ਜ਼ਿਲ੍ਹਾ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ ਦਾ ਸ਼ਾਨਦਾਰ ਆਗਾਜ਼ ਜੇਤੂ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ
ਸ੍ਰੀ ਮੁਕਤਸਰ ਸਾਹਿਬ, 26 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ ਸਿੱਖਿਆ) ਯਾਦਵਿੰਦਰ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਤੇ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਜਗਦੀਪ ਸਿੰਘ ਦੀ ਅਗਵਾਈ ਹੇਠ ਸ੍ਰੀ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਤਿੰਨ ਰੋਜ਼ਾ ਜ਼ਿਲ੍ਹਾ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ ਸ਼ੁਰੂ ਹੋ ਗਈਆਂ। ਇਨ੍ਹਾਂ ਖੇਡਾਂ ਵਿਚ ਨੰਨ੍ਹੇ-ਮੁੰਨ੍ਹੇ ਖਿਡਾਰੀਆਂ ਨੇ ਪੂਰੇ ਉਤਸ਼ਾਹ ਨਾਲ ਭਾਗ ਲੈਂਦਿਆਂ ਆਪਣੀ ਖੇਡ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ।
ਸ
ਸ੍ਰੀ ਮੁਕਤਸਰ ਸਾਹਿਬ ਵਿਖੇ ਜ਼ਿਲ੍ਹਾ ਪ੍ਰਾਇਮਰੀ ਸਕੂਲ ਖੇਡਾਂ ਦਾ ਆਗਾਜ਼ ਕਰਨ ਸਮੇਂ ਖਿਡਾਰੀਆਂ ਨਾਲ ਸਿੱਖਿਆ ਅਧਿਕਾਰੀ ਤੇ ਅਧਿਆਪਕ। ਅਜੀਤ ਤਸਵੀਰ
27-10-2026
ਸ੍ਰੀ ਮੁਕਤਸਰ ਸਾਹਿਬ, 26 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ ਸਿੱਖਿਆ) ਯਾਦਵਿੰਦਰ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਤੇ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਜਗਦੀਪ ਸਿੰਘ ਦੀ ਅਗਵਾਈ ਹੇਠ ਸ੍ਰੀ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਤਿੰਨ ਰੋਜ਼ਾ ਜ਼ਿਲ੍ਹਾ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ ਸ਼ੁਰੂ ਹੋ ਗਈਆਂ। ਇਨ੍ਹਾਂ ਖੇਡਾਂ ਵਿਚ ਨੰਨ੍ਹੇ-ਮੁੰਨ੍ਹੇ ਖਿਡਾਰੀਆਂ ਨੇ ਪੂਰੇ ਉਤਸ਼ਾਹ ਨਾਲ ਭਾਗ ਲੈਂਦਿਆਂ ਆਪਣੀ ਖੇਡ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ। ਖੇਡਾਂ ਦੇ ਪਹਿਲੇ ਦਿਨ ਦਾ ਰਸਮੀ ਉਦਘਾਟਨ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਮੁਕਤਸਰ-1 ਜਗਦੀਪ ਸਿੰਘ ਨੇ ਰਿਬਨ ਕੱਟ ਕੇ ਕੀਤਾ। ਇਸ ਮੌਕੇ ਉਨ੍ਹਾਂ ਵਿਦਿਆਰਥੀਆਂ ਨਾਲ ਜਾਣ-ਪਛਾਣ ਕਰਦਿਆਂ ਹੌਂਸਲਾ ਅਫ਼ਜਾਈ ਕੀਤੀ। ਖੇਡਾਂ ਦੇ ਓਵਰਆਲ ਇੰਚਾਰਜ ਸੁਖਦੇਵ ਸਿੰਘ ਨੇ ਦੱਸਿਆ ਕਿ ਦੂਜੇ ਦਿਨ ਲੜਕੀਆਂ ਦੇ ਸਾਰੇ ਪ੍ਰਮੁੱਖ ਖੇਡ ਮੁਕਾਬਲੇ ਕਰਵਾਏ ਗਏ। ਖੇਡਾਂ ਦੇ ਸੁਚੱਜੇ ਪ੍ਰਬੰਧਾਂ ਲਈ ਵੱਖ-ਵੱਖ ਟੀਮਾਂ ਦੇ ਕਨਵੀਨਰਾਂ ਤੇ ਅਧਿਆਪਕਾਂ ਨੇ ਆਪਣੀਆਂ ਸੇਵਾਵਾਂ ਨਿਭਾਈਆਂ। ਇਨ੍ਹਾਂ ਵਿਚ ਸੈਂਟਰ ਹੈੱਡ ਟੀਚਰ ਪ੍ਰਗਟ ਸਿੰਘ ਜੰਬਰ, ਮਨਜੀਤ ਸਿੰਘ, ਮਨਜੀਤ ਕੁਮਾਰ, ਗੁਰਪ੍ਰੀਤ ਸਿੰਘ ਗੁਰੂਸਰ, ਮਮਤਾ ਰਾਣੀ, ਹੈੱਡ ਟੀਚਰ ਪੁਸ਼ਪਾ ਰਾਣੀ, ਪੂਜਾ ਰਾਣੀ, ਸੁਖਵਿੰਦਰ ਕੌਰ, ਵਿਸ਼ਵਜਯੋਤੀ, ਰਣਜੀਤ ਸਿੰਘ ਭਲਾਈਆਣਾ, ਹਰਮਨ ਸਿੰਘ, ਕਾਰਜ ਸਿੰਘ, ਸੁਰਿੰਦਰ ਗਿੱਲ, ਦਵਿੰਦਰ ਸਿੰਘ ਭੁੱਟੀਵਾਲਾ, ਕੇਵਲ ਸਿੰਘ, ਚਰਨਜੀਤ ਸਿੰਘ ਡੀ.ਪੀ.ਈ., ਮਨਦੀਪ ਸਿੰਘ ਨਿੱਪਾ, ਅਮਨਦੀਪ ਸ਼ਰਮਾ, ਗੁਰਦੇਵ ਸਿੰਘ ਕਾਉਣੀ, ਨਵਦੀਪ ਆਹੂਜਾ, ਨੀਰਜ ਕੁਮਾਰ, ਵਿਨੋਦ ਆਸ਼ੂ ਅਤੇ ਗੁਰਦਿੱਤ ਸਿੰਘ ਸਮੇਤ ਹੋਰ ਅਧਿਆਪਕ ਸ਼ਾਮਿਲ ਸਨ। ਸਟੇਜ ਦੀ ਕਾਰਵਾਈ ਗੁਰਪ੍ਰੀਤ ਸਿੰਘ ਤੇ ਅਨਾਮਿਕਾ ਨੇ ਨਿਭਾਈ। ਵੱਖ-ਵੱਖ ਖੇਡ ਮੁਕਾਬਲਿਆਂ ਵਿਚ ਪਹਿਲੇ, ਦੂਜੇ ਤੇ ਤੀਜੇ ਸਥਾਨ ’ਤੇ ਰਹਿਣ ਵਾਲੇ ਵਿਦਿਆਰਥੀਆਂ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ।