29-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-10-2026

ਸਿਹਤ ਵਿਭਾਗ ਵਲੋਂ ਡੇਂਗੂ ਵਿਰੋਧੀ ਗਤੀਵਿਧੀਆਂ ਜਾਰੀ

ਸ੍ਰੀ ਮੁਕਤਸਰ ਸਾਹਿਬ, 28 ਅਕਤੂਬਰ (ਹਰਮਹਿੰਦਰ ਪਾਲ)-ਸਿਹਤ ਵਿਭਾਗ ਸ੍ਰੀ ਮੁਕਤਸਰ ਸਾਹਿਬ ਵਲੋਂ ਲੋਕਾਂ ਨੂੰ ਡੇਂਗੂ ਤੋਂ ਬਚਾਉਣ ਲਈ ਲਗਾਤਾਰ ਡੇਂਗੂ ਵਿਰੋਧੀ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ। ਇਸ ਤਹਿਤ ਸਿਹਤ ਵਿਭਾਗ ਵਲੋਂ ਡੇਂਗੂ ਦੀ ਬਿਮਾਰੀ ਤੋਂ ਲੋਕਾਂ ਨੂੰ ਬਚਾਉਣ ਲਈ ਵਿਸ਼ੇਸ਼ ਟੀਮਾਂ ਬਣਾਈਆਂ ਗਈਆਂ ਹਨ , ਜੋ ਕਿ ਜ਼ਿਲ੍ਹੇ ਅੰਦਰ ਘਰ-ਘਰ ਜਾ ਕੇ ਡੇਂਗੂ ਫ਼ੈਲਣ ਤੋਂ ਬਚਾਅ ਸੰਬੰਧੀ ਰੋਜ਼ਾਨਾ ਗਤੀਵਿਧੀਆਂ ਕਰ ਰਹੀਆਂ ਹਨ ਅਤੇ ਲੋਕਾਂ ਨੂੰ ਜਾਗਰੂਕ ਕਰ ਰਹੀਆਂ ਹਨ।

Ad Position 21
No active advertisement
ਅਜੀਤ ਡੈਸਕ 29-10-2026
ਸ੍ਰੀ ਮੁਕਤਸਰ ਸਾਹਿਬ, 28 ਅਕਤੂਬਰ (ਹਰਮਹਿੰਦਰ ਪਾਲ)-ਸਿਹਤ ਵਿਭਾਗ ਸ੍ਰੀ ਮੁਕਤਸਰ ਸਾਹਿਬ ਵਲੋਂ ਲੋਕਾਂ ਨੂੰ ਡੇਂਗੂ ਤੋਂ ਬਚਾਉਣ ਲਈ ਲਗਾਤਾਰ ਡੇਂਗੂ ਵਿਰੋਧੀ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ। ਇਸ ਤਹਿਤ ਸਿਹਤ ਵਿਭਾਗ ਵਲੋਂ ਡੇਂਗੂ ਦੀ ਬਿਮਾਰੀ ਤੋਂ ਲੋਕਾਂ ਨੂੰ ਬਚਾਉਣ ਲਈ ਵਿਸ਼ੇਸ਼ ਟੀਮਾਂ ਬਣਾਈਆਂ ਗਈਆਂ ਹਨ , ਜੋ ਕਿ ਜ਼ਿਲ੍ਹੇ ਅੰਦਰ ਘਰ-ਘਰ ਜਾ ਕੇ ਡੇਂਗੂ ਫ਼ੈਲਣ ਤੋਂ ਬਚਾਅ ਸੰਬੰਧੀ ਰੋਜ਼ਾਨਾ ਗਤੀਵਿਧੀਆਂ ਕਰ ਰਹੀਆਂ ਹਨ ਅਤੇ ਲੋਕਾਂ ਨੂੰ ਜਾਗਰੂਕ ਕਰ ਰਹੀਆਂ ਹਨ। ਇਸ ਸੰਬੰਧ ਵਿਚ ਡਾ. ਹਰਕੀਰਤਨ ਸਿੰਘ ਜ਼ਿਲ੍ਹਾ ਐਪੀਡੀਮੋਲੋਜਿਸਟ ਨੇ ਕਿਹਾ ਸਿਹਤ ਵਿਭਾਗ ਵਲੋਂ ਟੀਮਾਂ ਬਣਾਈਆਂ ਗਈਆਂ ਹਨ, ਜੋ ਸ਼ਹਿਰ ਸ੍ਰੀ ਮੁਕਤਸਰ ਸਾਹਿਬ ਵਿਚ ਵੱਖ-ਵੱਖ ਏਰੀਏ ਵਿਚ ਘਰ-ਘਰ ਜਾ ਕੇ ਡੇਂਗੂ ਦੇ ਫ਼ੈਲਣ ਤੋਂ ਬਚਾਅ ਸੰਬੰਧੀ ਗਤੀਵਿਧੀਆਂ ਕਰ ਰਹੀਆਂ ਹਨ ਅਤੇ ਇਹ ਗਤੀਵਿਧੀਆਂ ਹੁਣ ਲਗਾਤਾਰ ਜਾਰੀ ਰਹਿਣਗੀਆਂ। ਉਨ੍ਹਾ ਕਿਹਾ ਕਿ ਟੀਮਾਂ ਵਲੋਂ ਸ਼ਹਿਰ ਦੇ ਵੱਖ-ਵੱਖ ਖੇਤਰਾਂ ਤੋਂ ਇਲਾਵਾ ਹਾਈ ਰਿਸਕ ਏਰੀਏ ਵਿਚ ਜਾ ਕੇ ਲੋਕਾਂ ਦੇ ਘਰਾਂ ਅਤੇ ਘਰਾਂ ਦੇ ਆਸਪਾਸ ਪਾਣੀ ਜਮ੍ਹਾਂ ਨਾ ਹੋਣ ਸੰਬੰਧੀ ਜਾਣਕਾਰੀ ਦਿੱਤੀ ਜਾ ਰਹੀ ਹੈ ਅਤੇ ਖੜੇ੍ਹ ਪਾਣੀ ਵਿਚ ਲਾਰਵਾ ਵਿਰੋਧੀ ਸਪ੍ਰੇਅ ਕੀਤਾ ਜਾ ਰਿਹਾ ਹੈ ਅਤੇ ਲੋਕਾਂ ਨੂੰ ਡੇਂਗੂ ਪ੍ਰਤੀ ਜਾਣਕਾਰੀ ਦੇਣ ਲਈ ਜਾਗਰੂਕਤਾ ਪੰਫ਼ਲੈਂਟ ਵੰਡੇ ਜਾ ਰਹੇ ਹਨ। ਘਰਾਂ ਵਿਚ ਖੜੇ੍ ਪਾਣੀ ’ਚ ਪੈਦਾ ਹੋ ਰਹੇ ਮੱਛਰਾਂ ਦੇ ਲਾਰਵੇ ਨੂੰ ਟੈਮੀਫਾਸ ਸਪਰੇ ਨਾਲ ਮੌਕੇ ’ਤੇ ਨਸ਼ਟ ਕਰਵਾਇਆ ਜਾ ਰਿਹਾ ਹੈ।
Ad Position 22
No active advertisement
ਪਿਛਲੀ ਖ਼ਬਰ ਵਿਸ਼ਵ ਆਇਓਡੀਨ ਦਿਵਸ ਮਨਾਇਆ ਅਗਲੀ ਖ਼ਬਰ ਮਰਦਮਸ਼ੁਮਾਰੀ 2027 ਦੇ ਦੂਜੇ ਪੜਾਅ ਸੰਬੰਧੀ ਤੀਜਾ ਤਿੰਨ ਰੋਜ਼ਾ ਸਿਖਲਾਈ ਸੈਸ਼ਨ ਮੁਕੰਮਲ 1 ਦਸੰਬਰ ਤੋਂ 4 ਜਨਵਰੀ 2027 ਤੱਕ ਘ...
Ad Position 24