ਐਡ. ਗੁਰਸ਼ਮਿੰਦਰ ਸਿੰਘ ਟੋਨਾ ਲੱਖੇਵਾਲੀ ਯੂਥ ਅਕਾਲੀ ਦਲ ਹਲਕਾ ਮਲੋਟ ਦੇ ਪ੍ਰਧਾਨ ਨਿਯੁਕਤ
ਮਲੋਟ, 28 ਅਕਤੂਬਰ (ਪਾਟਿਲ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ-ਨਿਰਦੇਸ਼ਾਂ ਅਤੇ ਕੋਰ ਕਮੇਟੀ ਮੈਂਬਰ ਤੇ ਹਲਕਾ ਇੰਚਾਰਜ ਹਰਪ੍ਰੀਤ ਸਿੰਘ ਕੋਟਭਾਈ ਨਾਲ ਵਿਚਾਰ-ਵਟਾਂਦਰੇ ਤੋਂ ਬਾਅਦ ਯੂਥ ਅਕਾਲੀ ਦਲ ਦੇ ਕੌਮੀ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਵਲੋਂ ਐਡਵੋਕੇਟ ਗੁਰਸ਼ਮਿੰਦਰ ਸਿੰਘ ਟੋਨਾ ਲੱਖੇਵਾਲੀ ਨੂੰ ਯੂਥ ਅਕਾਲੀ ਦਲ ਹਲਕਾ ਮਲੋਟ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਸ ਮੌਕੇ ਹਰਪ੍ਰੀਤ ਸਿੰਘ ਕੋਟਭਾਈ ਨੇ ਕਿਹਾ ਕਿ ਇਸ ਨਿਯੁਕਤੀ ਨਾਲ ਹਲਕੇ ਦੇ ਨੌਜਵਾਨਾਂ ਵਿਚ ਨਵਾਂ ਜੋਸ਼ ਭਰੇਗਾ ਅਤੇ ਸੰਗਠਨ ਹੋਰ ਮਜ਼ਬੂਤ ਹੋਵੇਗਾ।
ਮਲੋਟ, 28 ਅਕਤੂਬਰ (ਪਾਟਿਲ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ-ਨਿਰਦੇਸ਼ਾਂ ਅਤੇ ਕੋਰ ਕਮੇਟੀ ਮੈਂਬਰ ਤੇ ਹਲਕਾ ਇੰਚਾਰਜ ਹਰਪ੍ਰੀਤ ਸਿੰਘ ਕੋਟਭਾਈ ਨਾਲ ਵਿਚਾਰ-ਵਟਾਂਦਰੇ ਤੋਂ ਬਾਅਦ ਯੂਥ ਅਕਾਲੀ ਦਲ ਦੇ ਕੌਮੀ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਵਲੋਂ ਐਡਵੋਕੇਟ ਗੁਰਸ਼ਮਿੰਦਰ ਸਿੰਘ ਟੋਨਾ ਲੱਖੇਵਾਲੀ ਨੂੰ ਯੂਥ ਅਕਾਲੀ ਦਲ ਹਲਕਾ ਮਲੋਟ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਸ ਮੌਕੇ ਹਰਪ੍ਰੀਤ ਸਿੰਘ ਕੋਟਭਾਈ ਨੇ ਕਿਹਾ ਕਿ ਇਸ ਨਿਯੁਕਤੀ ਨਾਲ ਹਲਕੇ ਦੇ ਨੌਜਵਾਨਾਂ ਵਿਚ ਨਵਾਂ ਜੋਸ਼ ਭਰੇਗਾ ਅਤੇ ਸੰਗਠਨ ਹੋਰ ਮਜ਼ਬੂਤ ਹੋਵੇਗਾ। ਉਨ੍ਹਾਂ ਨੇ ਨੌਜਵਾਨਾਂ ਨੂੰ ਪਾਰਟੀ ਦੀਆਂ ਨੀਤੀਆਂ ਘਰ-ਘਰ ਪਹੁੰਚਾਉਣ ਅਤੇ ਸਮਾਜ ਸੇਵਾ ਲਈ ਅੱਗੇ ਆਉਣ ਦਾ ਸੱਦਾ ਦਿੱਤਾ। ਨਵ-ਨਿਯੁਕਤ ਪ੍ਰਧਾਨ ਐਡਵੋਕੇਟ ਗੁਰਸ਼ਮਿੰਦਰ ਸਿੰਘ ਟੋਨਾ ਨੇ ਸਮੁੱਚੀ ਪਾਰਟੀ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਭਰੋਸਾ ਦਿੱਤਾ ਕਿ ਉਹ ਨੌਜਵਾਨਾਂ ਨੂੰ ਲਾਮਬੰਦ ਕਰਕੇ ਪਾਰਟੀ ਦੀ ਚੜ੍ਹਦੀ ਕਲਾ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ। ਇਸ ਨਿਯੁਕਤੀ ਨਾਲ ਪਾਰਟੀ ਵਰਕਰਾਂ ਵਿਚ ਖ਼ੁਸ਼ੀ ਦੀ ਲਹਿਰ ਹੈ।