ਭਗਵਾਨ ਵਾਲਮੀਕਿ ਜੀ ਦਾ ਪ੍ਰਗਟ ਦਿਵਸ ਮਨਾਇਆ-ਸ਼ੋਭਾ ਯਾਤਰਾ ਕੱਢੀ
ਫ਼ਰੀਦਕੋਟ, 26 ਅਕਤੂਬਰ (ਜਸਵੰਤ ਸਿੰਘ ਪੁਰਬਾ)-ਭਗਵਾਨ ਵਾਲਮੀਕਿ ਜੀ ਦਾ ਪਾਵਨ ਪ੍ਰਗਟ ਦਿਵਸ ਸਮੂਹ ਸੰਗਤ ਵਲੋਂ ਬੜੀ ਹੀ ਸ਼ਰਧਾ, ਉਤਸ਼ਾਹ ਅਤੇ ਧੂਮਧਾਮ ਨਾਲ ਮਨਾਇਆ ਗਿਆ। ਇਸ ਸ਼ੁੱਭ ਅਵਸਰ ’ਤੇ ਮੰਦਿਰ ਨੂੰ ਬਹੁਤ ਹੀ ਖੂਬਸੂਰਤ ਅਤੇ ਸ਼ਾਨਦਾਰ ਢੰਗ ਨਾਲ ਸਜਾਇਆ ਗਿਆ ਸੀ।
ਫ਼ਰੀਦਕੋਟ, 26 ਅਕਤੂਬਰ (ਜਸਵੰਤ ਸਿੰਘ ਪੁਰਬਾ)-ਭਗਵਾਨ ਵਾਲਮੀਕਿ ਜੀ ਦਾ ਪਾਵਨ ਪ੍ਰਗਟ ਦਿਵਸ ਸਮੂਹ ਸੰਗਤ ਵਲੋਂ ਬੜੀ ਹੀ ਸ਼ਰਧਾ, ਉਤਸ਼ਾਹ ਅਤੇ ਧੂਮਧਾਮ ਨਾਲ ਮਨਾਇਆ ਗਿਆ। ਇਸ ਸ਼ੁੱਭ ਅਵਸਰ ’ਤੇ ਮੰਦਿਰ ਨੂੰ ਬਹੁਤ ਹੀ ਖੂਬਸੂਰਤ ਅਤੇ ਸ਼ਾਨਦਾਰ ਢੰਗ ਨਾਲ ਸਜਾਇਆ ਗਿਆ ਸੀ। ਇਸ ਪਵਿੱਤਰ ਮੌਕੇ ਫ਼ਰੀਦਕੋਟ ਸ਼ਹਿਰ ਵਿਖੇ ਇਕ ਵਿਸ਼ਾਲ ਸ਼ੋਭਾ ਯਾਤਰਾ ਕੱਢੀ ਗਈ। ਇਹ ਸ਼ੋਭਾ ਯਾਤਰਾ ਬਲਬੀਰ ਐਵੀਨਿਊ ਸਥਿਤ ਮੰਦਿਰ ਤੋਂ ਪੂਰਨ ਸ਼ਰਧਾ ਅਤੇ ਜੈਕਾਰਿਆਂ ਦੀ ਗੂੰਜ ਨਾਲ ਸ਼ੁਰੂ ਹੋ ਕੇ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿਚੋਂ ਗੁਜ਼ਰੀ। ਰਸਤੇ ਵਿਚ ਵੱਖ-ਵੱਖ ਥਾਵਾਂ ’ਤੇ ਸ਼ਹਿਰ ਵਾਸੀਆਂ ਅਤੇ ਸੰਗਤਾਂ ਵਲੋਂ ਸ਼ੋਭਾ ਯਾਤਰਾ ਦਾ ਨਿੱਘਾ ਸਵਾਗਤ ਕੀਤਾ ਗਿਆ। ਸਮਾਗਮ ਦੌਰਾਨ ਧਾਰਮਿਕ ਪ੍ਰੋਗਰਾਮ ਕਰਵਾਇਆ ਗਿਆ, ਜਿਸ ਵਿਚ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ, ਉਨ੍ਹਾਂ ਦੀਆਂ ਅਮੋਲਕ ਸਿੱਖਿਆਵਾਂ ਅਤੇ ਸਮਾਜਿਕ ਬਰਾਬਰੀ ਦੇ ਸੰਦੇਸ਼ ’ਤੇ ਚਾਨਣਾ ਪਾਇਆ ਗਿਆ। ਇਸ ਮੌਕੇ ਪ੍ਰਬੰਧਕ ਕਮੇਟੀ ਅਤੇ ਸ਼ਹਿਰ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਨੇ ਆਪਸੀ ਏਕਤਾ ਅਤੇ ਭਾਈਚਾਰਕ ਸਾਂਝ ਨੂੰ ਮਜ਼ਬੂਤ ਰੱਖਣ ਦਾ ਸੁਨੇਹਾ ਦਿੱਤਾ।