26-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-10-2026

ਬਾਰਿਸ਼, ਗੜੇਮਾਰੀ ਤੇ ਝੱਖੜ ਕਾਰਨ ਪਿੰਡ ਤਾਮਕੋਟ ’ਚ ਝੋਨੇ ਦੀ ਫ਼ਸਲ ਦਾ ਭਾਰੀ ਨੁਕਸਾਨ

ਸ੍ਰੀ ਮੁਕਤਸਰ ਸਾਹਿਬ, 26 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਇਲਾਕੇ ਵਿਚ ਦੋ ਵਾਰ ਹੋਈ ਬੇਮੌਸਮੀ ਬਾਰਿਸ਼, ਗੜੇਮਾਰੀ ਅਤੇ ਤੇਜ਼ ਝੱਖੜ ਨੇ ਪੱਕ ਕੇ ਤਿਆਰ ਹੋਈ ਝੋਨੇ ਦੀ ਫ਼ਸਲ ਦਾ ਭਾਰੀ ਨੁਕਸਾਨ ਕੀਤਾ ਹੈ। ਪਿੰਡ ਤਾਮਕੋਟ ਵਿਚ ਵੀ ਕਰੀਬ 500 ਏਕੜ ਰਕਬਾ ਕੁਦਰਤੀ ਆਫ਼ਤ ਦੀ ਮਾਰ ਹੇਠ ਆਇਆ ਹੈ।

Ad Position 21
No active advertisement
ਅਜੀਤ ਡੈਸਕ 27-10-2026
ਸ੍ਰੀ ਮੁਕਤਸਰ ਸਾਹਿਬ, 26 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਇਲਾਕੇ ਵਿਚ ਦੋ ਵਾਰ ਹੋਈ ਬੇਮੌਸਮੀ ਬਾਰਿਸ਼, ਗੜੇਮਾਰੀ ਅਤੇ ਤੇਜ਼ ਝੱਖੜ ਨੇ ਪੱਕ ਕੇ ਤਿਆਰ ਹੋਈ ਝੋਨੇ ਦੀ ਫ਼ਸਲ ਦਾ ਭਾਰੀ ਨੁਕਸਾਨ ਕੀਤਾ ਹੈ। ਪਿੰਡ ਤਾਮਕੋਟ ਵਿਚ ਵੀ ਕਰੀਬ 500 ਏਕੜ ਰਕਬਾ ਕੁਦਰਤੀ ਆਫ਼ਤ ਦੀ ਮਾਰ ਹੇਠ ਆਇਆ ਹੈ। ਕਿਸਾਨਾਂ ਦੀ ਮਹੀਨਿਆਂ ਦੀ ਮਿਹਨਤ ’ਤੇ ਪਾਣੀ ਫਿਰਨ ਕਾਰਨ ਉਨ੍ਹਾਂ ਵਿਚ ਨਿਰਾਸ਼ਾ ਪਾਈ ਜਾ ਰਹੀ ਹੈ। ਇਸ ਸੰਬੰਧੀ ‘ਅਜੀਤ’ ਦੀ ਟੀਮ ਵਲੋਂ ਪਿੰਡ ਦਾ ਦੌਰਾ ਕਰਕੇ ਨੁਕਸਾਨੀਆਂ ਫ਼ਸਲਾਂ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਕਿਸਾਨ ਅਮਰਜੀਤ ਸਿੰਘ ਬਰਾੜ ਤਾਮਕੋਟ ਨੇ ਦੱਸਿਆ ਕਿ ਉਸ ਨੇ ਸਾਢੇ 14 ਕਿੱਲਿਆਂ ਵਿਚ ਬਾਸਮਤੀ ਅਤੇ ਸਾਢੇ 16 ਕਿੱਲਿਆਂ ਵਿਚ ਹਾਈਬ੍ਰਿਡ ਝੋਨੇ ਦੀ ਬਿਜਾਈ ਕੀਤੀ ਸੀ। ਬਾਸਮਤੀ ਦਾ ਝਾੜ 55 ਮਣ ਪ੍ਰਤੀ ਏਕੜ ਤੱਕ ਨਿਕਲਣ ਦੀ ਉਮੀਦ ਸੀ, ਪਰ ਗੜੇਮਾਰੀ ਕਾਰਨ ਮੁੰਜਰਾਂ ਵਿਚੋਂ ਦਾਣੇ ਝੜ ਕੇ ਜ਼ਮੀਨ ’ਤੇ ਡਿੱਗ ਗਏ। ਇਸੇ ਤਰ੍ਹਾਂ ਵੱਖ-ਵੱਖ ਕਿਸਾਨਾਂ ਦਾ ਹਾਈਬ੍ਰਿਡ ਝੋਨੇ ਦਾ ਝਾੜ ਵੀ ਪ੍ਰਭਾਵਿਤ ਹੋਇਆ ਹੈ ਅਤੇ ਉਨ੍ਹਾਂ ਅਨੁਸਾਰ ਇਸ ਫ਼ਸਲ ਦਾ ਕਰੀਬ 50 ਫ਼ੀਸਦੀ ਨੁਕਸਾਨ ਹੋਇਆ ਹੈ। ਉਨ੍ਹਾਂ ਦੱਸਿਆ ਕਿ ਝੋਨੇ ਦੀ ਫ਼ਸਲ ਪਾਲਣ ’ਤੇ ਹੁਣ ਤੱਕ 20 ਤੋਂ 25 ਹਜ਼ਾਰ ਰੁਪਏ ਪ੍ਰਤੀ ਏਕੜ ਖ਼ਰਚ ਆ ਚੁੱਕਾ ਹੈ। ਸ਼ੁਰੂ ਵਿਚ ਘੱਟ ਮੀਂਹ ਪੈਣ ਕਾਰਨ ਔੜ ਦੀ ਸਥਿਤੀ ਬਣੀ ਰਹੀ ਅਤੇ ਫ਼ਸਲ ਨੂੰ ਨਹਿਰੀ ਪਾਣੀ ਤੇ ਬੋਰਾਂ ਦੇ ਸਹਾਰੇ ਪਾਲਣਾ ਪਿਆ। ਇਸ ਦੇ ਬਾਵਜੂਦ ਜਦੋਂ ਫ਼ਸਲ ਪੱਕ ਕੇ ਤਿਆਰ ਹੋਈ ਤਾਂ ਬੇਮੌਸਮੀ ਬਾਰਿਸ਼, ਗੜੇਮਾਰੀ ਤੇ ਝੱਖੜ ਨੇ ਕਿਸਾਨਾਂ ਦਾ ਵੱਡਾ ਨੁਕਸਾਨ ਕਰ ਦਿੱਤਾ। ਉਨ੍ਹਾਂ ਇਹ ਵੀ ਦੱਸਿਆ ਕਿ ਦਾਣਾ ਮੰਡੀ ਨੇੜੇ ਸਥਿਤ ਉਸ ਦੇ ਸਾਢੇ 16 ਕਿੱਲੇ ਖੇਤ ਵਿਚ ਸੋਕੇ ਦੀ ਮਾਰ ਕਾਰਨ ਹਾਈਬ੍ਰਿਡ ਝੋਨੇ ਦੀ ਫ਼ਸਲ ਵਾਹੁਣ ਦੀ ਨੌਬਤ ਆ ਗਈ ਹੈ। ਕਿਸਾਨ ਨੇ ਦੋਸ਼ ਲਗਾਇਆ ਕਿ ਨੁਕਸਾਨ ਦਾ ਜਾਇਜ਼ਾ ਲੈਣ ਆਏ ਸਰਕਾਰੀ ਅਧਿਕਾਰੀਆਂ ਵਲੋਂ ਖ਼ਰਾਬੇ ਦੀ ਪ੍ਰਤੀਸ਼ਤਤਾ ਘੱਟ ਦਰਜ ਕੀਤੀ ਜਾ ਰਹੀ ਹੈ, ਜਿਸ ਕਾਰਨ ਕਿਸਾਨਾਂ ਵਿਚ ਰੋਸ ਹੈ। ਪਿੰਡ ਦੇ ਕਿਸਾਨਾਂ ਮਹਿੰਦਰ ਸਿੰਘ, ਹਰਮੰਦਰ ਸਿੰਘ, ਜਗਮੀਤ ਸਿੰਘ, ਬਲਜਿੰਦਰ ਸਿੰਘ, ਮੁਖ਼ਤਿਆਰ ਸਿੰਘ, ਸ਼ਿਵਰਾਜ ਸਿੰਘ, ਸੇਵਕ ਸਿੰਘ, ਗੁਰਪ੍ਰੀਤ ਸਿੰਘ, ਮਨਜੀਤ ਸਿੰਘ, ਕਿਰਪਾਲ ਸਿੰਘ, ਰਜਿੰਦਰ ਸਿੰਘ, ਸੰਦੀਪ ਸਿੰਘ ਅਤੇ ਧੰਨਵੀਰ ਸਿੰਘ ਆਦਿ ਨੇ ਦੱਸਿਆ ਕਿ ਕਈ ਖੇਤਾਂ ਵਿਚ ਝੋਨੇ ਤੇ ਬਾਸਮਤੀ ਦੀ ਫ਼ਸਲ ਜ਼ਮੀਨ ’ਤੇ ਵਿਛ ਗਈ ਹੈ, ਜਦਕਿ ਗੜੇਮਾਰੀ ਕਾਰਨ ਕਈ ਥਾਵਾਂ ’ਤੇ ਮੁੰਜਰਾਂ ਵਿਚੋਂ ਦਾਣੇ ਝੜ ਗਏ ਹਨ। ਕਿਸਾਨਾਂ ਨੇ ਪੰਜਾਬ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਪ੍ਰਭਾਵਿਤ ਖੇਤਾਂ ਦੀ ਪਾਰਦਰਸ਼ੀ ਢੰਗ ਨਾਲ ਵਿਸ਼ੇਸ਼ ਗਿਰਦਾਵਰੀ ਕਰਵਾਈ ਜਾਵੇ ਅਤੇ ਅਸਲ ਨੁਕਸਾਨ ਦੇ ਆਧਾਰ ’ਤੇ ਮੁਆਵਜ਼ਾ ਦਿੱਤਾ ਜਾਵੇ। ਉਨ੍ਹਾਂ ਘੱਟੋ-ਘੱਟ 50 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਦੇਣ ਦੀ ਮੰਗ ਕਰਦਿਆਂ ਕਿਹਾ ਕਿ ਇਸ ਨਾਲ ਕੁਦਰਤੀ ਆਫ਼ਤ ਕਾਰਨ ਆਰਥਿਕ ਸੰਕਟ ਵਿਚ ਘਿਰੇ ਕਿਸਾਨਾਂ ਨੂੰ ਕੁਝ ਰਾਹਤ ਮਿਲ ਸਕਦੀ ਹੈ।
Ad Position 22
No active advertisement
ਪਿਛਲੀ ਖ਼ਬਰ ਨਸ਼ਾ ਰੋਕੂ ਕਮੇਟੀ ਨੇ ‘ਆਪ’ ਸਰਕਾਰ ਖਿਲਾਫ ਰੋਸ ਮਾਰਚ ਕਰਕੇ ਝਾੜੂ ਫੂਕੇ ਅਗਲੀ ਖ਼ਬਰ ਡੱਬਵਾਲੀ ਮਲਕੋ ਆਸ਼ਰਮ ਵਿਖੇ ਸ਼ਰਦ ਪੂਰਨਿਮਾ ਮਹਾਉਤਸਵ ਮਨਾਇਆ
Ad Position 24