ਸਾਬਕਾ ਵਿਧਾਇਕ ਮਹਿੰਦਰ ਸਿੰਘ ਬਰਾੜ ਵਾਲੀ ਗਲੀ ’ਚ ਖੜ੍ਹੇ ਗੰਦੇ ਪਾਣੀ ਤੋਂ ਲੋਕ ਪ੍ਰੇਸ਼ਾਨ
ਕੋਟਕਪੂਰਾ, 26 ਅਕਤੂਬਰ (ਰਿੰਕੂ ਮਲਹੋਤਰਾ)-ਕੋਟਕਪੂਰਾ ਦੇ ਸਾਬਕਾ ਵਿਧਾਇਕ ਮਰਹੂਮ ਮਹਿੰਦਰ ਸਿੰਘ ਬਰਾੜ ਅਤੇ ਦੁਰਗਾ ਮਾਤਾ ਮੰਦਰ ਵਾਲੀ ਮੁੱਖ ਗਲੀ ਵਿਚ ਮੀਂਹ, ਨਾਲੀਆਂ ਦਾ ਗੰਦਾ ਪਾਣੀ ਸੜਕਾਂ ’ਤੇ ਖੜ੍ਹਾ ਹੋਣ ਕਾਰਨ ਲੋਕ ਪ੍ਰੇਸ਼ਾਨ ਹਨ। ਇਸ ਧਾਰਮਿਕ ਸਥਾਨ ’ਤੇ ਜਾਣ ਲਈ ਔਰਤਾਂ ਨੂੰ ਗੰਦੇ ਪਾਣੀ ਵਿਚੋਂ ਲੰਘਣ ਲਈ ਮਜਬੂਰ ਹੋਣਾ ਪੈ ਰਿਹਾ ਹੈ।
ਕੋਟਕਪੂਰਾ, 26 ਅਕਤੂਬਰ (ਰਿੰਕੂ ਮਲਹੋਤਰਾ)-ਕੋਟਕਪੂਰਾ ਦੇ ਸਾਬਕਾ ਵਿਧਾਇਕ ਮਰਹੂਮ ਮਹਿੰਦਰ ਸਿੰਘ ਬਰਾੜ ਅਤੇ ਦੁਰਗਾ ਮਾਤਾ ਮੰਦਰ ਵਾਲੀ ਮੁੱਖ ਗਲੀ ਵਿਚ ਮੀਂਹ, ਨਾਲੀਆਂ ਦਾ ਗੰਦਾ ਪਾਣੀ ਸੜਕਾਂ ’ਤੇ ਖੜ੍ਹਾ ਹੋਣ ਕਾਰਨ ਲੋਕ ਪ੍ਰੇਸ਼ਾਨ ਹਨ। ਇਸ ਧਾਰਮਿਕ ਸਥਾਨ ’ਤੇ ਜਾਣ ਲਈ ਔਰਤਾਂ ਨੂੰ ਗੰਦੇ ਪਾਣੀ ਵਿਚੋਂ ਲੰਘਣ ਲਈ ਮਜਬੂਰ ਹੋਣਾ ਪੈ ਰਿਹਾ ਹੈ। ਆਸ ਪਾਸ ਦੇ ਲੋਕਾਂ ਦਾ ਕਹਿਣਾ ਹੈ ਕਿ ਸੜਕ ’ਤੇ ਗੰਦੇ ਪਾਣੀ ਦੀ ਨਿਕਾਸੀ ਲਈ ਭਾਵੇਂ ਸਮੇਂ ਸਮੇਂ ’ਤੇ ਪ੍ਰਬੰਧ ਕੀਤੇ ਗਏ ਹਨ ਪਰ ਫਿਰ ਵੀ ਇਸ ਸੜਕ ’ਤੇ ਗੰਦਾ ਪਾਣੀ ਉਸੇ ਤਰ੍ਹਾਂ ਖੜਾ ਰਹਿੰਦਾ ਹੈ ਅਤੇ ਘੰਟਿਆਂ ਬੰਦੀ ਗੰਦੇ ਪਾਣੀ ਦੀ ਨਿਕਾਸੀ ਨਹੀਂ ਹੁੰਦੀ। ਮੁਹੱਲਾ ਵਾਸੀਆਂ ਨੇ ਨਗਰ ਕੌਂਸਲ ਕੋਟਕਪੂਰਾ ਪਾਸੋਂ ਮੰਗ ਕਰਦਿਆਂ ਕਿਹਾ ਕਿ ਇਸ ਸਥਾਨ ਨੂੰ ਉੱਚਾ ਕਰਕੇ ਗੰਦੇ ਪਾਣੀ ਦੀ ਨਿਕਾਸੀ ਦੇ ਪ੍ਰਬੰਧ ਤਸੱਲੀਬਖਸ਼ ਕੀਤਾ ਜਾਵੇ ਤਾਂ ਜੋ ਆਉਣ ਜਾਣ ਵਾਲੇ ਰਾਹਗੀਰਾਂ ਨੂੰ ਸੁਖਾਲਾ ਹੋ ਸਕੇ। ਨਗਰ ਕੌਂਸਲ ਕੌਂਸਲਰ ਸਵਤੰਤਰ ਜੋਸ਼ੀ ਨੇ ਦੱਸਿਆ ਕਿ ਸੜਕ ਨੂੰ ਉੱਚਾ ਕਰਨ ਦੀ ਪ੍ਰਪੋਜਲ ਦਾ ਟੈਂਡਰ ਪਾਸ ਹੋ ਚੁੱਕਾ ਹੈ ਅਤੇ ਜਲਦ ਹੀ ਗੰਦੇ ਪਾਣੀ ਦੀ ਨਿਕਾਸੀ ਦੇ ਪ੍ਰਬੰਧ ਮੁਕੰਮਲ ਹੋ ਜਾਣਗੇ।