂ ਮੀਟਿੰਗ ਸਕੂਲ ਦੇ 1797 ਵਿਦਿਆਰਥੀ ਜਪੁਜੀ ਸਾਹਿਬ ਦੇ ਸ਼ੁੱ... ਅਗਲੀ ਖ਼ਬਰ ਵਿਧਾਇਕ ਕਾਕਾ ਬਰਾੜ ਨੇ ਵੱਖ-ਵੱਖ ਵਾਰਡਾਂ ’ਚ ਸਫ਼ਾਈ ਮੁਹਿੰਮ ਚਲਾਈ
Ad Position 24