ਕਿਸਾਨ ਮੰਡੀਆਂ ’ਚ 17 ਫ਼ੀਸਦੀ ਨਮੀ ਵਾਲਾ ਝੋਨਾ ਲਿਆਉਣ ਨੂੰ ਹੀ ਦੇਣ ਤਰਜੀਹ-ਡੀ.ਸੀ.
ਸ੍ਰੀ ਮੁਕਤਸਰ ਸਾਹਿਬ, 28 ਅਕਤੂਬਰ (ਹਰਮਹਿੰਦਰ ਪਾਲ)-ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਫ਼ਸਲ ਦੀ ਖ਼ਰੀਦ ਸੁਚੱਜੇ ਢੰਗ ਨਾਲ ਚੱਲ ਰਹੀ ਹੈ। ਉਨ੍ਹਾਂ ਕਿਸਾਨਾਂ ਨੂੰ ਪੁਰਜ਼ੋਰ ਅਪੀਲ ਕਰਦਿਆਂ ਕਿ ਮੰਡੀਆਂ ਵਿਚ 17 ਫ਼ੀਸਦੀ ਨਮੀ ਵਾਲਾ ਝੋਨਾ ਹੀ ਲਿਆਉਣ ਨੂੰ ਤਰਜ਼ੀਹ ਦਿੱਤੀ ਜਾਵੇ ਤਾਂ ਜੋ ਉਨ੍ਹਾਂ ਨੂੰ ਆਪਣੀ ਫ਼ਸਲ ਵੇਚਣ ਵਿਚ ਕਿਸੇ ਦਿੱਕਤ ਜਾਂ ਦੇਰੀ ਦਾ ਸਾਹਮਣਾ ਨਾ ਕਰਨਾ ਪਵੇ।
ਸ੍ਰੀ ਮੁਕਤਸਰ ਸਾਹਿਬ, 28 ਅਕਤੂਬਰ (ਹਰਮਹਿੰਦਰ ਪਾਲ)-ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਫ਼ਸਲ ਦੀ ਖ਼ਰੀਦ ਸੁਚੱਜੇ ਢੰਗ ਨਾਲ ਚੱਲ ਰਹੀ ਹੈ। ਉਨ੍ਹਾਂ ਕਿਸਾਨਾਂ ਨੂੰ ਪੁਰਜ਼ੋਰ ਅਪੀਲ ਕਰਦਿਆਂ ਕਿ ਮੰਡੀਆਂ ਵਿਚ 17 ਫ਼ੀਸਦੀ ਨਮੀ ਵਾਲਾ ਝੋਨਾ ਹੀ ਲਿਆਉਣ ਨੂੰ ਤਰਜ਼ੀਹ ਦਿੱਤੀ ਜਾਵੇ ਤਾਂ ਜੋ ਉਨ੍ਹਾਂ ਨੂੰ ਆਪਣੀ ਫ਼ਸਲ ਵੇਚਣ ਵਿਚ ਕਿਸੇ ਦਿੱਕਤ ਜਾਂ ਦੇਰੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਕਿਸੇ ਵੀ ਹਾਲਤ ਵਿਚ ਰਾਤ ਸਮੇਂ ਝੋਨੇ ਦੀ ਕਟਾਈ ਨਾ ਕਰਵਾਈ ਜਾਵੇ, ਕਿਉਂਕਿ ਅਕਸਰ ਦੇਖਣ ਵਿਚ ਆਉਂਦਾ ਹੈ ਕਿ ਝੋਨੇ ਨੂੰ ਕੱਟਣ ਲਈ ਕੰਬਾਇਨਾਂ 24 ਘੰਟੇ ਕੰਮ ਕਰਦੀਆਂ ਹਨ ਜੋ ਰਾਤ ਵੇਲੇ ਤਰੇਲ ਪੈਣ ਕਾਰਨ ਗਿੱਲੇ ਹੋਏ ਝੋਨੇ ਨੂੰ ਕੱਟ ਦਿੰਦੀਆਂ ਹਨ, ਜਿਸ ਨਾਲ ਝੋਨੇ ਵਿਚ ਨਮੀ ਦੀ ਮਾਤਰਾ ਨਿਰਧਾਰਤ ਮਾਪਦੰਡ ਤੋਂ ਵੱਧ ਜਾਂਦੀ ਹੈ। ਅਜਿਹਾ ਝੋਨਾ ਮੰਡੀਆਂ ਵਿਚ ਖ਼ਰੀਦਣ ਸਮੇਂ ਖ਼ਰੀਦ ਏਜੰਸੀਆਂ ਵਲੋਂ ਅਸਮਰੱਥਾ ਜਤਾਈ ਜਾਂਦੀ ਹੈ, ਜਿਸ ਨਾਲ ਕਿਸਾਨਾਂ ਨੂੰ ਖ਼ੱਜਲ-ਖ਼ੁਆਰੀ ਦਾ ਸਾਹਮਣਾ ਕਰਨਾ ਪੈਂਦਾ ਹੈ। ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਨੇ ਕਿਸਾਨਾਂ ਨੂੰ ਇਕ ਹੋਰ ਅਪੀਲ ਕਰਦਿਆਂ ਕਿਹਾ ਕਿ ਝੋਨੇ ਦੀ ਪਰਾਲੀ ਅਤੇ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਈ ਜਾਵੇ, ਕਿਉਂਕਿ ਅਜਿਹਾ ਕਰਨ ਨਾਲ ਜਿੱਥੇ ਵਾਤਾਵਰਣ ਪ੍ਰਦੂਸ਼ਿਤ ਹੋਣ ਦੇ ਨਾਲ-ਨਾਲ ਸੜਕੀ ਹਾਦਸਿਆਂ ਵਿੱਚ ਵਾਧਾ ਹੁੰਦਾ ਹੈ, ਉੱਥੇ ਹੀ ਇਸ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਵੀ ਘਟਦੀ ਹੈ।